Samana News: ਪਟਿਆਲਾ 'ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ, ਪ੍ਰਨੀਤ ਕੌਰ ਨੂੰ ਦਿਖਾਈਆਂ ਕਾਲੀਆਂ ਝੰਡੀਆਂ

By : GAGANDEEP

Published : Apr 14, 2024, 2:38 pm IST
Updated : Apr 14, 2024, 3:18 pm IST
SHARE ARTICLE
Farmers showed black flags to Praneet Kaur Samana News
Farmers showed black flags to Praneet Kaur Samana News

Samana News: ਪੁਲਿਸ ਨੇ ਕਿਸਾਨਾਂ ਨੂੰ ਹਿਰਾਸਤ 'ਚ ਲਿਆ

Farmers showed black flags to Praneet Kaur Samana News: ਪਟਿਆਲਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਸਮਾਣਾ ਪਹੁੰਚਦੇ ਹੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਕੁਝ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ, ਜਿਸ ਮਗਰੋਂ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਨੇ ਹਾਈਵੇਅ ’ਤੇ ਧਰਨਾ ਦਿਤਾ। ਕਿਸਾਨ ਯੂਨੀਅਨ ਮੰਗ ਕਰਦੀ ਹੈ ਕਿ ਨਜ਼ਰਬੰਦ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਇਹ ਵੀ ਪੜ੍ਹੋ: Thathi Bhai Accident News: ਡਿਊਟੀ 'ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿਚ ਹੋਈ ਮੌਤ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪ੍ਰਨੀਤ ਕੌਰ ਦਾ ਪਾਤੜਾਂ ਅਤੇ ਬਨੂੜ ਚੋਣ ਪ੍ਰਚਾਰ ਦੌਰਾਨ ਵਿਰੋਧ ਕੀਤਾ ਗਿਆ ਸੀ। ਕਿਸਾਨਾਂ ਨੇ ਸਪੱਸ਼ਟ ਕਿਹਾ ਸੀ ਕਿ ਪੰਜਾਬ ਵਿੱਚ ਭਾਜਪਾ ਦੇ ਕਿਸੇ ਵੀ ਉਮੀਦਵਾਰ ਨੂੰ ਚੋਣ ਪ੍ਰਚਾਰ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਾਰਨ ਪ੍ਰਨੀਤ ਕੌਰ ਖ਼ਿਲਾਫ਼ ਵਾਰ-ਵਾਰ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਨੇ ਸੜਕ ਜਾਮ ਕਰਕੇ ਪ੍ਰਨੀਤ ਕੌਰ ਖ਼ਿਲਾਫ਼ ਰੋਸ ਪ੍ਰਗਟਾਇਆ। ਉਨ੍ਹਾਂ ਨੂੰ ਕਾਲੇ ਝੰਡੇ ਦਿਖਾ ਕੇ ਚੋਣ ਪ੍ਰਚਾਰ ਕਰਨ ਤੋਂ ਰੋਕ ਦਿਤਾ ਗਿਆ।

ਇਹ ਵੀ ਪੜ੍ਹੋ: Balachaur Accident News: ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਵਾਪਸ ਆ ਰਹੇ ਮਾਂ-ਪੁੱਤ ਦੀ ਹੋਈ ਮੌਤ

ਹਾਲਾਂਕਿ ਪਰਨੀਤ ਕੌਰ ਨੇ ਕਿਸਾਨਾਂ ਦੇ ਇਸ ਧਰਨੇ ਨੂੰ ਆਪਣਾ ਹੱਕ ਦੱਸਿਆ ਸੀ। ਹਾਲ ਹੀ ਵਿੱਚ ਪ੍ਰਨੀਤ ਕੌਰ ਨੇ ਪ੍ਰੈਸ ਕਾਨਫਰੰਸ ਵਿੱਚ ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਜੇਕਰ ਕਿਸਾਨ ਆ ਕੇ ਆਪਣੇ ਵਿਚਾਰ ਪੇਸ਼ ਕਰਨ ਤਾਂ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਜ਼ਰੂਰ ਮਿਲ ਜਾਵੇਗਾ ਪਰ ਇਸ ਤੋਂ ਬਾਅਦ ਜਿਵੇਂ ਹੀ ਪ੍ਰਨੀਤ ਕੌਰ ਚੋਣ ਪ੍ਰਚਾਰ ਲਈ ਸਮਾਣਾ ਪਹੁੰਚੀ ਤਾਂ ਉਨ੍ਹਾਂ ਨੇ ਕਿਸਾਨਾਂ ਦਾ ਉਹੀ ਰਵੱਈਆ ਦੇਖਿਆ ਜੋ ਪਾਤੜਾਂ ਅਤੇ ਬਨੂੜ ਵਿੱਚ ਦੇਖਣ ਨੂੰ ਮਿਲਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Farmers showed black flags to Praneet Kaur Samana News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement