Ludhiana News: ਲੁਧਿਆਣਾ ਏਅਰਪੋਰਟ 'ਤੇ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Apr 14, 2024, 2:24 pm IST
Updated : Apr 14, 2024, 2:24 pm IST
SHARE ARTICLE
Policeman died of heart attack at Ludhiana airport News in punjabi
Policeman died of heart attack at Ludhiana airport News in punjabi

Ludhiana News: ਘਬਰਾਹਟ ਕਾਰਨ ਜ਼ਮੀਨ 'ਤੇ ਡਿੱਗਿਆ, ਹਸਪਤਾਲ ਵਿਚ ਤੋੜਿਆ ਦਮ

Policeman died of heart attack at Ludhiana airport News in punjabi: ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ 'ਤੇ ਬੀਤੀ ਰਾਤ ਇਕ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜ਼ਮੀਨ 'ਤੇ ਡਿੱਗੇ ਪੁਲਿਸ ਮੁਲਾਜ਼ਮ ਨੂੰ ਉਸ ਦੇ ਸਾਥੀ ਨੇ ਸੰਭਾਲਿਆ। ਉਸ ਨੂੰ ਮੁੱਢਲੀ ਸਹਾਇਤਾ ਦਿਤੀ ਗਈ ਪਰ ਉਦੋਂ ਤੱਕ ਉਸ ਦੀ ਮੌਤ ਹੋ ਗਈ। ਮ੍ਰਿਤਕ ਪੁਲਿਸ ਮੁਲਾਜ਼ਮ ਹੌਲਦਾਰ ਵਜੋਂ ਤਾਇਨਾਤ ਸੀ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ:Thathi Bhai Accident News: ਡਿਊਟੀ 'ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿਚ ਹੋਈ ਮੌਤ  

ਜਾਣਕਾਰੀ ਦਿੰਦਿਆਂ ਬਲਜੀਤ ਪੁੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਾਹਨੇਵਾਲ ਏਅਰਪੋਰਟ 'ਤੇ ਤਾਇਨਾਤ ਸਨ। ਬੀਤੀ ਰਾਤ ਕਰੀਬ 12 ਵਜੇ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਚੱਕਰ ਆਇਆ ਅਤੇ ਉਹ ਜ਼ਮੀਨ 'ਤੇ ਡਿੱਗ ਪਏ।ਪਿਤਾ ਨੇ ਆਪਣੇ ਸਾਥੀ ਵਰਕਰ ਨੂੰ ਦੱਸਿਆ ਸੀ ਕਿ ਉਹ ਆਪਣੇ ਸਰੀਰ ਵਿੱਚ ਘਬਰਾਹਟ ਮਹਿਸੂਸ ਕਰ ਰਹੇ ਹਨ। ਇੱਕ ਸਾਥੀ ਕਰਮਚਾਰੀ ਨੇ ਅਲਾਰਮ ਵਜਾਇਆ ਅਤੇ ਬਾਕੀ ਕਰਮਚਾਰੀਆਂ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ:  Balachaur Accident News: ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਵਾਪਸ ਆ ਰਹੇ ਮਾਂ-ਪੁੱਤ ਦੀ ਹੋਈ ਮੌਤ 

ਮੁੱਢਲੀ ਸਹਾਇਤਾ ਵੀ ਦਿੱਤੀ ਗਈ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਬਲਜੀਤ ਸਿੰਘ ਪਿੰਡ ਘੁਡਾਣੀ ਕਲਾਂ ਦਾ ਰਹਿਣ ਵਾਲਾ ਸੀ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਅੱਜ ਲਾਸ਼ ਦਾ ਪੋਸਟਮਾਰਟਮ ਕਰ ਕੇ ਅੰਤਿਮ ਸਸਕਾਰ ਕੀਤਾ ਜਾਵੇਗਾ। ਮ੍ਰਿਤਕ ਪੁਲਿਸ ਮੁਲਾਜ਼ਮ ਦੇ ਪੁੱਤਰ ਨੇ ਵੀ ਆਪਣੇ ਪਿਤਾ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A policeman on his way to duty died in Thathi Bhai Accident News, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement