5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Published : Apr 14, 2023, 4:02 pm IST
Updated : Apr 14, 2023, 4:02 pm IST
SHARE ARTICLE
PHOTO
PHOTO

ਅਦਾਲਤ ਵਿੱਚ ਚਲਾਣ ਪੇਸ਼ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। 
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। 

ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਖਿਲਾਫ ਹਰਿਆਣਾ ਥਾਣੇ ਵਿੱਚ ਦਰਜ ਇੱਕ ਕੇਸ ਦਾ ਅਦਾਲਤ ਵਿੱਚ ਚਲਾਨ ਪੇਸ਼ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ। 

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਜਲੰਧਰ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement