ਸਪੀਕਰ ਕੁਲਤਾਰ ਸੰਧਵਾਂ ਨੇ ਗੁਹਾਟੀ 'ਚ 3 ਦਿਨਾਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿਚ ਲਿਆ ਹਿੱਸਾ
Published : Apr 14, 2022, 6:57 pm IST
Updated : Apr 14, 2022, 6:57 pm IST
SHARE ARTICLE
Kultar Sandhwan attends 3 day Indian Region Commonwealth Parliamentary Conference
Kultar Sandhwan attends 3 day Indian Region Commonwealth Parliamentary Conference

ਗੁਹਾਟੀ ਅਤੇ ਨਗਾਓਂ ਦੇ ਗੁਰੂ ਘਰਾਂ 'ਚ ਵੀ ਨਤਮਸਤਕ ਹੋਏ ਕੁਲਤਾਰ ਸਿੰਘ ਸੰਧਵਾਂ

 

ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 11 ਤੋਂ 13 ਅਪ੍ਰੈਲ 2022 ਤੱਕ ਗੁਹਾਟੀ (ਆਸਾਮ) ਵਿਖੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਹੋਈ 8ਵੀਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਹਿੱਸਾ ਲਿਆ। ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਉਹਨਾਂ ਨਾਲ ਸਨ।

Kultar Sandhwan attends 3 day Indian Region Commonwealth Parliamentary ConferenceKultar Sandhwan attends 3 day Indian Region Commonwealth Parliamentary Conference

ਸੰਧਵਾਂ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਭਾਰਤ ਦੀਆਂ ਵੱਖ-ਵੱਖ ਵਿਧਾਨ ਸਭਾਵਾਂ ਦੇ ਸਾਰੇ ਪ੍ਰੀਜ਼ਾਈਡਿੰਗ ਅਫਸਰਾਂ (ਸਪੀਕਰ/ਚੇਅਰਮੈਨ) ਅਤੇ ਸਕੱਤਰਾਂ ਨੇ ਵਿਧਾਨ ਸਭਾਵਾਂ ਵਿੱਚ ਦਰਪੇਸ਼ ਮੁੱਦਿਆਂ ਅਤੇ ਹੋਰ ਸਬੰਧਿਤ ਵਿਸ਼ਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸੰਧਵਾਂ ਨੇ ਵੀ ਇਸ ਕਾਨਫਰੰਸ ਵਿੱਚ ਆਪਣੇ ਵਿਚਾਰ ਪੇਸ਼ ਕੀਤੇ।

Kultar Sandhwan attends 3 day Indian Region Commonwealth Parliamentary Conference
Kultar Sandhwan attends 3 day Indian Region Commonwealth Parliamentary Conference

 ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਗੁਹਾਟੀ ਅਤੇ ਨਗਾਓਂ ਦੇ ਗੁਰੂ ਘਰਾਂ 'ਚ ਵੀ ਨਤਮਸਤਕ ਹੋਏ। ਪਹਿਲੇ ਦਿਨ ਉਹਨਾਂ ਨੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਲਾਲਮਤੀ ਵਿਖੇ ਅਤੇ ਆਖਰੀ ਦਿਨ ਨਗਾਓਂ ਜ਼ਿਲ੍ਹੇ ਦੇ ਮਾਤਾਜੀ ਗੁਰੂਦੁਆਰਾ ਸਾਹਿਬ ਛਾਪਰਮੁਖ ਵਿਖੇ ਮੱਥਾ ਟੇਕਿਆ। ਇਹਨਾਂ ਗੁਰੂਘਰਾਂ ਦੇ ਪ੍ਰਬੰਧਕਾਂ ਨੇ ਸੰਧਵਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement