Balachaur Accident News: ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਵਾਪਸ ਆ ਰਹੇ ਮਾਂ-ਪੁੱਤ ਦੀ ਹੋਈ ਮੌਤ

By : GAGANDEEP

Published : Apr 14, 2024, 1:31 pm IST
Updated : Apr 14, 2024, 3:46 pm IST
SHARE ARTICLE
Balachaur Accident News
Balachaur Accident News

Balachaur Accident News: ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ ਕਾਰਨ ਵਾਪਰਿਆ ਹਾਦਸਾ

Balachaur Accident News in punjabi : ਬਲਾਚੌਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਬਲਾਚੌਰ ਰੂਪਨਗਰ ਰਾਜ ਮਾਰਗ ’ਤੇ ਸਥਿਤ ਰਾਇਤ ਇੰਟਰਨੈਸ਼ਨਲ ਸਕੂਲ ਦੇ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Lok Sabha Election 2024: ਕਾਂਗਰਸ ਨੇ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਆਪਣਾ ਲੋਕ ਸਭਾ ਉਮੀਦਵਾਰ ਐਲਾਨਿਆ 

ਮ੍ਰਿਤਕਾਂ ਦਾ ਪਹਿਚਾਣ ਪੁੱਤ ਰਾਹੁਲ ਤੇ ਮਾਤਾ ਪਰਮਜੀਤ ਕੌਰ ਪਤਨੀ ਫੱਤੂ ਰਾਮ ਵਾਸੀ ਫਤਿਹਪੁਰ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਮ੍ਰਿਤਕ ਮਾਂ ਪੁੱਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਾਤਾ ਨੈਣਾ ਦੇਵੀ ਵਿਖੇ ਮੱਥਾ ਟੇਕਣ ਉਪਰੰਤ ਵਾਪਸੀ ’ਤੇ ਰੈਲਮਾਜਰਾ ਵਿਖੇ ਆਪਣੀ ਭੈਣ ਨੂੰ ਮਿਲ ਕੇ ਜਦੋਂ ਆਪਣੇ ਪਿੰਡ ਫਤਿਹਪੁਰ ਨੂੰ ਆ ਰਹੇ ਸਨ ਤਾਂ ਰਸਤੇ ਵਿਚ ਉਨ੍ਹਾਂ ਦੇ ਮੋਟਰਸਾਈਕਲ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ । ਇਸ ਹਾਦਸੇ ਵਿਚ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਉਪਰੰਤ ਕਾਰ ਚਾਲਕ ਫਰਾਰ ਦੱਸਿਆ ਗਿਆ ਹੈ।

ਇਹ ਵੀ ਪੜ੍ਹੋ: Omar Abdullah News: ਮਨਮੋਹਨ ਸਿੰਘ ਸੱਚੇ ਸਿਆਸਤਦਾਨ ਰਹੇ, ਮੋਦੀ ਨੂੰ ਅਪਣੀ ਵਿਰਾਸਤ ਬਾਰੇ ਸੋਚਣਾ ਚਾਹੀਦੈ : ਉਮਰ ਅਬਦੁੱਲਾ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Balachaur Accident News in punjabi, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Delhi 'ਚ ਹੋ ਗਿਆ ਵੱਡਾ ਉਲਟਫੇਰ, ਕੌਣ ਹੋਵੇਗਾ ਅਗਲਾ CM, ਦੇਖੋ The Spokesman Debate 'ਚ ਅਹਿਮ ਚਰਚਾ

08 Feb 2025 12:24 PM

Delhi 'ਚ BJP ਦੀ ਜਿੱਤ ਮਗਰੋਂ ਸ਼ਾਮ ਨੂੰ BJP Office ਜਾਣਗੇ PM Narendra Modi | Delhi election result 2025

08 Feb 2025 12:18 PM

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Feb 2025 12:09 PM

ਅਸੀਂ ਬਾਹਰ ਜਾਣ ਲਈ ਜ਼ਮੀਨ ਗਹਿਣੇ ਰੱਖੀ, ਸੋਨਾ ਵੇਚਿਆ ਪਰ...

06 Feb 2025 12:15 PM
Advertisement