Punjab Weather Update:ਪੰਜਾਬ ’ਚ ਬਦਲਿਆ ਮੌਸਮ, ਸਵੇਰ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

By : BALJINDERK

Published : Apr 14, 2024, 12:33 pm IST
Updated : Apr 14, 2024, 1:47 pm IST
SHARE ARTICLE
Weather changed
Weather changed

Punjab Weather Update:ਪੰਜਾਬ ਸਮੇਤ ਚੰਡੀਗੜ੍ਹ ’ਚ ਹੋ ਰਹੀ ਹਲਕੀ- ਹਲਕੀ ਬਾਰਿਸ਼ 

Punjab Weather Update: ਪੰਜਾਬ ਵਿਚ ਲੋਕਾਂ ਨੂੰ ਅੱਜ ਗਰਮੀ ਤੋਂ ਰਾਹਤ ਮਿਲੀ ਹੈ। ਦੇਸ਼ ’ਚ ਪੈ ਰਹੀ ਗਰਮੀ ਦੇ ਵਿਚਕਾਰ ਅੱਜ ਕਈ ਸੂਬਿਆਂ ’ਚ ਭਾਰੀ ਬਾਰਿਸ਼ ਹੋ ਰਹੀ ਹੈ। ਅੱਜ ਪੰਜਾਬ ਦੇ ਵੱਖ- ਵੱਖ  ਜ਼ਿਲ੍ਹਿਆਂ ਵਿਚ ਸਵੇਰ ਤੋਂ ਹੀ ਹਲਕੀ ਹਲਕੀ ਬਾਰਿਸ਼ ਹੋ ਰਹੀ ਹੈ ਜਿਸ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ 13 ਅਤੇ 14 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ-ਕਸ਼ਮੀਰ, ਲੱਦਾਖ ਵਿੱਚ ਹਲਕੀ ਤੋਂ ਦਰਮਿਆਨੀ ਗਰਜ ਨਾਲ ਤੂਫਾਨ ਆਉਣ ਦੀ ਸੰਭਾਵਨਾ ਸੀ। ਇਸ ਦੌਰਾਨ ਕਈ ਥਾਵਾਂ ’ਤੇ ਤੇਜ਼ ਹਵਾਵਾਂ (ਤੂਫਾਨ) ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜੋ:Lok Sabha Elections 2024: ਚੰਡੀਗੜ੍ਹ ’ਚ ਅਪਰਾਧਿਕ ਰਿਕਾਰਡ ਰੱਖਣ ਵਾਲਿਆਂ ’ਤੇ ਰੱਖੀ ਜਾ ਰਹੀ ਨਜ਼ਰ 

ਇੱਕ ਪਾਸੇ ਕਿਸਾਨਾਂ ਦੀ ਖੇਤਾਂ ਦੇ ਵਿੱਚ ਖੜੀ ਕਣਕ ਖ਼ਰਾਬ ਹੋ ਰਹੀ ਹੈ ਪਰ ਦੂਸਰੇ ਪਾਸੇ ਕਿਸਾਨਾਂ ਵੱਲੋਂ ਮੰਡੀ ਵਿਚ ਲਿਆਂਦੀ ਕਣਕ ਦੀ ਫ਼ਸਲ ਬਿਲਕੁਲ ਭਿਜ ਚੁੱਕੀ ਹੈ, ਮਾਰਕੀਟ ਕਮੇਟੀ ਅਤੇ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੁੱਲੀ ਹੈ, ਮੰਡੀ ਦੇ ਵਿਚ ਜ਼ਿਆਦਾਤਰ ਸਫ਼ਾਈ ਦੇ ਪ੍ਰਬੰਧ ਵੀ ਮਾੜੇ ਨਜ਼ਰ ਆਏ। ਕਿਸਾਨਾਂ ਨੇ ਕਿਹਾ ਕਿ ਤਿੰਨ ਤੋਂ ਚਾਰ ਦਿਨ ਹੋ ਚੁੱਕੇ ਨੇ ਕੋਈ ਸਰਕਾਰੀ ਖਰੀਦ ਏਜੰਸੀ ਸਾਡੀ ਕਣਕ ਦੀ ਫ਼ਸਲ ਨਹੀਂ ਖਰੀਦ ਰਹੀ, ਉਹਨਾਂ ਕਿਹਾ ਕਿ ਇੱਕ ਪਾਸੇ ਸਰਕਾਰਾਂ ਦੀ ਮਾਰ ਤੇ ਦੂਸਰੇ ਪਾਸੇ ਕੁਦਰਤ ਦੀ ਮਾਰ ਸਾਨੂੰ ਝੱਲਣੀ ਪੈ ਰਹੀ ਹੈ। ਸਾਡੀ ਫ਼ਸਲ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕੀ ਸਰਕਾਰੀ ਏਜੰਸੀਆਂ ਤੋਂ ਖਰੀਦ ਆ ਜਿਹੜੀ ਇਹ ਸ਼ੁਰੂ ਕਰਵਾਈ ਜਾਵੇ, ਉਹਨਾਂ ਕਿਹਾ ਕਿ ਮੰਡੀ ਦੇ ਵਿਚ ਤਰਪਾਲਾਂ ਦੀ ਬਹੁਤ ਜ਼ਿਆਦਾ ਘਟੀਆ ਹਨ। 

