Ludhiana News: ਲੁਧਿਆਣਾ ’ਚ ਗੁਰਦੁਆਰਾ ਸਾਹਿਬ ’ਚ ਬੇਅਦਬੀ ਦਾ ਦੋਸ਼ੀ ਫੜਿਆ

By : BALJINDERK

Published : Apr 14, 2024, 1:39 pm IST
Updated : Apr 14, 2024, 1:40 pm IST
SHARE ARTICLE
 ਗੁਰੂਦੁਆਰਾ ਸਾਹਿਬ ਜੀ 
ਗੁਰੂਦੁਆਰਾ ਸਾਹਿਬ ਜੀ 

Ludhiana News: ਲੋਕਾਂ ਨੇ ਮੁਲਜ਼ਮ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੀਤਾ ਪੁਲਿਸ ਹਵਾਲੇ, ਐਫ਼ਆਈਆਰ ਦਰਜ

Ludhiana News:ਬੀਤੇ ਦਿਨ ਲੁਧਿਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਫੜ ਲਿਆ ਹੈ। ਲੋਕਾਂ ਨੇ ਮੁਲਜ਼ਮ ਦੀ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ। ਉਸ ਨੂੰ ਸਾਥੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ ਹੈ। ਲੋਕਾਂ ਨੇ ਤੁਰੰਤ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੂੰ ਸੂਚਿਤ ਕੀਤਾ।

ਇਹ ਵੀ ਪੜੋ:Punjab Weather Update:ਪੰਜਾਬ ’ਚ ਬਦਲਿਆ ਮੌਸਮ, ਸਵੇਰ ਤੋਂ ਪੈ ਰਹੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾਈ 

ਛਾਉਣੀ ਮੁਹੱਲੇ ਵਿਚ ਸ਼ਾਂਤਮਈ ਮਾਹੌਲ ਹੋਣ ਕਾਰਨ ਪੁਲਿਸ ਨੇ ਸਖ਼ਤੀ ਦਿਖਾਉਂਦੇ ਹੋਏ ਮੁਲਜ਼ਮਾਂ ਨੂੰ ਥਾਣੇ ਲੈ ਲਿਆ। ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਵੀਡੀਓ ਵੀ ਸਾਹਮਣੇ ਆਈ ਹੈ। ਬੀਤੇ ਕੱਲ੍ਹ ਵਿਸਾਖੀ ਦੇ ਤਿਉਹਾਰ ਕਾਰਨ ਗੁਰਦੁਆਰਾ ਸਾਹਿਬ ਵਿਖੇ ਲੰਗਰ ਲਗਾਇਆ ਗਿਆ। ਸ਼ਰਾਰਤੀ ਵਿਅਕਤੀ ਸੰਗਤ ਦੇ ਭੇਸ ’ਚ ਗੁਰਦੁਆਰਾ ਸਾਹਿਬ ’ਚ ਦਾਖਲ ਹੋਇਆ ਸੀ। ਅਜੇ ਤੱਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਮੌਕੇ ਦੇ ਹਾਲਾਤਾਂ ਅਨੁਸਾਰ ਉਕਤ ਨੌਜਵਾਨ ਕਿਸੇ ਪ੍ਰਭਾਵ ਅਧੀਨ ਜਾਪਦਾ ਸੀ। ਪੁਲਿਸ ਨੇ ਇਸ ਮਾਮਲੇ ਵਿਚ FIR ਦਰਜ ਕਰ ਲਈ ਹੈ।

ਇਹ ਵੀ ਪੜੋ:High court News: ਹੁਣ ਹਾਈ ਕੋਰਟ ’ਚ ਰੋਜ਼ਾਨਾ ਹੋਵੇਗੀ ਸੁਣਵਾਈ, ਪੈਨਸ਼ਨ ਸੰਬੰਧੀ ਲਾਭਾਂ ਬਾਰੇ ਕੀ ਬੋਲੀ ਹਾਈਕੋਰਟ?  

ACP ਅਰਕਸ਼ੀ ਜੈਨ ਨੇ ਦੱਸਿਆ ਕਿ ਬੇਅਦਬੀ ਦੀ ਇਹ ਘਟਨਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ (ਬੋਹੜਵਾਲਾ) ਛਾਉਣੀ ਮੁਹੱਲੇ ਵਿੱਚ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੀ, ਉਥੇ ਮੁਲਜ਼ਮ ਨੇ ਗੁਰੂ ਗ੍ਰੰਥ ਸਾਹਿਬ ਦੇ ਸਵਰੂਪ ਨਾਲ ਬੇਅਦਬੀ ਕੀਤੀ। ਲੋਕਾਂ ਨੇ ਉਸ ਨੂੰ ਮੌਕੇ ’ਤੇ ਕਾਬੂ ਕਰ ਲਿਆ। ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 295-ਏ ਤਹਿਤ FIR ਨੰਬਰ 15 ਵਿੱਚ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਦੋਸ਼ੀ ਦੀ ਪਛਾਣ ਨਹੀਂ ਹੋ ਸਕੀ ਹੈ। ਜਿਵੇਂ ਹੀ ਮੁਲਜ਼ਮ ਬਾਰੇ ਕੁਝ ਪਤਾ ਲੱਗੇਗਾ, ਉਸ ਨੂੰ FIR ਵਿੱਚ ਜੋੜ ਦਿੱਤਾ ਜਾਵੇਗਾ।

ਇਹ ਵੀ ਪੜੋ:Haryana News : ਰੋਹਤਕ ਤੋਂ ਰਾਸ਼ਟਰੀ ਮੁੱਕੇਬਾਜ਼ ਰਜਤ ਕਲੀਰਾਮਨ ਹੋਇਆ ਲਾਪਤਾ 

(For more news apart from Accused of blasphemy caught in Gurdwara Sahib in Ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement