
CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ - SC ਸਕਾਲਰਸ਼ਿਪ ਘੁਟਾਲੇ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਹੁਣ ਫਿਰ ਵਧ ਸਕਦੀਆਂ ਨੇ ਕਿਉਂਕਿ ਮੁੱਖ ਮੰਤਰੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੋਸਟ ਮੈਟ੍ਰਿਕ ਵਜੀਫਾ ਘੁਟਾਲੇ ਨੂੰ ਅੰਜ਼ਾਮ ਦੇਣ ਵਾਲੇ ਲੋਕ ਛੇਤੀ ਹੀ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਘਿਨੌਣਾ ਤੇ ਨਾ-ਮੁਆਫ਼ੀ ਯੋਗ ਅਪਰਾਧ ਹੈ ਜਿਸ ਕਰਕੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਛੇਤੀ ਹੀ ਇਸ ਘੁਟਾਲੇ ਦਾ ਮੁੱਖ ਦੋਸ਼ੀ ਜੇਲ੍ਹ ਵਿਚ ਚੰਗੀਆਂ ਸਹੂਲਤਾਂ ਲਈ ਅਦਾਲਤਾਂ ਵਿਚ ਅਰਜ਼ੀਆਂ ਦਾਇਰ ਕਰਦਾ ਦਿਸੇਗਾ।
Sadhu Singh Dharamsot
ਦੱਸ ਦਈਏ ਕਿ ਇਸ ਮਾਮਲੇ ਦੀ ਜਾਂਚ ਪਹਿਲਾਂ ਵੀ ਸੀਬੀਆਈ ਜਾਂਚ ਕਰ ਚੁੱਕੀ ਹੈ ਪਰ ਪਹਿਲਾਂ ਕੁੱਝ ਵੀ ਨਿਕਲ ਕੇ ਸਾਹਮਣੇ ਨਹੀਂ ਆਇਆ। ਤੁਹਾਨੂੰ ਦੱਸ ਦਈਏ ਕਿ ਸਾਲ 2019 'ਚ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ 303 ਕਰੋੜ ਰੁਪਏ ਸਕਾਲਰਸ਼ਿਪ ਲਈ ਜਾਰੀ ਕੀਤੇ ਗਏ ਸਨ ।ਜਿਨ੍ਹਾਂ ਵਿਚੋਂ ਸਰਕਾਰ ਨੇ 248 ਕਰੋੜ ਕੱਢ ਕੇ ਇਨ੍ਹਾਂ ਦੀ ਵਰਤੋਂ ਕੀਤੀ ਤੇ ਇਲਜ਼ਾਮ ਲੱਗਾ ਕਿ ਸਰਕਾਰ ਵਲੋਂ ਇਨ੍ਹਾਂ ਪੈਸਿਆਂ ਦੀ ਵਰਤੋਂ ਸਹੀ ਢੰਗ ਨਾਲ ਨਹੀਂ ਕੀਤੀ ਗਈ।
sadhu singh dharamsot
ਵਿਰੋਧੀਆਂ ਵਲੋਂ ਹੰਗਾਮਾ ਕੀਤੇ ਜਾਣ ‘ਤੇ ਕੈਪਟਨ ਸਰਕਾਰ ਵਲੋਂ ਜਾਂਚ ਕਰਵਾਈ ਗਈ ਤਾਂ ਪੰਜ ਸਰਕਾਰੀ ਅਫਸਰਾਂ ਅਤੇ ਮੁਲਾਜ਼ਮਾਂ ਨੂੰ ਚਾਰਜਸ਼ੀਟ ਵੀ ਕੀਤਾ ਗਿਆ। ਤਤਕਾਲੀ ਸਮਾਜਿਕ ਨਿਆਂ ਮੰਤਰੀ ਸਾਧੂ ਸਿੰਘ ਧਰਮਸੋਤ ਇਸ ਦੌਰਾਨ ਖੂਬ ਘਿਰੇ ਰਹੇ। ਹੁਣ ਜਲੰਧਰ ਪੁੱਜੇ ਸੀ.ਐੱਮ ਮਾਨ ਤੋਂ ਜਦੋਂ ਇਸ ਘੁਟਾਲੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕੈਪਟਨ ਸਰਕਾਰ ਦੇ ਮੰਤਰੀ ਖਿਲਾਫ਼ ਸਖਤ ਕਨੂੰਨੀ ਕਰਨ ਦਾ ਇਸ਼ਾਰਾ ਕੀਤਾ ਹੈ।