ਇਹ ਵੀ ਪੜੋ:Sandeshkhali Violence Case : TMC ਦੇ ਮੁਅੱਤਲ ਆਗੂ ਸ਼ੇਖ ਸ਼ਾਹਜਹਾਂ ਨੂੰ 2 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ

ਮੀਂਹ ਕਾਰਨ ਅੱਜ ਤਾਪਮਾਨ ਡਿੱਗ ਜਾਵੇਗਾ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ ਤੂਫਾਨ, ਮੀਂਹ ਅਤੇ ਗੜਿਆਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ। ਇਸ ਸਮੇਂ ਕਿਸਾਨ ਕਣਕ ਦੀ ਵਾਢੀ ਅਤੇ ਪਿੜਾਈ ਕਰ ਰਹੇ ਹਨ। ਹਰਿਆਣਾ, ਪੰਜਾਬ, ਯੂਪੀ ਅਤੇ ਮੱਧ ਪ੍ਰਦੇਸ਼ ਵਿੱਚ ਕਣਕ ਦੀ ਕਾਸ਼ਤ ਵੱਡੇ ਪੱਧਰ ’ਤੇ ਹੁੰਦੀ ਹੈ।

ਇਹ ਵੀ ਪੜੋ:Lok Sabha Elections 2024 : ਬਸਪਾ ਦੇ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਹੋਣਗੇ 

ਮੌਸਮ ਵਿਭਾਗ ਨੇ ਇਕ ਬਿਆਨ ’ਚ ਕਿਹਾ ਕਿ ਵਿਭਾਗ ਨੇ ਲੋਕਾਂ ਅਤੇ ਪਸ਼ੂਆਂ ਨੂੰ ਆਉਣ ਵਾਲੇ ਦਿਨਾਂ ’ਚ ਖੁੱਲ੍ਹੇ ਵਿਚ ਨਾ ਘੁੰਮਣ ਦੀ ਸਲਾਹ ਦਿੱਤੀ ਹੈ। ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਉੱਤਰ-ਪੱਛਮੀ ਭਾਰਤ ਦੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀਆਂ ਪੱਕੀਆਂ ਫ਼ਸਲਾਂ ਦੀ ਤੁਰੰਤ ਵਾਢੀ ਕਰਨ ਅਤੇ ਉਹਨਾਂ ਨੂੰ ਸੁਰੱਖਿਅਤ ਥਾਵਾਂ ’ਤੇ ਢੱਕ ਕੇ ਰੱਖਣ।

ਇਹ ਵੀ ਪੜੋ:Baba Tarsem Singh Murder: ਬਾਬਾ ਤਰਸੇਮ ਸਿੰਘ ਕਤਲ ਕੇਸ ’ਚ ਦੋ ਹੋਰ ਸਾਜ਼ਿਸ਼ਕਰਤਾ ਗ੍ਰਿਫਤਾਰ

ਬੀਤੇ ਦਿਨੀਂ ਮੌਸਮ ਵਿਭਾਗ ਨੇ ਅੱਜ ਪੂਰੇ ਪੰਜਾਬ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ ਜਿਸ ਵਿੱਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ’ਚ ਅੱਜ ਮੀਂਹ ਪੈ ਰਿਹਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਇਹ ਵੀ ਪੜੋ:High court News: ਹੁਣ ਹਾਈ ਕੋਰਟ ’ਚ ਰੋਜ਼ਾਨਾ ਹੋਵੇਗੀ ਸੁਣਵਾਈ, ਸੇਵਾਮੁਕਤ ਅਤੇ ਪੈਨਸ਼ਨ ਸੰਬੰਧੀ ਲਾਭਾਂ ਦੇ ਮਾਮਲਿਆਂ ਬਾਰੇ  

(For more news apart from Weather has changed in Punjab, Rain since morning has increased worries farmers News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement