Ravneet Singh Bittu : ਕੇਜਰੀਵਾਲ ਦਾ ਅਸਤੀਫਾ ਨਾ ਦੇਣਾ ਹੈਰਾਨੀਜਨਕ : ਰਵਨੀਤ ਸਿੰਘ ਬਿੱਟੂ

By : BALJINDERK

Published : Apr 14, 2024, 7:40 pm IST
Updated : Apr 14, 2024, 7:40 pm IST
SHARE ARTICLE
Ravneet Singh Bittu
Ravneet Singh Bittu

Ravneet Singh Bittu : ਕਿਹਾ ਕਿ ਰਾਘਵ ਚੱਢਾ ਜੇਲ੍ਹ ਜਾਣ ਤੋਂ ਬਚਣ ਲਈ ਬੀਮਾਰੀ ਦਾ ਬਹਾਨਾ ਬਣਾ ਕੇ ਵਿਦੇਸ਼ ਭੱਜ ਗਏ 

Ravneet Singh Bittu : ਭਾਜਪਾ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ਰਾਬ ਘੁਟਾਲੇ ਦੇ ਇੱਕ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਹੋਣ ਦੇ ਬਾਵਜੂਦ ਆਪਣੇ ਅਹੁਦੇ ਤੋਂ ਅਸਤੀਫ਼ਾ ਨਾ ਦੇਣ 'ਤੇ ਹੈਰਾਨੀ ਪ੍ਰਗਟਾਈ ਹੈ। ਇਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਅੰਨਾ ਹਜ਼ਾਰੇ ਦੇ ਅੰਦੋਲਨ ਦੌਰਾਨ ਕੇਜਰੀਵਾਲ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸਨ ਪਰ ਹੁਣ ਉਹ ਆਪਣੀ ਗੱਲ 'ਤੇ ਕਾਇਮ ਨਹੀਂ ਰਹੇ।

ਇਹ ਵੀ ਪੜੋ:Punjab Holiday News: ਪੰਜਾਬ ‘ਚ 17 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਵਿੱਦਿਅਕ ਤੇ ਹੋਰ ਅਦਾਰੇ  

ਇਸ ਦੌਰਾਨ ਉਨ੍ਹਾਂ ਕੇਜਰੀਵਾਲ ਦੇ ਆਲੀਸ਼ਾਨ ਘਰ ਬਾਰੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਰਾਜ ਸਭਾ ਮੈਂਬਰ ਅਤੇ ਦਿੱਲੀ ਜਲ ਬੋਰਡ ਦੇ ਚੇਅਰਮੈਨ ਰਾਘਵ ਚੱਢਾ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਜੇਲ੍ਹ ਜਾਣ ਤੋਂ ਬਚਣ ਲਈ ਉਹ ਬੀਮਾਰੀ ਦਾ ਬਹਾਨਾ ਬਣਾ ਕੇ ਵਿਦੇਸ਼ ਭੱਜ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਜਰੀਵਾਲ ਤੋਂ ਬਾਅਦ ਹੁਣ ਮਾਨ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸੇ ਤਰ੍ਹਾਂ ਉਨ੍ਹਾਂ ਨੇ ਭਗਵੰਤ ਮਾਨ 'ਤੇ ਕਾਂਗਰਸ ਪਾਰਟੀ 'ਤੇ ਪੰਜਾਬ ਦੀਆਂ ਸੰਗਰੂਰ ਸਮੇਤ ਤਿੰਨ ਲੋਕ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰਨ ਲਈ ਦਬਾਅ ਬਣਾਉਣ ਦਾ ਦੋਸ਼ ਵੀ ਲਾਇਆ।  

ਇਹ ਵੀ ਪੜੋ:Indonesia landslide :ਇੰਡੋਨੇਸ਼ੀਆ ’ਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ, ਤਿੰਨ ਲਾਪਤਾ

ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਅਤੇ ਕਾਂਗਰਸ ਵਿਚ ਅੰਦਰੂਨੀ ਗਠਜੋੜ ਹੈ।  ਜਿੱਥੇ ਜਲੰਧਰ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਦੇ ਅਕਾਲੀ ਦਲ ਛੱਡ ਕੇ ‘ਆਪ’ ਵਿਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਉਮੀਦਵਾਰ ਨਹੀਂ ਹਨ ਅਤੇ ਉਨ੍ਹਾਂ ਦੇ ਆਗੂਆਂ ਨੂੰ ਚੋਣ ਲੜਨੀ ਨਹੀਂ ਆਉਂਦੀ, ਜਿਸ ਕਾਰਨ ਉਹ ਦੂਜੀਆਂ ਪਾਰਟੀਆਂ ਦੇ ਆਗੂ ਲੈ ਰਹੇ ਹਨ।

ਇਹ ਵੀ ਪੜੋ:Beetroot Raita: ਗਰਮੀਆਂ 'ਚ ਤਾਜ਼ਗੀ ਦੇਣ ਵਾਲਾ ਚੁਕੰਦਰ ਦਾ ਰਾਇਤਾ ਬਣਾਓ

(For more news apart from  Kejriwal not resigning is surprising: Ravneet Singh Bittu News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement