ਗੈਰ-ਕਾਨੂੰਨੀ ਮਾਈਨਿੰਗ ਮਾਮਲਾ: ਚਰਨਜੀਤ ਚੰਨੀ ਤੋਂ ED ਨੇ ਕੀਤੀ ਪੰਜ ਘੰਟੇ ਪੁੱਛਗਿੱਛ
Published : Apr 14, 2022, 3:00 pm IST
Updated : Apr 14, 2022, 3:00 pm IST
SHARE ARTICLE
Charanjeet Channi
Charanjeet Channi

ਕਿਹਾ- ਮੈਨੂੰ ਈਡੀ ਨੇ ਦੁਬਾਰਾ ਆਉਣ ਲਈ ਨਹੀਂ ਕਿਹਾ ਤੇ ਸਵਾਲਾਂ ਦੇ ਜਵਾਬ ਮੈਂ ਆਪਣੀ ਉੱਤਮ ਜਾਣਕਾਰੀ ਅਨੁਸਾਰ ਦੇ ਦਿੱਤੇ ਹਨ

 

ਚੰਡੀਗੜ੍ਹ: ਈਡੀ ਨੇ ਬੀਤੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਭੇਜਿਆ ਸੀ ਤੇ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਜਿਸ ਤੋਂ ਬਾਅਦ ਅੱਜ ਤੋਂ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿਚ ਉਹਨਾਂ ਤੋਂ ਪੰਜ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਗਈ। ਉਹਨਾਂ ਤੋਂ ਉਸ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨਾਲ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਗਈ, ਜਿਸ ਨੂੰ ਏਜੰਸੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੂਜੇ ਪਾਸੇ ਪੁੱਛਗਿੱਛ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ ਕਿ ਉਹਨਾਂ ਨੂੰ ਈਡੀ ਨੇ ਮਾਈਨਿੰਗ ਮਾਮਲੇ 'ਚ ਬੁਲਾਇਆ ਸੀ।

file photo

ਉਨ੍ਹਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਆਪਣੀ ਪੂਰੀ ਜਾਣਕਾਰੀ ਅਨੁਸਾਰ ਦਿੱਤੇ ਹਨ। ਈਡੀ ਵੱਲੋਂ ਇਸ ਮਾਮਲੇ ਦਾ ਚਲਾਨ ਪਹਿਲਾਂ ਹੀ ਅਦਾਲਤ ਵਿਚ ਪੇਸ਼ ਕੀਤਾ ਜਾ ਚੁੱਕਾ ਹੈ। ਅਧਿਕਾਰੀਆਂ ਨੇ ਮੈਨੂੰ ਦੁਬਾਰਾ ਆਉਣ ਲਈ ਨਹੀਂ ਕਿਹਾ। ਚੰਨੀ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਅਧਿਕਾਰੀਆਂ ਦੇ ਤਬਾਦਲੇ ਤੋਂ ਕਰੋੜਾਂ ਰੁਪਏ ਕਮਾਉਣ ਦਾ ਦੋਸ਼ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਾਲ ਹੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਤੇ ਉਨ੍ਹਾਂ ਦੇ ਸਹਿਯੋਗੀ ਖਿਲਾਫ਼ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਸੀ।

Enforcement DirectorateEnforcement Directorate

ਹਨੀ ਨੂੰ ਈਡੀ ਨੇ 3 ਤੇ 4 ਫਰਵਰੀ ਦੀ ਦਰਮਿਆਨੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਸੀ। ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਸਾਥੀਆਂ 'ਤੇ ਫਰਜ਼ੀ ਕੰਪਨੀਆਂ ਬਣਾ ਕੇ ਮਨੀ ਲਾਂਡਰਿੰਗ ਕਰਨ ਦਾ ਦੋਸ਼ ਹੈ। ਇਸ ਤੋਂ ਪਹਿਲਾਂ 18-19 ਜਨਵਰੀ ਨੂੰ ਈਡੀ ਦੇ ਛਾਪੇ ਦੌਰਾਨ ਹਨੀ ਦੇ ਘਰ ਤੋਂ ਕਰੀਬ 7.9 ਕਰੋੜ ਰੁਪਏ ਦੀ ਨਕਦੀ ਮਿਲੀ ਸੀ। ਹਨੀ ਦੇ ਸਾਥੀ ਸੰਦੀਪ ਕੁਮਾਰ ਦੇ ਠਿਕਾਣਿਆਂ ਤੋਂ ਦੋ ਕਰੋੜ ਰੁਪਏ ਮਿਲੇ ਹਨ। 18 ਜਨਵਰੀ ਨੂੰ ਈਡੀ ਨੇ ਸੀਐੱਮ ਚੰਨੀ ਦੀ ਸਾਲੀ ਦੇ ਬੇਟੇ ਭੁਪਿੰਦਰ ਹਨੀ ਦੇ ਘਰ ਛਾਪਾ ਮਾਰਿਆ ਸੀ। 

SHARE ARTICLE

ਏਜੰਸੀ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement