
ਪੁਲਿਸ ਨੇ ਮਾਮਲਾ ਦਰਜ ਕਰ ਸ਼ੁਰੂ ਕੀਤੀ ਅਗਲੇਰੀ ਕਾਰਵਾਈ
ਮੋਗਾ : ਨਸ਼ੇ ਕਾਰਨ ਹੋਣ ਵਾਲਿਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਮੋਗਾ ਦੇ ਧਰਮਕੋਟ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ ਅਤੇ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਉਕਤ ਵਿਅਕਤੀ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਹੋਈ ਹੈ।
ਦੱਸਣਯੋਗ ਹੈ ਕਿ ਸਥਾਨਕ ਪੁਲਿਸ ਨੂੰ ਸ਼ੁੱਕਰਵਾਰ (14 ਅਪ੍ਰੈਲ) ਯਾਨੀ ਅੱਜ ਮੋਗਾ ਧਰਮਕੋਟ ਇਲਾਕੇ ਨਜ਼ਦੀਕ ਇੱਕ ਵਿਅਕਤੀ ਦੀ ਲਾਸ਼ ਮਿਲੀ। ਜਿਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਣ ਦਾ ਸ਼ੱਕ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਤੋਂ ਜਿਸ ਵਿਚ ਕੁਝ ਵਿਅਕਤੀਆਂ ਨੂੰ ਬੋਲਦੇ ਸੁਣਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਦੀ ਮੌਤ ਰਾਤ ਦੀ ਹੋਈ ਲਗਦੀ ਹੈ ਕਿਉਂਕਿ ਉਸ ਦੀ ਲਾਸ਼ ਵੀ ਨੀਲੀ ਪੈ ਚੁੱਕੀ ਹੈ।
ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬੱਗੋਂ ਵਜੋਂ ਹੋਈ ਹੈ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਗਵਾਹਾਂ ਦੇ ਬਿਆਨਾਂ 'ਤੇ ਪੰਜ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Viral video surfaced on social media, A young man allegedly died due to Drug (Chitta) overdose in Moga Dharamkot area. pic.twitter.com/NGjhtmg1Xv