ਖ਼ਬਰਾਂ |

ਤਾਜ਼ਾ |

ਮੁੱਖ ਮੰਤਰੀ ਨੇ ਖੁਰਾਲਗੜ੍ਹ ਨੇੜੇ ਦੋ ਹਾਦਸਿਆਂ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ

By : KOMALJEET

Published : Apr 14, 2023, 9:02 pm IST
Updated : Apr 14, 2023, 9:03 pm IST
SHARE ARTICLE
CM Bhagwant Mann
CM Bhagwant Mann

* ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

* ਸਾਰੇ ਜ਼ਖਮੀਆਂ ਨੂੰ ਇਕ ਲੱਖ ਰੁਪਏ ਦਿੱਤੇ ਜਾਣਗੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਗੜ੍ਹਸ਼ੰਕਰ ਨੇੜੇ ਖੁਰਾਲਗੜ੍ਹ ਨਜ਼ਦੀਕ ਬੁੱਧਵਾਰ ਅਤੇ ਵੀਰਵਾਰ ਨੂੰ ਵਾਪਰੇ ਦੋ ਦਰਦਨਾਕ ਹਾਦਸਿਆਂ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 10 ਜਣਿਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ।

ਇਨ੍ਹਾਂ ਭਿਆਨਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ। 

ਇਸ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement