ਸਾਬਕਾ CM ਚੰਨੀ ਦੀਆਂ ਵਧੀਆਂ ਮੁਸੀਬਤਾਂ, ਰੇਤ ਦੀ ਗੈਰਕਾਨੂੰਨੀ ਮਾਈਨਿੰਗ ਮਾਮਲੇ 'ਚ ਸ਼ਿਕੰਜਾ ਕੱਸਿਆ
Published : Apr 14, 2022, 1:38 pm IST
Updated : Apr 14, 2022, 1:41 pm IST
SHARE ARTICLE
CM channi
CM channi

, ED ਨੇ ਭੇਜਿਆ ਸੰਮਨ

 

 

ਜਲੰਧਰ:  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਕਾਫੀ ਵੱਧ ਗਈਆਂ ਹਨ। ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਅਫ਼ਸਰਾਂ ਦੇ ਤਬਾਦਲੇ ਤੇ ਤਾਇਨਾਤੀਆਂ ਤੋਂ ਕਰੋੜਾਂ ਰੁਪਏ ਕਮਾਉਣ ਦੇ ਮਾਮਲੇ 'ਚ ਚੰਨੀ 'ਤੇ ਸ਼ਿਕੰਜਾ ਕੱਸਿਆ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ।

CM ChanniCM Channi

 

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਈਡੀ ਦੀ ਟੀਮ ਨੇ ਉਸ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਦੇ ਘਰੋਂ 10 ਕਰੋੜ ਰੁਪਏ ਸਮੇਤ ਕੁਝ ਹੋਰ ਸਾਮਾਨ ਬਰਾਮਦ ਕੀਤਾ ਸੀ ਅਤੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਹਨੀ ਨੇ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ। ਹਨੀ 'ਤੇ ਚੰਨੀ ਦੇ ਇਸ਼ਾਰੇ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਵਾ ਕੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ। ਈਡੀ ਦੀ ਟੀਮ ਨੇ ਹਨੀ ਦੇ ਲੁਧਿਆਣਾ ਅਤੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕਰਕੇ 10 ਕਰੋੜ ਰੁਪਏ ਬਰਾਮਦ ਕੀਤੇ ਹਨ।

CM ChanniCM Channi

ਇਸ ਤੋਂ ਇਲਾਵਾ ਹਨੀ ਕੋਲੋਂ ਲੱਖਾਂ ਰੁਪਏ ਦੀਆਂ ਘੜੀਆਂ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਇਸ ਦੀ ਜਾਂਚ ਲਈ ਈਡੀ ਨੇ ਹਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਹਨੀ ਦੇ ਠਿਕਾਣਿਆਂ ਤੋਂ ਮਿਲੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ। ਜਦੋਂ ਈਡੀ ਨੇ ਹਨੀ ਨੂੰ ਗ੍ਰਿਫ਼ਤਾਰ ਕੀਤਾ ਤਾਂ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਗਿਆ ਸੀ। ਸਿੱਟੇ ਵਜੋਂ ਚੰਨੀ ਨੇ ਇਸ ਮਾਮਲੇ ਵਿੱਚ ਆਪਣੇ ਆਪ ਨੂੰ ਸਾਫ਼-ਸੁਥਰਾ ਕਰਾਰ ਦਿੰਦਿਆਂ ਕਿਹਾ ਸੀ ਕਿ ਜੇਕਰ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੇ ਗਲਤ ਕੀਤਾ ਹੈ ਤਾਂ ਉਹ ਵੀ ਸਜ਼ਾ ਭੁਗਤੇਗਾ। ਚੰਨੀ ਨੇ ਇਸ ਸਾਰੇ ਮਾਮਲੇ ਤੋਂ ਦੂਰੀ ਬਣਾ ਲਈ ਹੈ।

CM ChanniCM Channi

ਇਸ ਮਾਮਲੇ ਵਿੱਚ 30 ਮਾਰਚ ਨੂੰ ਈਡੀ ਦੀ ਟੀਮ ਨੇ ਹਨੀ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ। ਇਸ ਤੋਂ ਬਾਅਦ 6 ਅਪ੍ਰੈਲ ਨੂੰ ਜਲੰਧਰ ਸਥਿਤ ਈਡੀ ਦੀ ਵਿਸ਼ੇਸ਼ ਅਦਾਲਤ 'ਚ ਮਾਮਲੇ ਦੀ ਸੁਣਵਾਈ ਤੋਂ ਬਾਅਦ ਹਨੀ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਸੀ।

ਹੁਣ ED ਵੱਲੋਂ ਚੰਨੀ ਨੂੰ ਸੰਮਨ ਜਾਰੀ ਹੋਣ ਤੋਂ ਬਾਅਦ ਕਾਂਗਰਸ ਦੀ ਸਿਆਸਤ ਇੱਕ ਵਾਰ ਫਿਰ ਗਰਮਾਵੇਗੀ। ਬੇਸ਼ੱਕ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਨੂੰ ਪੰਜਾਬ ਵਿੱਚ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਪਰ ਨਵਜੋਤ ਸਿੰਘ ਸਿੱਧੂ ਵਰਗੇ ਆਗੂਆਂ ਨੇ ਇਸ ਮੁੱਦੇ ਨੂੰ ਹਾਰ ਦਾ ਕਾਰਨ ਦੱਸਿਆ ਹੈ। ਕੁਝ ਦਿਨ ਪਹਿਲਾਂ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਵਿੱਚ ਵੀ ਇਹ ਮੁੱਦਾ ਗਰਮਾ ਗਿਆ ਸੀ। ਹੁਣ ਚੰਨੀ ਦੇ ਈਡੀ ਦੇ ਘੇਰੇ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਵਧਣੀਆਂ ਯਕੀਨੀ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement