Pawan Tinu joins AAP: ਅਕਾਲੀ ਦਲ ਨੂੰ ਝਟਕਾ, ਸਾਬਕਾ ਵਿਧਾਇਕ ਪਵਨ ਟੀਨੂੰ 'ਆਪ' 'ਚ ਸ਼ਾਮਲ
Published : Apr 14, 2024, 2:28 pm IST
Updated : Apr 14, 2024, 3:04 pm IST
SHARE ARTICLE
Pawan Tinu
Pawan Tinu

  ਜਲੰਧਰ ਤੋਂ ਹੋ ਸਕਦੇ ਹਨ ਲੋਕ ਸਭਾ ਉਮੀਦਵਾਰ

Pawan Tinu joins AAP: ਚੰਡੀਗੜ੍ਹ - ਪੰਜਾਬ ਦੇ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਟੀਨੂੰ ਪਾਰਟੀ 'ਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਪੁੱਜੇ ਸਨ। ਉਨ੍ਹਾਂ ਦੀ ਸ਼ਮੂਲੀਅਤ ਸੀ.ਐਮ ਮਾਨ ਸਮੇਤ ਕਈ ਸੀਨੀਅਰ ਆਗੂਆਂ ਵਿਚ ਹੋਈ ਹੈ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕਈ ਸਮਰਥਕ ਵੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। 

ਟੀਨੂੰ ਦੇ 'ਆਪ' 'ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਟੀਨੂੰ ਜਲੰਧਰ ਸੀਟ ਤੋਂ 'ਆਪ' ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ, ਕਿਉਂਕਿ ਟੀਨੂੰ ਦੀ ਜਲੰਧਰ 'ਚ ਦਲਿਤ ਵੋਟਾਂ 'ਤੇ ਮਜ਼ਬੂਤ ​​ਪਕੜ ਹੈ। ਟੀਨੂੰ ਦੇ ਨਾਲ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ‘ਆਪ’ ਵਿਚ ਸ਼ਾਮਲ ਹੋਣਗੇ। ਉਨ੍ਹਾਂ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਤੁਹਾਨੂੰ ਦੱਸ ਦਈਏ ਕਿ ਕੱਲ੍ਹ ਯਾਨੀ ਸ਼ਨੀਵਾਰ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਲੈ ਕੇ ਰੈਲੀ ਕੱਢੀ ਜਾ ਰਹੀ ਸੀ। ਉਸ ਦੌਰਾਨ ਪਵਨ ਟੀਨੂੰ ਵੀ ਆਏ ਸਨ। ਰੈਲੀ ਵਿਚ ਪੱਤਰਕਾਰਾਂ ਨੇ ਜਦੋਂ ਟੀਨੂੰ ਨੂੰ ਪੁੱਛਿਆ ਕਿ ਕੀ ਤੁਸੀਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹੋ? ਟੀਨੂੰ ਨੇ ਦੱਬੀ ਹੋਈ ਆਵਾਜ਼ ਵਿਚ ਜਵਾਬ ਦਿੱਤਾ ਕਿ ਜਲਦੀ ਹੀ ਤੁਹਾਨੂੰ ਸਭ ਨੂੰ ਪਤਾ ਲੱਗ ਜਾਵੇਗਾ ਕਿ ਕੀ ਹੋਵੇਗਾ ਅਤੇ ਕੀ ਨਹੀਂ ਹੋਵੇਗਾ। 

ਦੱਸ ਦਈਏ ਕਿ ਬੀਤੇ ਦਿਨ ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਪਵਨ ਟੀਨੂੰ ਨੇ ਕਿਹਾ ਸੀ ਕਿ ਉਹ ਕਿਸੇ ਪਾਰਟੀ 'ਚ ਸ਼ਾਮਲ ਨਹੀਂ ਹੋ ਰਹੇ, ਇਹ ਸਿਰਫ਼ ਅਫਵਾਹ ਹੈ। ਟੀਨੂੰ ਨੇ ਕਿਹਾ ਸੀ ਕਿ ਮੇਰੀ ਭਰੋਸੇਯੋਗਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹਾ ਕੁਝ ਨਹੀਂ ਹੈ। ਟੀਨੂੰ ਨੇ ਉਦੋਂ ਸਪੱਸ਼ਟ ਕੀਤਾ ਸੀ ਕਿ ਉਹ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਪਰ ਅੱਜ ਚੰਡੀਗੜ੍ਹ 'ਚ 'ਆਪ' ਨਾਲ ਜੁੜੇ ਸੂਤਰਾਂ ਤੋਂ ਪਤਾ ਲੱਗਾ ਸੀ ਕਿ ਉਹ ਅੱਜ 'ਆਪ' 'ਚ ਸ਼ਾਮਲ ਹੋਣਗੇ ਜਿਸ ਤੋਂ ਥੋੜੀ ਦੇਰ ਬਾਅਦ ਉਹ ਆਪ  ਵਿਚ ਸ਼ਾਮਲ ਹੋ ਗਏ। 

SHARE ARTICLE

ਏਜੰਸੀ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement