
'ਮੇਰੀ ਜਾਨ ਨੂੰ ਖ਼ਤਰਾ ਹੈ, ਅੱਜ ਮੇਰੀ ਗ੍ਰਿਫਤਾਰੀ ਹੋ ਸਕਦੀ ਹੈ'
ਮੁਹਾਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਰਹੇ ਹਨ। ਹਾਲਾਂਕਿ ਪੇਸ਼ੀ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਵੱਲੋਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਕਈ ਸਵਾਲ ਚੁੱਕੇ ਗਏ ਹਨ। ਪੇਸ਼ੀ ਤੋਂ ਪਹਿਲਾਂ ਚੰਨੀ ਨੇ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਉਨ੍ਹਾਂ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ 'ਵਿਜੀਲੈਂਸ ਨੇ ਮੈਨੂੰ 20 ਅਪ੍ਰੈਲ ਨੂੰ ਦੁਬਾਰਾ ਬੁਲਾਇਆ ਸੀ ਪਰ ਅੱਜ ਛੁੱਟੀ ਵਾਲੇ ਦਿਨ ਸਪੈਸ਼ਲ ਦਫ਼ਤਰ ਖੋਲ਼ ਕੇ ਮੈਨੂੰ ਪੇਸ਼ ਹੋ ਲਈ ਕਿਹਾ।
ਇਹ ਵੀ ਪੜ੍ਹੋ: ਪੰਜਾਬ 'ਚ ਵਧ ਰਹੇ ਕੋਰੋਨਾ ਦੇ ਮਾਮਲੇ, ਨਵੇਂ 321 ਮਾਮਲੇ ਆਏ ਸਾਹਮਣੇ
ਉਨ੍ਹਾਂ ਕਿਹਾ ਕਿ ਮੈਂ ਇਕੱਲਾ ਹੀ ਵਿਜੀਲੈਂਸ ਦਫ਼ਤਰ ਜਾਵਾਂਗਾ ਅਤੇ ਭਾਵੇਂ ਉਨ੍ਹਾਂ ਨੂੰ ਬਿਠਾਉਣ, ਕੁੱਟਣ, ਮਾਰਨ, ਜੇਲ੍ਹ 'ਚ ਭੇਜਣ, ਜੋ ਵੀ ਕਰਨਾ ਹੈ ਕਰ ਲੈਣ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਫੜ੍ਹਿਆ ਵੀ ਜਾ ਸਕਦਾ ਹੈ, ਜੇਲ੍ਹ 'ਚ ਭੇਜਿਆ ਜਾ ਸਕਦਾ ਹੈ ਅਤੇ ਇਕ ਨਾ ਇਕ ਦਿਨ ਉਨ੍ਹਾਂ ਨੂੰ ਜਾਨ ਤੋਂ ਵੀ ਮਾਰਿਆ ਵੀ ਜਾ ਸਕਦਾ ਹੈ ਪਰ ਉਹ ਇਸ ਸਭ ਲਈ ਤਿਆਰ ਹਨ। । ਪੰਜਾਬ ਸਰਕਾਰ ਕੁੱਟ ਸਕਦੀ ਹੈ, ਮਾਰ ਵੀ ਸਕਦੀ ਹੈ, ਪਰ ਮੈਂ ਇਕੱਲਾ ਹੀ ਵਿਜੀਲੈਂਸ ਦਫ਼ਤਰ ਜਾਵਾਂਗਾ। ਪੰਜਾਬ ਸਰਕਾਰ ਮੈਨੂੰ ਗ੍ਰਿਫਤਾਰ ਕਰ ਸਕਦੀ ਹੈ। ਅੱਜ ਹੀ ਮੈਨੂੰ ਜੇਲ੍ਹ ਵਿੱਚ ਪਾ ਸਕਦਾ ਹੈ। ਪਰ, ਮੈਨੂੰ ਮਾਣਯੋਗ ਸਰਕਾਰ ਦੇ ਜ਼ੁਲਮ ਨੂੰ ਸਹਿਣ ਦਾ ਬਲ ਮੇਰੇ ਗੁਰੂ ਅਤੇ ਚਮਕੌਰ ਸਾਹਿਬ ਦੇ ਵੱਡੇ ਸਾਹਿਬਜ਼ਾਦਿਆਂ ਤੋਂ ਮਿਲ ਰਿਹਾ ਹੈ।
ਇਹ ਵੀ ਪੜ੍ਹੋ: ਝੁੱਗੀ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜੇ ਭੈਣ-ਭਰਾ, ਮਾਪਿਆਂ ਦਾ ਰੋ-ਰੋ ਬੁਰਾ ਹਾਲ
ਚੰਨੀ ਨੇ ਕਿਹਾ ਕਿ ਸੀ.ਐਮ.ਭਗਵੰਤ ਮਾਨ ਨੇ ਦੱਸਿਆ ਕਿ ਉਸਨੇ ਚੋਣਾਂ ਵਿੱਚ ਆਪਣੀ 8-10 ਕਿਲੇ ਜ਼ਮੀਨ ਵੇਚ ਦਿੱਤੀ ਹੈ। ਅੱਜ ਉਨ੍ਹਾਂ ਕੋਲ ਕੋਈ ਜ਼ਮੀਨ ਨਹੀਂ ਹੈ। ਉਸ ਨੇ ਆਪਣੀ ਜ਼ਮੀਨ ਲੋਕਾਂ ਦੀ ਸੇਵਾ ਲਈ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਮੈਂ ਰਜਵਾੜਾ ਹਾਂ ਅਤੇ ਮੇਰੇ ਕੋਲ 170 ਕਰੋੜ ਦੀ ਜਾਇਦਾਦ ਹੈ ਪਰ ਉਸ ਕੋਲ ਇੱਕ ਘਰ, ਦਫ਼ਤਰ ਅਤੇ ਇੱਕ ਦੁਕਾਨ ਤੋਂ ਇਲਾਵਾ ਕੋਈ ਜਾਇਦਾਦ ਨਹੀਂ ਹੈ। ਇਸ ਤੋਂ ਇਲਾਵਾ ਜੇਕਰ ਉਸ ਕੋਲ ਕੋਈ ਜਾਇਦਾਦ ਹੈ ਤਾਂ ਉਹ ਪੰਜਾਬ ਸਰਕਾਰ ਜਾਂ ਗੁਰਦੁਆਰਾ ਸਾਹਿਬ ਦੇ ਨਾਂ ਲਿਖਵਾ ਦੇਣਗੇ।
ਉਨ੍ਹਾਂ ਕਿਹਾ ਕਿ ਅੱਜ ਵੀ ਮੈਂ ਆਪਣੇ ਘਰ ਅਖੰਡ ਪਾਠ ਰੱਖਿਆ ਹੋਇਆ ਹੈ ਅਤੇ ਸਾਲ ਵਿੱਚ 4 ਵਾਰ ਅਖੰਡ ਪਾਠ ਕਰਵਾਉਂਦੇ ਹਾਂ। ਭਾਵੁਕ ਹੋਏ ਚੰਨੀ ਨੇ ਕਿਹਾ ਕਿ ਉਸ ਨੇ ਅੱਜ ਤੱਕ ਕਦੇ ਕਿਸੇ ਤੋਂ ਪੈਸੇ ਨਹੀਂ ਲਏ। ਜੇਕਰ ਕੋਈ ਕਹੇ ਕਿ ਉਸਨੇ ਕਿਸੇ ਤੋਂ ਬਦਲੀ ਕਰਵਾਉਣ ਲਈ ਪੈਸੇ ਤਾਂ ਉਸਨੂੰ ਫਾਂਸੀ ਦੇ ਦਿੱਤੀ ਜਾਵੇ।