ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ: ਸਿੱਧੂ
Published : Apr 14, 2021, 4:05 pm IST
Updated : Apr 14, 2021, 4:23 pm IST
SHARE ARTICLE
Balbir Singh Sidhu
Balbir Singh Sidhu

ਕੇਂਦਰ ਸਰਕਾਰ ਵੱਲੋਂ ਸਾਲ 2020-21 ਵਿੱਚ ਦਿੱਤੇ 1435 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਸ਼ੁਰੂ ਕਰਨ ਦੇ ਟੀਚੇ ਤੋਂ ਕਈ ਗੁਣਾ ਵੱਧ 180 ਫੀਸਦ ਟੀਚਾ ਪ੍ਰਾਪਤ ਕੀਤਾ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਸਬੰਧੀ ਤੀਜੀ ਵਰੇਗੰਢ ਦੇ ਮੌਕੇ ’ਤੇ ਜਾਰੀ ਵੱਖ-ਵੱਖ ਸੂਬਿਆਂ ਦੀ ਸੂਚੀ ਵਿੱਚ ਪੰਜਾਬ ਨੂੰ ਇਕ ਵਾਰ ਫਿਰ ਸਿਹਤ ਕੇਂਦਰਾਂ ਦੇ ਬਿਹਤਰੀਨ ਸੰਚਾਲਨ ਲਈ ਮੋਹਰੀ ਸੂਬਾ ਐਲਾਨਿਆ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਨੇ ਕੀਤਾ। 

Balbir Singh SidhuBalbir Singh Sidhuਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲ 2020-21 ਵਿੱਚ ਦਿੱਤੇ 1435 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਸ਼ੁਰੂ ਕਰਨ ਦੇ ਟੀਚੇ ਤੋਂ ਕਈ ਗੁਣਾ ਵੱਧ 180 ਫੀਸਦ ਟੀਚਾ ਪ੍ਰਾਪਤ ਕੀਤਾ ਹੈ। ਜਿਸ ਤਹਿਤ ਪੂਰੇ ਸੂਬੇ ਵਿੱਚ 2820 ਕੇਂਦਰਾਂ ਵਿਖੇ ਸਿਹਤ ਸੇਵਾਵਾਂ ਮੁਕੰਮਲ ਤੌਰ ’ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਰਕੇ ਲਗਾਏ ਗਏ ਲੌਕਡਾਊਨ ਅਤੇ ਪਾਬੰਦੀਆਂ ਦੇ ਬਾਵਜੂਦ ਵੀ ਪੂਰੇ ਸੂਬੇ ਵਿੱਚ ਪਿੱਛਲੇ ਸਾਲ 65.2 ਲੱਖ ਲੋਕਾਂ ਨੇ ਇਹਨਾਂ ਕੇਂਦਰਾਂ ਵਿੱਚ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ। 

Coronavirus Coronavirus

ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਨੇ ਕਿਹਾ ਕਿ ਲੋਕਾਂ ਨੂੰ ਬਰੂਹਾਂ ਤੇ ਮਿਲ ਰਹੀਆਂ ਮਿਲ ਰਹੀਆਂ ਓਪੀਡੀ ਸੇਵਾਵਾਂ ਤੋਂ ਇਲਾਵਾ ਇਹਨਾਂ ਕੇਂਦਰਾਂ ਵਿੱਚ ਹਾਈਪਰਟੈਂਸ਼ਨ ਦੇ ਲਈ 16.8 ਲੱਖ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਗਈ। ਇਸੇ ਤਰਾਂ ਹੀ ਸ਼ੂਗਰ ਲਈ 11 ਲੱਖ ਅਤੇ ਮੂੰਹ, ਛਾਤੀ ਤੇ ਬੱਚੇਦਾਣੀ ਦੇ ਕੈਂਸਰ ਲਈ 19.8 ਲੱਖ ਲੋਕਾਂ ਦੀ ਸਕਰੀਨਿੰਗ ਕੀਤੀ ਗਈ। ਉਹਨਾਂ ਕਿਹਾ ਕਿ ਇਥੇ ਲਗਭਗ 56.3 ਲੱਖ ਮਰੀਜਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ 24.4 ਲੱਖ ਮਰੀਜਾਂ ਦੇ ਡਾਇਗਨੋਸਟਿਕ ਟੈਸਟ ਵੀ ਕੀਤੇ ਗਏ। 

Balbir Singh SidhuBalbir Singh Sidhu

ਮਿਸ਼ਨ ਡਾਇਰੈਕਟਰ ਐਨਐਚਐਮ ਕੁਮਾਰ ਰਾਹੁਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਕਮਿਊਨਿਟੀ ਹੈਲਥ ਅਫਸਰ ਅਤੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਟੀਮਾਂ ਦਿਹਾਤੀ ਅਬਾਦੀਆਂ ਨੂੰ ਮਿਆਰੀ ਓਪੀਡੀ ਅਤੇ ਕੋਵਿਡ-19 ਸਬੰਧੀ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਵਰਦਾਨ ਸਾਬਿਤ ਹੋਈਆਂ ਹਨ। ਉਹਨਾਂ ਅੱਗੇ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਟੀਮਾਂ ਵੱਲੋਂ ਕੋਵਿਡ ਸਬੰਧੀ ਸੈਂਪਲਿੰਗ, ਸੰਪਰਕ ਟਰੇਸਿੰਗ ਅਤੇ ਘਰਾਂ ਵਿੱਚ ਕੋਵਿਡ ਪ੍ਰਭਾਵਿਤ ਇਕਾਂਤਵਾਸ ਕੀਤੇ ਮਰੀਜਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਹੁਣ ਸੂਬੇ ਦੇ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਦਾ ਕੋਵਿਡ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। 

PhotoPhoto

ਡਾਇਰੈਕਟਰ ਰਾਸ਼ਟਰੀ ਸਿਹਤ ਮਿਸ਼ਨ ਡਾ. ਅਰੀਤ ਕੌਰ ਨੇ ਦੱਸਿਆ ਕਿ ਇਹ ਸਿਹਤ ਕੇਂਦਰ, ਪੰਜਾਬ ਸਿਹਤ ਪ੍ਰਣਾਲੀ ਲਈ ਬਹੁਤ ਕਾਰਗਰ ਸਿੱਧ ਹੋ ਰਹੇ ਹਨ ਅਤੇ ਇਹਨਾਂ ਦੁਆਰਾ ਪੂਰੇ ਸੂਬੇ ਵਿੱਚ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਤੇਜੀ ਨਾਲ ਹਾਸਿਲ ਕੀਤੇ ਇਸ ਟੀਚੇ ਨਾਲ ਸਾਡਾ ਵਿਸ਼ਵਾਸ ਵਧਿਆ ਹੈ ਕਿ ਅਸੀਂ ਵਿਸ਼ੇਸ਼ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਤੌਰ ਤੇ ਅੱਗੇ ਵੀ ਪਹੁੰਚਾਉਂਦੇ ਰਹਾਂਗੇ, ਜਿਸ ਤਰਾਂ ਕਿ ਅਸੀਂ ਇਸ ਅਹਿਮ ਪ੍ਰੋਗਰਾਮ ਲਈ ਰੂਪ ਰੇਖਾ ਤਿਆਰ ਕੀਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement