ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ
Published : Apr 14, 2021, 4:07 pm IST
Updated : Apr 14, 2021, 4:07 pm IST
SHARE ARTICLE
Use of drones illegal mining
Use of drones illegal mining

ਉਸ ਦੇ ਸਾਥੀ ਕਰਨਵੀਰ ਸਿੰਘ ਨੂੰ ਵੀ ਅੱਜ ਖੰਨਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

ਚੰਡੀਗੜ੍ਹ: ਸੂਬੇ ਵਿਚ ਗੈਰਕਾਨੂੰਨੀ ਖਣਨ ਦੀ ਸਮੱਸਿਆ ਨੂੰ ਜੜ੍ਹੋਂ ਪੁੱਟਣ ਲਈ ਸਰਕਾਰ ਵੱਲੋਂ ਖਣਨ ਦੀਆਂ ਅਜਿਹੀਆਂ ਗਤੀਵਿਧੀਆਂ 'ਤੇ ਰੋਕ ਲਗਾਉਣ ਵਾਸਤੇ ਠੋਸ ਯਤਨ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਪੁਲਿਸ ਅਤੇ ਮਾਈਨਿੰਗ ਵਿਭਾਗ ਵੱਲੋਂ ਇਸਦਾ ਸਖ਼ਤ ਨੋਟਿਸ ਲਿਆ ਗਿਆ ਹੈ। ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ ਕੀਤਾ ਜਾ ਰਹੀ ਹੈ। ਈ.ਡੀ. ਮਾਈਨਿੰਗ, ਪੰਜਾਬ ਆਰ.ਐਨ. ਢੋਕੇ ਨੇ ਖੰਨਾ ਪੁਲਿਸ ਨੂੰ ਪਿਛਲੇ ਹਫ਼ਤੇ ਪੁਲਿਸ ਥਾਣਾ ਮਾਛੀਵਾੜਾ ਸਾਹਿਬ ਵਿਖੇ ਦਰਜ ਕੀਤੇ ਗਏ। ਗੈਰਕਾਨੂੰਨੀ ਰੇਤ ਖਣਨ ਕੇਸ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਦਾਇਤ ਕੀਤੀ ਸੀ। ਉਨ੍ਹਾਂ ਐਕਸੀਅਨ ਮਾਈਨਿੰਗ, ਐਸ.ਬੀ.ਐਸ. ਜ਼ਰੀਏ ਰਾਹੋਂ ਖੇਤਰ ਵਿਚ ਕੀਤੀ ਗਈ ਗੈਰਕਾਨੂੰਨੀ ਮਾਈਨਿੰਗ ਦੀ ਹੱਦ ਦਾ ਪਤਾ ਲਗਾਉਣ ਦੇ ਨਿਰਦੇਸ਼ ਵੀ ਦਿੱਤੇ ਸਨ।

illegal miningillegal mining

ਅਪਰਾਧੀ ਗੁਰਿੰਦਰ ਸਿੰਘ ਉਰਫ ਗਿੰਦਾ ਨੂੰ ਖੰਨਾ ਪੁਲਿਸ ਨੇ 09.04.2021 ਨੂੰ ਗ੍ਰਿਫ਼ਤਾਰ ਕੀਤਾ ਸੀ ਕਿਉਂਕਿ ਉਹ ਨਵਾਂ ਸ਼ਹਿਰ ਦੇ ਰਾਹੋਂ ਖੇਤਰ ਵਿੱਚ ਰੇਤ ਦੀ ਗੈਰ ਕਾਨੂੰਨੀ ਖਣਨ ਵਿੱਚ ਸ਼ਾਮਲ ਪਾਇਆ ਗਿਆ ਸੀ। ਉਸ ਦੇ ਸਾਥੀ ਕਰਨਵੀਰ ਸਿੰਘ ਨੂੰ ਵੀ ਅੱਜ ਖੰਨਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਦੋਸ਼ੀ ਵਿਅਕਤੀਆਂ ਦੁਆਰਾ ਇਹ ਖੁਲਾਸਾ ਕੀਤਾ ਗਿਆ ਕਿ ਰਾਜੂ ਗੁੱਜਰ ਵਾਸੀ ਰਤਨਾਨਾ, ਧਰਮਜੀਤ ਸਿੰਘ ਵਾਸੀ ਸ਼ਮਸ਼ਪੁਰ, ਦਲਵੀਰ ਸਿੰਘ ਉਰਫ ਬਿੱਟੂ ਵਾਸੀ ਬਾਰਸੀਆ ਅਤੇ ਪਵਨ ਸਿੰਘ ਵਾਸੀ ਭਰਤਾ ਸ਼ਮਸ਼ਪੁਰ ਅਤੇ ਹਦੀਵਾਲ ਪਿੰਡਾਂ ਨੇੜੇ ਰਾਹੋਂ ਖੇਤਰ ਵਿੱਚ ਸਤਲੁਜ ਦਰਅਿਾ ਦੀ ਤਹਿ 'ਚ ਗੈਰ ਕਾਨੂੰਨੀ ਰੇਤ ਖਣਨ ਕਰ ਰਹੇ ਸਨ। 

dronedrone

ਐਕਸੀਅਨ-ਕਮ-ਜ਼ਿਲ੍ਹਾ ਖਣਨ ਅਫ਼ਸਰ ਐਸ.ਬੀ.ਐਸ. ਨਗਰ ਗੁਰਤੇਜ ਸਿੰਘ ਗਰਚਾ ਅਤੇ ਜਸਵਿੰਦਰ ਸਿੰਘ, ਡੀ.ਐਸ.ਪੀ. ਸਮਰਾਲਾ ਦੀ ਅਗਵਾਈ ਵਾਲੀ ਸਾਂਝੀ ਟੀਮ ਨੇ ਕੱਲ੍ਹ ਪ੍ਰਭਾਵਤ ਮਾਈਨਿੰਗ ਖੇਤਰ ਦਾ ਦੌਰਾ ਕੀਤਾ ਅਤੇ ਸ਼ਮਸ਼ਪੁਰ ਅਤੇ ਹਦੀਵਾਲ ਵਿੱਚ ਗੈਰ ਕਾਨੂੰਨੀ ਮਾਈਨਿੰਗ ਦੀ ਹੱਦ ਦਾ ਪਤਾ ਲਗਾਉਣ ਲਈ ਡਰੋਨ ਫੋਟੋਗ੍ਰਾਫੀ ਕੀਤੀ। ਐਕਸੀਅਨ ਮਾਈਨਿੰਗ ਦੁਆਰਾ ਸੌਂਪੀ ਗਈ ਰਿਪੋਰਟ ਜਾਂਚ ਫਾਈਲ ਵਿੱਚ ਸ਼ਾਮਲ ਕੀਤੀ ਜਾਵੇਗੀ। 

policepolice

ਈ.ਡੀ. ਮਾਈਨਿੰਗ ਆਰ.ਐਨ. ਢੋਕੇ ਨੇ ਦੱਸਿਆ ਕਿ ਐਸ.ਐਸ.ਪੀ. ਖੰਨਾ ਨੂੰ ਇਸ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਪਹਿਲ ਦੇ ਅਧਾਰ 'ਤੇ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਬੇ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਨੱਥ ਪਾਉਣ ਲਈ ਈਡੀ ਮਾਈਨਿੰਗ ਵੱਲੋਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement