'ਜਥੇਦਾਰ' ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿਤੀ ਵਧਾਈ
Published : Apr 14, 2022, 6:41 am IST
Updated : Apr 14, 2022, 6:41 am IST
SHARE ARTICLE
image
image

'ਜਥੇਦਾਰ' ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿਤੀ ਵਧਾਈ

ਅੰਮਿ੍ਤਸਰ, 13 ਅਪ੍ਰੈਲ (ਸੁਖਵਿੰਦਜੀਤ ਸਿੰਘ ਬਹੋੜੂ): ਅਕਾਲ ਤਖ਼ਤ  ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਸੰਗਤਾਂ ਨੂੰ  ਵਧਾਈ ਦਿੰਦਿਆਂ ਖ਼ਾਲਸਈ ਰਹਿਣੀ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ | ਜਥੇਦਾਰ ਅਤੇ ਐਡਵੋਕੇਟ ਧਾਮੀ ਨੇ ਵੱਖ-ਵੱਖ ਬਿਆਨਾਂ ਵਿਚ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ  ਗੁਲਾਮੀ ਤੋਂ ਮੁਕਤ ਕਰ ਸਵੈਮਾਣ ਨਾਲ ਜਿਊਣ ਦਾ ਰਾਹ ਦਰਸਾਇਆ |  ਖ਼ਾਲਸਾ ਸਾਜਣਾ ਦੇ ਇਸ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ  ਆਤਮ ਵਿਸ਼ਵਾਸੀ ਬਣਾ ਕੇ ਅਰਸ਼ 'ਤੇ ਪਹੁੰਚਾ ਦਿਤਾ | ਖ਼ਾਲਸਾ ਸਾਜਣਾ ਦਿਵਸ ਮੌਕੇ ਸੰਗਤਾਂ ਨੂੰ  ਵਧਾਈ ਦਿੰਦਿਆਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖ਼ਸ਼ਿਸ਼ ਕੀਤੀ ਖੰਡੇ-ਬਾਟੇ ਦੀ ਪਾਹੁਲ ਛਕ ਕੇ ਖ਼ਾਲਸਈ ਰਹਿਣੀ ਦੇ ਧਾਰਨੀ ਬਨਣ ਦੀ ਅਪੀਲ ਕੀਤੀ | ਖ਼ਾਲਸਾ ਪੰਥ ਦਾ ਸਾਜਣਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਂਦਿਆਂ ਗੁਰਮਤਿ ਸਮਾਗਮ ਕੀਤੇ ਜਾਂਦੇ ਹਨ |  

 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement