ਜਲੰਧਰ ’ਚ ਬਣੇਗੀ ਡਾ. ਬੀ.ਆਰ. ਅੰਬੇਡਕਰ ਜੀ ਦੇ ਨਾਂ ’ਤੇ ਯੂਨੀਵਰਸਿਟੀ - ਮੁੱਖ ਮੰਤਰੀ 
Published : Apr 14, 2022, 2:33 pm IST
Updated : Apr 14, 2022, 3:02 pm IST
SHARE ARTICLE
Bhagwant Mann
Bhagwant Mann

ਸਾਡੇ ਸੰਵਿਧਾਨ ਨੂੰ ਸਾਡਿਆਂ ਤੋਂ ਹੀ ਖ਼ਤਰਾ ਹੈ, ਜਿਸ ਨੂੰ ਬਚਾਉਣਾ ਹੈ। ਸੰਵਿਧਾਨ ਬਚੇਗਾ ਤਾਂ ਦੇਸ਼ ਬਚੇਗਾ।

 

ਜਲੰਧਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਾ. ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਅਤੇ ਵਿਸਾਖੀ ਮੌਕੇ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ’ਚ ਪਹੁੰਚੇ। ਇਸ ਮੌਕੇ ਡਾ. ਬੀ. ਆਰ. ਅੰਬੇਡਕਰ ਜੀ ਨੂੰ ਸ਼ਰਧਾਂਜਲੀ ਦੇਣ ਉਪਰੰਤ ਆਪਣੇ ਸੰਬੋਧਨ ਕੀਤਾ ਤੇ ਜਨਤਾ ਨੂੰ ਬਾਬਾ ਸਾਹਿਬ ਦੇ ਕਦਮਾਂ ’ਤੇ ਚੱਲਣ ਲਈ ਕਿਹਾ। ਇਸ ਦੇ ਨਾਲ ਹੀ ਉਹਨਾਂ ਨੇ ਇਹ ਐਲਾਨ ਕੀਤਾ ਕਿ ਜਲੰਧਰ ਨੂੰ ਬਹੁਤ ਵੱਡੀ ਸਪੋਰਟਸ ਇੰਡਸਟਰੀ ਬਣਾਇਆ ਜਾਵੇਗਾ ਅਤੇ ਬਾਬਾ ਸਾਹਿਬ ਜੀ ਦੇ ਨਾਂ ’ਤੇ ਜਲੰਧਰ ’ਚ ਇਕ ਵੱਡੀ ਯੂਨੀਵਰਸਿਟੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਜਲੰਧਰ ਨੂੰ ਸਪੋਰਟਸ ਹੱਬ ਬਣਾਉਣ ਦਾ ਵੀ ਐਲਾਨ ਕੀਤਾ। 

B. R. AmbedkarB. R. Ambedkar

ਵਿਰੋਧੀਆਂ ’ਤੇ ਨਿਸ਼ਾਨੇ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸੰਵਿਧਾਨਿਕ ਤਰੀਕੇ ਨਾਲ ਚੁਣੇ ਹੋਏ ਹਾਂ ਅਤੇ ਅਸੀਂ ਸੰਵਿਧਾਨ ਦੀ ਸਹੁੰ ਚੁੱਕਦੇ ਹਾਂ ਕਿ ਅਸੀਂ ਸੰਵਿਧਾਨ ਮੁਤਾਬਕ ਹਰ ਇਕ ਨਾਲ ਇਨਸਾਫ਼ ਕਰਾਂਗੇ ਪਰ ਕਈ ਤਾਂ ਗੁਟਕਾ ਸਾਹਿਬ ਤੇ ਸੰਵਿਧਾਨ ਦੀ ਸਹੁੰ ਚੁੱਕ ਕੇ ਹੀ ਮੁੱਕਰ ਗਏ ਤੇ ਹੁਣ ਲੱਭ ਹੀ ਨਹੀਂ ਰਹੇ। ਉਨ੍ਹਾਂ ਕਿਹਾ ਕਿ ਹੇਠਾਂ ਦੀ ਕਚਹਿਰੀ ਤੋਂ ਤਾਂ ਲੋਕ ਬਰੀ ਹੋ ਜਾਂਦੇ ਹਨ ਪਰ ਰੱਬ ਦੀ ਕਚਹਿਰੀ ’ਚੋਂ ਕਿਵੇਂ ਬਰੀ ਹੋਣਗੇ। ਪਰਮਾਤਮਾ ਦੀ ਕਚਿਹਰੀ ਤੋਂ ਡਰੀਏ, ਸਮੇਂ ਤੋਂ ਡਰੀਏ ਕਿਉਂਕਿ ਸਮਾਂ ਬਹੁਤ ਵੱਡੀ ਚੀਜ਼ ਹੈ ਇਹ ਰਾਜਿਾਂ ਨੂੰ ਭਿਖਾਰੀ ਤੇ ਭਿਖਾਰੀਆਂ ਦੇ ਸਿਰ 'ਤੇ ਤਾਜ਼ ਸਜਾ ਦਿੰਦਾ ਹੈ। 

ਭਗਵੰਤ ਮਾਨ ਨੇ ਜਲੰਧਰ ਸ਼ਹਿਰ ਦੀਆਂ ਤਾਰੀਫ਼ਾਂ ਕਰਦੇ ਹੋਏ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ। ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਨੂੰ ਤਾਂ ਮੈਂ ਵੈਸੇ ਹੀ ਬਹੁਤ ਪਿਆਰ ਕਰਦਾ ਹਾਂ ਕਿਉਂਕਿ ਮੈਂ ਪਹਿਲੀ ਵਾਰ ਘਰਦਿਆਂ ਨੂੰ ਬਿਨ੍ਹਾਂ ਦਿੱਸੇ ਦੂਰਦਰਸ਼ਨ ’ਤੇ ਗਾਣਾ ਗਾਉਣ ਆ ਗਿਆ ਸੀ। ਬੇਸ਼ੱਕ ਮੇਰੇ ਕੋਲੋਂ ਉਸ ਵੇਲੇ ਗਾਣਾ ਨਹੀਂ ਸੁਣਿਆ ਪਰ ਬਾਅਦ ’ਚ ਮੈਂ ਦੂਰਦਰਸ਼ਨ ’ਚ ਬੇਹੱਦ ਵਧੀਆ ਪ੍ਰੋਗਰਾਮ ਕੀਤੇ। ਗੁਰੂ ਨਾਨਕ ਮਿਸ਼ਨ ਵਿਖੇ ਬਣਾਏ ਗਏ ਗੁਰਦੁਆਰੇ ’ਚ ਮੈਂ ਉਸ ਦਿਨ ਰਾਤ ਕੱਟੀ ਸੀ। ਜਲੰਧਰ ਇਕ ਇਤਿਹਾਸਕ ਸ਼ਹਿਰ ਹੈ, ਪੀ. ਏ. ਪੀ., ਸਪੋਰਟਸ ਇਥੇ ਹੈ। ਜਲੰਧਰ ਦੀ ਹਾਕੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਜਲੰਧਰ ਨੂੰ ਕੱਢ ਦਈਏ ਤਾਂ ਇੰਡੀਆ ’ਚ ਹਾਕੀ ਹੀ ਨਹੀਂ ਹੋਵੇਗੀ। ਜਲੰਧਰ ਦੀਆਂ ਗੇਂਦਾਂ ਨਾਲ ਹੀ ਵਰਲਡ ਕੱਪ ’ਚ ਛੱਕੇ ਲੱਗਦੇ ਹਨ। 

CM Bhagwant MannCM Bhagwant Mann

ਬਾਬਾ ਸਾਹਿਬ ਜੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕੋਲ ਪੈਸੇ ਖ਼ਤਮ ਹੋ ਗਏ ਸਨ ਅਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਵਿਦੇਸ਼ 'ਚੋਂ ਛੱਡ ਕੇ ਵਾਪਸ ਆਉਣਾ ਪਿਆ ਫਿਰ ਬਾਅਦ ’ਚ ਵਾਪਸ ਆ ਕੇ ਉਨ੍ਹਾਂ ਨੇ ਪੈਸੇ ਕਮਾਏ ਤੇ ਦੁਬਾਰਾ ਵਿਦੇਸ਼ ਜਾ ਕੇ ਪੜ੍ਹਾਈ ਕੀਤੀ। ਬਾਬਾ ਸਾਹਿਬ ਕੋਲ 6 ਡਾਕਟਰ ਦੀਆਂ ਡਿਗਰੀਆਂ ਸਨ। ਬਾਬਾ ਸਾਹਿਬ ਪਿਛੜੇ ਹੋਏ ਲੋਕਾਂ ਅਤੇ ਗਰੀਬਾਂ ਦੇ ਮਸੀਹੇ ਸਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਮਸ਼ਹੂਰ ਹੋ ਜਾਂਦੇ ਹਨ, ਤਾਂ ਕਈ ਮਾਪੇ ਆਪਣੇ ਬੱਚਿਆਂ ਦੇ ਨਾਂ ਉਨ੍ਹਾਂ ਦੇ ਨਾਵਾਂ ’ਤੇ ਰੱਖਣ ਲੱਗ ਜਾਂਦੇ ਹਨ। ਇਸੇ ਤਰ੍ਹਾਂ ਮੇਰੇ ਪਿੰਡ ’ਚ ਵੀ 4-5 ਬੱਚਿਆਂ ਦੇ ਨਾਂ ਭੀਮ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਵਿਦਾਨ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਇਸ ਸਮੇਂ ਸੰਵਿਧਾਨ ਨਾਲ ਛੇੜਛਾੜ ਹੋ ਰਹੀ ਹੈ, ਜਿਸ ਨੂੰ ਬਚਾਉਣ ਦੀ ਲੋੜ ਹੈ। ਸਾਡੇ ਸੰਵਿਧਾਨ ਨੂੰ ਸਾਡਿਆਂ ਤੋਂ ਹੀ ਖ਼ਤਰਾ ਹੈ, ਜਿਸ ਨੂੰ ਬਚਾਉਣਾ ਹੈ। ਸੰਵਿਧਾਨ ਬਚੇਗਾ ਤਾਂ ਦੇਸ਼ ਬਚੇਗਾ। ਅਸੀਂ ਬਾਬਾ ਸਾਹਿਬ ਜੀ ਦੇ ਸੁਫ਼ਨਿਆਂ ਨੂੰ ਪੂਰਾ ਕਰਨਾ ਹੈ।
 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement