Aamir Sarfraz News: ਪਾਕਿਸਤਾਨ 'ਚ ਭਾਰਤੀ ਕੈਦੀ ਸਰਬਜੀਤ ਸਿੰਘ ਦੇ ਕਾਤਲ ਦਾ ਲਾਹੌਰ ਵਿਚ ਗੋਲੀ ਮਾਰ ਕੇ ਕਤਲ

By : GAGANDEEP

Published : Apr 14, 2024, 5:26 pm IST
Updated : Apr 14, 2024, 6:55 pm IST
SHARE ARTICLE
The killer of Sarabjit Singh Aamir Sarfraz was shot dead in Lahore
The killer of Sarabjit Singh Aamir Sarfraz was shot dead in Lahore

Aamir Sarfraz News: 1990 'ਚ ਭਿੱਖੀਵਿੰਡ ਦਾ ਰਹਿਣ ਵਾਲਾ ਸਰਬਜੀਤ ਜਾਣੇ ਅਣਜਾਣੇ ਵਿਚ ਚਲਾ ਗਿਆ ਸੀ ਪਾਕਿ

The killer of Sarabjit Singh Aamir Sarfraz was shot dead in Lahore: ਭਾਰਤੀ ਨਾਗਰਿਕ ਸਰਬਜੀਤ ਸਿੰਘ ਦਾ ਕਤਲ ਕਰਨ ਵਾਲੇ ਅੰਡਰਵਰਲਡ ਡਾਨ ਆਮਿਰ ਸਰਫਰਾਜ਼ ਦਾ ਪਾਕਿਸਤਾਨ ਦੀ ਜੇਲ ਵਿਚ ਕਤਲ ਕਰ ਦਿੱਤਾ ਗਿਆ ਹੈ। ਲਾਹੌਰ ਵਿਚ ਅਣਪਛਾਤੇ ਲੋਕਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਘਟਨਾ ਨੂੰ ਉਦੋਂ ਅੰਜਾਮ ਦਿੱਤਾ ਗਿਆ ਜਦੋਂ ਉਹ ਆਪਣੀ ਕਾਰ ਵਿੱਚ ਕਿਤੇ ਜਾ ਰਿਹਾ ਸੀ। ਦੱਸ ਦੇਈਏ ਕਿ ਉਸ ਨੇ ਭਾਰਤੀ ਨਾਗਰਿਕ ਸਰਬਜੀਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ ਸੀ। ਉਸ ਨੇ ਸਰਬਜੀਤ ਦਾ ਕਤਲ ਆਈਐਸਆਈ ਦੇ ਨਿਰਦੇਸ਼ਾਂ 'ਤੇ ਕੀਤਾ ਸੀ।

ਇਹ ਵੀ ਪੜ੍ਹੋ: Aamir Sarfraz News: ਪਾਕਿਸਤਾਨ 'ਚ ਭਾਰਤੀ ਕੈਦੀ ਸਰਬਜੀਤ ਸਿੰਘ ਦੇ ਕਾਤਲ ਦਾ ਲਾਹੌਰ ਵਿਚ ਗੋਲੀ ਮਾਰ ਕੇ ਕਤਲ

ਸਰਬਜੀਤ ਦਾ ਲਾਹੌਰ ਦੀ ਸੈਂਟਰਲ ਜੇਲ ਵਿੱਚ ਕਤਲ
ਦਰਅਸਲ, ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ 2 ਮਈ 2013 ਨੂੰ ਮੌਤ ਹੋ ਗਈ ਸੀ। ਸਾਲ 1991 ਵਿੱਚ ਪਾਕਿਸਤਾਨ ਦੀ ਅਦਾਲਤ ਨੇ ਸਰਬਜੀਤ ਸਿੰਘ ਨੂੰ ਲਾਹੌਰ ਅਤੇ ਫੈਸਲਾਬਾਦ ਵਿੱਚ ਚਾਰ ਬੰਬ ਧਮਾਕਿਆਂ ਦੇ ਦੋਸ਼ ਵਿੱਚ ਸਜ਼ਾ ਸੁਣਾਈ ਸੀ। ਇਨ੍ਹਾਂ ਧਮਾਕਿਆਂ 'ਚ ਕਰੀਬ 10 ਲੋਕਾਂ ਦੀ ਮੌਤ ਹੋ ਗਈ ਸੀ। ਮਾਰਚ 2006 ਵਿੱਚ, ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਰਬਜੀਤ ਦੀ ਰਹਿਮ ਦੀ ਅਪੀਲ ਨੂੰ ਰੱਦ ਕਰ ਦਿਤਾ ਅਤੇ ਉਸ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਇਸ ਤੋਂ ਬਾਅਦ ਲਾਹੌਰ ਦੀ ਸੈਂਟਰਲ ਜੇਲ 'ਚ ਕੁਝ ਕੈਦੀਆਂ ਨੇ ਸਰਬਜੀਤ 'ਤੇ ਹਮਲਾ ਕਰ ਦਿੱਤਾ ਅਤੇ ਪੰਜ ਦਿਨ ਬਾਅਦ ਉਸ ਦੀ ਹਸਪਤਾਲ 'ਚ ਮੌਤ ਹੋ ਗਈ।

ਇਹ ਵੀ ਪੜ੍ਹੋ: Film "Shayar: 19 ਅਪ੍ਰੈਲ ਨੂੰ ਸਿਨੇਮਾ ਘਰਾਂ ਵਿੱਚ ਰੌਣਕਾਂ ਲਗਾਵੇਗੀ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫਿਲਮ "ਸ਼ਾਇਰ" 

ਸਰਬਜੀਤ ਗਲਤੀ ਨਾਲ ਸਰਹੱਦ ਪਾਰ ਕਰਕੇ ਪਹੁੰਚ ਗਿਆ ਸੀ ਪਾਕਿਸਤਾਨ 
ਸਰਬਜੀਤ ਸਿੰਘ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭਿੱਖੀਵਿੰਡ ਦਾ ਵਸਨੀਕ ਸੀ। ਉਹ ਕਿਸਾਨ ਸੀ। 30 ਅਗਸਤ 1990 ਨੂੰ ਉਹ ਅਣਜਾਣੇ ਵਿਚ ਪਾਕਿਸਤਾਨੀ ਸਰਹੱਦ 'ਤੇ ਪਹੁੰਚ ਗਿਆ, ਜਿੱਥੋਂ ਉਸ ਨੂੰ ਪਾਕਿਸਤਾਨੀ ਫੌਜ ਨੇ ਗ੍ਰਿਫਤਾਰ ਕਰ ਲਿਆ। ਉਸ ਸਮੇਂ ਸਰਬਜੀਤ ਨੇ ਦਲੀਲ ਦਿੱਤੀ ਸੀ ਕਿ ਉਹ ਗਲਤੀ ਨਾਲ ਸਰਹੱਦ ਪਾਰ ਕਰਕੇ ਪਾਕਿਸਤਾਨ ਪਹੁੰਚ ਗਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The killer of Sarabjit Singh Aamir Sarfraz was shot dead in Lahore, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement