ਖ਼ਬਰਾਂ |

ਤਾਜ਼ਾ |

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏ
Published : Apr 14, 2023, 4:13 pm IST
Updated : Apr 14, 2023, 4:13 pm IST
SHARE ARTICLE
photo
photo

ਅੰਬੇਡਕਰ ਡਿਜੀਟਲ ਲਾਇਬਰੇਰੀ ਲਈ ਦਿੱਤੇ 20 ਕੰਪਿਊਟਰ

 

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈਕ ਦਿੱਤਾ।

ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਤੇ ਨਾ ਹੀ ਫੰਡਾਂ ਦੀ ਘਾਟ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ।

photo

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਕਮਿਊਨਟੀ ਸੈਂਟਰਾਂ ਵਿੱਚ ਪਿੰਡਾਂ ਦੇ ਲੋਕਾਂ ਨੂੰ ਜਿਥੇ ਸਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉਥੇ ਹੀ ਬਿਨ੍ਹਾ ਕਿਸੇ ਖਰਚੇ ਤੋਂ ਨਿਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ।

photo

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਲਾਇਬਰੇਰੀਆਂ ਬਣਾਇਆ ਜਾ ਰਹੀਆ ਹਨ।

ਕੈਬਨਿਟ ਮੰਤਰੀ ਨੇ ਡਾ. ਅੰਬੇਡਕਰ ਡਿਜੀਟਲ ਲਾਇਬਰੇਰੀ ਲਈ 20 ਕੰਪਿਊਟਰ ਦਿੱਤੇ ਤਾਂ ਜ਼ੋ ਵਿਦਿਆਰਥੀ ਆਪਣੀ ਪੜ੍ਹਾਈ ਸੁਚੱਜੇ ਢੰਗ ਨਾਲ ਕਰ ਸਕਣ। ਇਸ ਮੌਕੇ ਉਨ੍ਹਾਂ

ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਦੀ ਤਿਆਰੀ ਲਈ  ਕਿਤਾਬਾਂ ਅਤੇ ਦੋ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ  ਕਾਪੀਆਂ, ਪੈਨਸਿਲਾਂ ਵੀ ਵੰਡੀਆਂ।

SHARE ARTICLE

ਏਜੰਸੀ

Advertisement

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM

Trump ਦੀ ਟੈਰਿਫ WAR, ਕੀ ਬਚੇਗਾ ਭਾਰਤੀ ਵਪਾਰ? ਭਾਰਤ 'ਤੇ 100% ਟੈਕਸ ਦੀ ਤਿਆਰੀ! ਝੁਕੇਗਾ ਭਾਰਤ ਜਾਂ ਮੰਨੇਗਾ ਟਰੰਪ?

16 Jul 2026 3:00 PM
Advertisement