Punjab News: ਅਮਰੂਦ ਘੁਟਾਲੇ ’ਚ ਵੱਡਾ ਐਕਸ਼ਨ, ਕਈ IAS ਤੇ PCS ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ! 
Published : Apr 14, 2024, 3:33 pm IST
Updated : Apr 14, 2024, 3:33 pm IST
SHARE ARTICLE
File Photo
File Photo

ਪੰਜਾਬ ਸਰਕਾਰ ਤੋਂ ਮੰਗੀ ਇਜਾਜ਼ਤ

Punjab News: ਚੰਡੀਗੜ੍ਹ : ਪੰਜਾਬ ਦੇ ਵੱਡੇ ਅਮਰੂਦ ਬਾਗ ਘੁਟਾਲੇ ਵਿਚ ਨਵੀਂ ਅਪਡੇਟ ਦੇਖਣ ਨੂੰ ਮਿਲੀ ਹੈ। ਇਸ ਘੁਟਾਲੇ 'ਚ ਕੰਮ ਕਰ ਰਹੇ IAS ਤੇ PCS ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਅਮਰੂਦ ਘੁਟਾਲਾ ਮਾਮਲੇ 'ਚ ਵਿਜੀਲੈਂਸ ਬਿਊਰੋ ਕਾਰਵਾਈ ਕਰਨ ਦੀ ਤਿਆਰੀ 'ਚ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਸੂਬਾ ਸਰਕਾਰ ਨੂੰ ਪੱਤਰ ਲਿਖ ਕੇ ਇਸ ਮਾਮਲੇ 'ਚ ਦੋ  ਆਈਏਐਸ, ਇਕ ਪੀਸੀਐਸ ਤੇ ਇਕ ਆਈਐਫਐਸ ਖ਼ਿਲਾਫ਼ ਕਾਰਵਾਈ ਕਰਨ ਦੀ ਇਜਾਜ਼ਤ ਮੰਗੀ ਹੈ।

ਇਜਾਜ਼ਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਅਗਲੀ ਕਾਰਵਾਈ ਸ਼ੁਰੂ ਕਰੇਗਾ। ਜਿਨ੍ਹਾਂ ਅਧਿਕਾਰੀਆਂ ਖ਼ਿਲਾਫ਼ ਇਜਾਜ਼ਤ ਮੰਗੀ ਗਈ ਹੈ, ਉਨ੍ਹਾਂ ਵਿਚੋਂ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਸਾਬਕਾ ਵਧੀਕ ਮੁੱਖ ਪ੍ਰਸ਼ਾਸਕ ਆਈਏਐਸ ਰਾਜੇਸ਼ ਧੀਮਾਨ ਨੇ ਇਜਾਜ਼ਤ ਮੰਗੀ ਹੈ। ਨਾਲ ਹੀ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ, ਲੁਧਿਆਣਾ ਦੇ ਸਾਬਕਾ ਮੁੱਖ ਪ੍ਰਸ਼ਾਸਕ ਵਿਪੁਲ ਉੱਜਵਲ, ਗਮਾਡਾ ਦੇ ਸਾਬਕਾ ਭੂਮੀ ਗ੍ਰਹਿਣ ਅਧਿਕਾਰੀ ਜਗਦੀਪ ਸਹਿਗਲ ਤੇ ਆਈਐਫਐਸ ਸ਼ਲਿੰਦਰ ਕੌਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 17ਏ ਤਹਿਤ ਲਾਜ਼ਮੀ ਇਜਾਜ਼ਤ ਮੰਗੀ ਗਈ ਹੈ।

ਮਾਮਲੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਦੋ ਆਈਏਐਸ ਅਧਿਕਾਰੀਆਂ ਆਈਏਐਸ ਵਰੁਣ ਰੂਜਮ ਤੇ ਆਈਏਐਸ ਰਾਜੇਸ਼ ਧੀਮਾਨ ਨੂੰ ਹਟਾਉਣ ਲਈ ਰਾਜ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ। ਜਿਸ ਸਬੰਧੀ ਰਾਜ ਚੋਣ ਕਮਿਸ਼ਨ ਦੇ ਪ੍ਰਸੋਨਲ ਵਿਭਾਗ ਤੋਂ ਰਿਪੋਰਟ ਮੰਗੀ ਗਈ ਸੀ। ਰਿਪੋਰਟ 'ਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਖਿਲਾਫ਼ ਸ਼ਿਕਾਇਤ ਬੇਨਾਮ ਸੀ। ਇਸ ਲਈ ਚੋਣਾਂ ਦੌਰਾਨ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਨਹੀਂ ਹਟਾਇਆ ਗਿਆ। 

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement