
ਕ੍ਰਾਈਮ ਬ੍ਰਾਂਚ ਦੇ ਇੰਸਪੈਕਟਰ ਹਰਿੰਦਰ ਸਿੰਘ ਸੇਖੋਂ ਦੀ ਟੀਮ ਨੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਚੰਡੀਗੜ੍ਹ ਸੈਕਟਰ -34 'ਚ ਸਥਿਤ ਐਕਸਿਸ ਬੈਂਕ ਵਿਖੇ 4 ਕਰੋੜ ਰੁਪਏ ਦੀ ਚੋਰੀ ਕਰਨ ਵਾਲੇ ਸੁਰੱਖਿਆ ਗਾਰਡ ਸੁਨੀਲ ਕੁਮਾਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਮੰਗਲਵਾਰ ਨੂੰ ਕ੍ਰਾਈਮ ਬ੍ਰਾਂਚ ਦੇ ਇੰਸਪੈਕਟਰ ਹਰਿੰਦਰ ਸਿੰਘ ਸੇਖੋਂ ਦੀ ਟੀਮ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ।
Axis Bank
ਇਸ ਦੇ ਨਾਲ ਹੀ ਪੁਲਿਸ ਟੀਮ ਨੇ ਮੁਲਜ਼ਮ ਕੋਲੋਂ ਕਰੀਬ ਚਾਰ ਕਰੋੜ ਰੁਪਏ ਵੀ ਬਰਾਮਦ ਕੀਤੇ ਹਨ। ਚੰਡੀਗੜ੍ਹ ਪੁਲਿਸ ਮੁਲਜ਼ਮ ਸੁਰੱਖਿਆ ਗਾਰਡ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ।
Axis Bank
ਦੱਸ ਦੇਈਏ ਕਿ ਚੰਡੀਗੜ੍ਹ ਸੈਕਟਰ-34 ਸਥਿਤ ਐਕਸਿਸ ਬੈਂਕ ਵਿੱਚੋਂ 3-4 ਕਰੋੜ ਚੋਰੀ ਹੋਏ ਸਨ। ਚੋਰੀ ਦਾ ਦੋਸ਼ ਬੈਂਕ ਦੇ ਗਾਰਡ ’ਤੇ ਹੀ ਲਾਇਆ ਜਾ ਰਿਹਾ ਸੀ। ਚੋਰੀ ਦੀ ਸਾਰੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਨੂੰ ਇਸ ਘਟਨਾ ਦਾ ਪਤਾ ਐਤਵਾਰ ਲੱਗਾ ਸੀ, ਜਿਸ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਸੀ।