
ਸਾਨੂੰ ਡੰਮੀ ਮੁੱਖ ਮੰਤਰੀ ਨਹੀਂ ਚਾਹੀਦਾ - ਸੁਖਪਾਲ ਖਹਿਰਾ
ਚੰਡੀਗੜ੍ਹ: 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਨੂੰ ਲੈ ਕੇ ਮੁੱਖ ਮੰਤਰੀ ਨੇ ਅੱਜ ਸਪੱਸ਼ਟੀਕਰਨ ਦਿੱਤਾ ਹੈ ਤੇ ਕਿਹਾ ਹੈ ਕਿ ਪੰਜਾਬ ਦੇ ਅਧਿਕਾਰੀਆਂ ਨੂੰ ਦਿੱਲੀ ਮੈਂ ਹੀ ਭੇਜਿਆ ਸੀ। ਪਰ ਵਿਰੋਧੀ ਇਸ ਮੀਟਿੰਗ ਵਿਚ ਸੀਐਮ ਮਾਨ ਦੀ ਗੈਰਹਾਜ਼ਰੀ 'ਤੇ ਸਵਾਲ ਚੁੱਕ ਰਹੇ ਹਨ ਅਤੇ ਉਨ੍ਹਾਂ ਨੂੰ ਕੇਜਰੀਵਾਲ ਦਾ ਰਿਮੋਟ ਕੰਟਰੋਲ ਦੱਸ ਰਹੇ ਹਨ।
ਭਗਵੰਤ ਮਾਨ ਵੱਲੋਂ ਦਿੱਤੇ ਸਪੱਸ਼ਟੀਕਰਨ ਨੂੰ ਲੈ ਕੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਟਵੀਟ ਕਰ ਕੇ ਕਿਹਾ ਕਿ “ਇਹ ਭਗਵੰਤ ਮਾਨ ਵਲੋਂ ਦੇਰੀ ਨਾਲ ਅਤੇ ਨਿਸ਼ਚਤ ਤੌਰ 'ਤੇ ਅਰਵਿੰਦ ਕੇਜਰੀਵਾਲ ਦੀਆਂ ਹਦਾਇਤਾਂ 'ਤੇ ਕੀਤੀ ਗਈ ਪਰਦਾਪੋਸ਼ੀ ਹੈ, ਜਿਸ ਨੇ ਪੰਜਾਬ ਦੇ ਅਫ਼ਸਰਾਂ ਨੂੰ ਸਿੱਧੇ ਦਿੱਲੀ ਬੁਲਾਉਣ ਲਈ ਵਿਰੋਧ ਮਹਿਸੂਸ ਕੀਤਾ ਹੈ। ਅਸੀਂ ਸਿਰਫ਼ ਇਹੀ ਚਾਹੁੰਦੇ ਹਾਂ ਕਿ ਸਾਡਾ ਮੁੱਖ ਮੰਤਰੀ ਰਿਮੋਟ ਕੰਟਰੋਲ ਨਾਲ ਹੋਵੇ”