ਜਲੰਧਰ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
Published : Apr 14, 2023, 7:18 pm IST
Updated : Apr 14, 2023, 7:18 pm IST
SHARE ARTICLE
photo
photo

ਜਲੰਧਰ ਅਤੇ ਇੰਡਸਟਰੀ ਦੇ ਮੁੱਦਿਆਂ 'ਤੇ ਚਰਚਾ, ਕਾਰੋਬਾਰੀਆਂ ਨੇ ਜ਼ਿਮਨੀ ਚੋਣ 'ਚ 'ਆਪ' ਦਾ ਕੀਤਾ ਸਮਰਥਨ

 

ਜਲੰਧਰ : ਜਲੰਧਰ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।

ਜਲੰਧਰ ਇੰਡਸਟਰੀਅਲ ਐਂਡ ਟਰੇਡਰਜ਼ ਜੁਆਇੰਟ ਐਕਸ਼ਨ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਕੇ ਜਲੰਧਰ ਦੇ ਵੱਖ-ਵੱਖ ਮੁੱਦਿਆਂ ਖ਼ਾਸ ਕਰਕੇ ਉਦਯੋਗ ਖੇਤਰ ਨਾਲ ਸੰਬੰਧਿਤ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਜਲੰਧਰ ਇੰਡਸਟਰੀਅਲ ਐਂਡ ਟਰੇਡਰਜ਼ ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਗੁਰਸ਼ਰਨ ਸਿੰਘ, ਜਨਰਲ ਸਕੱਤਰ ਰਾਕੇਸ਼ ਬਹਿਲ, ਜਨਰਲ ਸਕੱਤਰ ਸੁਰਜੀਤ ਚੋਪੜਾ, ਇੰਡਸਟਰੀਅਲ ਐਕਸਟੈਨਸ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੂਬਾ ਸਿੰਘ, ਪੰਜਾਬ ਲੈਦਰ ਐਸੋਸੀਏਸ਼ਨ ਤੋਂ ਸੁਵਿੰਦਰਪਾਲ ਸਿੰਘ ਵਿਰਕ, ਆਲ ਇੰਡੀਆ ਵਾਲਵਜ਼ ਐਂਡ ਕੋਕਸ ਮੈਨੂਫੈਕਚਰਜ਼ ਐਸੋਸੀਏਸ਼ਨ ਤੋਂ ਗੁਰਬਖ਼ਸ਼ ਸਿੰਘ ਜੁਨੇਜਾ ਅਤੇ ਹੁਸ਼ਿਆਰਪੁਰ ਰੋਡ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ ਤੋਂ ਰਾਜੇਸ਼ ਲਾਂਬਾ ਹਾਜ਼ਰ ਸਨ।

ਭਗਵੰਤ ਮਾਨ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ‘ਆਪ’ ਸਰਕਾਰ ਵੱਲੋਂ ਚੁੱਕੇ ਉਦਯੋਗ ਪੱਖੀ ਕਦਮਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਉਹ ਜਾਣਦੇ ਹਨ ਕਿ ਸੂਬੇ ਦੇ ਵਿਕਾਸ ਲਈ ਉਦਯੋਗ ਇੱਕ ਪ੍ਰਮੁੱਖ ਸੈਕਟਰ ਹੈ, ਕਿਉਂਕਿ ਇਹ ਰੁਜ਼ਗਾਰ ਪੈਦਾ ਕਰਦਾ ਹੈ। ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਚਾਹੀਦੇ ਹਨ, ਇਸ ਲਈ ਉਨ੍ਹਾਂ ਦੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸੇ ਵਿਸ਼ੇਸ਼ ਖੇਤਰ ਦੇ ਲੋਕਾਂ ਤੋਂ ਸੁਝਾਅ ਲੈ ਕੇ ਹੀ ਆਪਣੀਆਂ ਨੀਤੀਆਂ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਹੀ ਉਦਯੋਗਪਤੀਆਂ ਅਤੇ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰੇਗੀ।

ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਉਦਯੋਗਪਤੀਆਂ, ਵਪਾਰੀਆਂ ਅਤੇ ਕਾਰੋਬਾਰੀਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਮੁੱਖ ਮੰਤਰੀ ਉਦਯੋਗ ਨਾਲ ਸੰਬੰਧਿਤ ਖੇਤਰ ਨੂੰ ਆਪਣਾ ਸਮਾਂ ਅਤੇ ਧਿਆਨ ਦੇ ਰਿਹਾ ਹੈ। ਇਸ ਦੌਰਾਨ ਵਪਾਰੀਆਂ ਨੇ ਮਾਨ ਸਰਕਾਰ ਦੇ ਸਿੰਗਲ ਵਿੰਡੋ ਪਹਿਲਕਦਮੀ ਦੀ ਵੀ ਸ਼ਲਾਘਾ ਕੀਤੀ। ਵਪਾਰੀਆਂ ਨੇ ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦਿੰਦੇ ਹੋਏ ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪੰਜਾਬ ਦੀ ਪਹਿਲੀ ਸਰਕਾਰ ਹੈ ਜੋ ਸੂਬੇ 'ਚ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement