ETO ਨੇ ਗਹਿਰੀ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ
Published : Apr 14, 2023, 5:11 pm IST
Updated : Apr 14, 2023, 5:11 pm IST
SHARE ARTICLE
photo
photo

ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਕਣਕ ਦੀ ਪੂਰੀ ਅਦਾਇਗੀ ਕੀਤੀ ਜਾਵੇਗੀ

 

ਜੰਡਿਆਲਾ : ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਅੱਜ ਗਹਿਰੀ ਅਨਾਜ  ਮੰਡੀ ਜੰਡਿਆਲਾ ਗੁਰੂ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ ਅਤੇ ਕਿਸਾਨਾਂ ਦੀ ਜਿਣਸ ਦੀ ਅਦਾਇਗੀ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਨਿਯਮਤ ਤੌਰ ਤੇ  ਨਾਲੋ- ਨਾਲ ਕੀਤੀ ਜਾਵੇਗੀ ।

ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਕੇਂਦਰ ਵੱਲੋਂ ਮੌਸਮ ਦੀ ਖਰਾਬੀ ਕਾਰਨ ਹੋ ਰਹੇ ਕਣਕ ਦੇ ਟੋਟੇ ਉਤੇ ਜੋ ਰਕਮ ਦਾ ਕੱਟ ਲਗਾਇਆ ਗਿਆ ਹੈ, ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਹ ਪੈਸਾ ਵੀ ਆਪਣੇ ਕੋਲੋਂ ਕਿਸਾਨਾਂ ਨੂੰ ਦੇਣ ਦਾ ਵੱਡਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਣਕ ਦੇ ਖਰਾਬੇ ਦੀ ਰਕਮ ਵੀ ਕਿਸਾਨਾਂ ਨੂੰ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। 

ਇਸ ਮੌਕੇ  ਉਨ੍ਹਾਂ ਦੱਸਿਆ ਕਿ ਮੰਡੀਆਂ 'ਚ ਕਣਕ ਦੀ ਸੁਚਾਰੂ ਖ਼ਰੀਦ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ । ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਬਿਲਕੁਲ ਵੀ ਖੱਜਲ-ਖ਼ੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਹਰੇਕ ਤਰਾ ਦੇ ਲੋੜੀਂਦੇ ਪ੍ਰਬੰਧਾਂ ਸਮਾਂ ਰਹਿੰਦਿਆਂ  ਜ਼ਿਲ੍ਹਾ ਪ੍ਰਸ਼ਾਸਨ ਵਲੋਂ  ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ। 

ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ 'ਚ ਬਾਰਦਾਣੇ ਸਮੇਤ ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਜਾਵੇ। ਉਨ੍ਹਾਂ ਸਮੂਹ ਕਿਸਾਨਾਂ, ਆੜ੍ਹਤੀਆਂ ਨੂੰ ਸੁਖਾਵੇਂ ਮਾਹੌਲ ’ਚ ਖ਼ਰੀਦ ਪ੍ਰਕਿਰਿਆ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ 'ਚ ਸੁੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਮੰਡੀ 'ਚ ਆਈ ਕਣਕ ਦੀ ਨਾਲੋਂ ਨਾਲ ਖ਼ਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਜਿਣਸ ਦੀ ਅਦਾਇਗੀ ਨਾਲੋਂ ਨਾਲ ਕੀਤੀ ਜਾਵੇਗੀ।     

ਇਸ ਮੌਕੇ ਸੈਕਟਰੀ ਮਾਰਕੀਟ ਕਮੇਟੀ ਅਮਨਦੀਪ ਸਿੰਘ, ਪ੍ਧਾਨ ਸੁਰਜੀਤ ਸਿੰਘ ਕੰਗ, ਸੂਬੇਦਾਰ ਛਨਾਕ ਸਿੰਘ, ਸਤਿੰਦਰ ਸਿੰਘ,ਸੁਖਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ , ਕਿਸਾਨ ਅਤੇ ਆੜ੍ਹਤੀਏ ਮੌਜੂਦ ਸਨ।

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement