'ਆਪ ਸਰਕਾਰ' ਡਾ. ਭੀਮ ਰਾਓ ਅੰਬੇਦਕਰ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਅਮਨ ਅਰੋੜਾ
Published : Apr 14, 2025, 8:48 pm IST
Updated : Apr 14, 2025, 8:48 pm IST
SHARE ARTICLE
'AAP government' is fully committed to realizing the dream of Dr. Bhimrao Ambedkar: Aman Arora
'AAP government' is fully committed to realizing the dream of Dr. Bhimrao Ambedkar: Aman Arora

ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਸਮੇਤ ਵੱਡੀ ਗਿਣਤੀ ਚੇਅਰਮੈਨਾਂ, ਬੁੱਧੀਜੀਵੀਆਂ ਅਤੇ ਹੋਰ ਸ਼ਖਸ਼ੀਅਤਾਂ ਨੇ ਕੀਤੀ ਸ਼ਿਰਕਤ

ਚੰਡੀਗੜ੍ਹ / ਸੰਗਰੂਰ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਰਕਾਰੀ ਰਣਬੀਰ ਕਾਲਜ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਜ਼ਿਲ੍ਹਾ ਪੱਧਰੀ ਸਮਾਗਮ ਦੇ ਰੂਪ ਵਿੱਚ ਪੂਰੇ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਅਤੇ ਵਿਧਾਇਕ ਸੰਗਰੂਰ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕੀਤੀ।

ਇਸ ਮੌਕੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਪ੍ਰਸਿੱਧ ਕਾਨੂੰਨ ਸ਼ਾਸਤਰੀ, ਅਰਥ ਸ਼ਾਸਤਰੀ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਵੱਲੋਂ ਕੀਤੇ ਗਏ ਸੰਵਿਧਾਨ ਦੇ ਨਿਰਮਾਣ ਸਦਕਾ ਅੱਜ ਭਾਰਤ ਨੂੰ ਦੁਨੀਆਂ ਦੇ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੋਣ ਦਾ ਮਾਣ ਪ੍ਰਾਪਤ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਭ ਨੂੰ ਬਰਾਬਰੀ ਦਾ ਅਧਿਕਾਰ ਮਿਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਅੱਜ ਦਾ ਇਹ ਸਮਾਗਮ ਵੀ ਉਹਨਾਂ ਅਹਿਮ ਉਪਰਾਲਿਆਂ ਦੀ ਕੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਉਂਦਿਆਂ ਹੀ ਸਾਰੇ ਸਰਕਾਰੀ ਦਫਤਰਾਂ ਵਿੱਚ ਸਤਿਕਾਰ ਵਜੋਂ ਡਾ. ਭੀਮ ਰਾਓ ਅੰਬੇਦਕਰ ਜੀ ਦੀ ਤਸਵੀਰ ਲਗਾਈ ਗਈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕੈਬਨਿਟ ਵਿੱਚ 6 ਐਸ.ਸੀ ਮੰਤਰੀਆਂ ਨੂੰ ਸ਼ਾਮਿਲ ਕਰਦਿਆਂ ਮਾਣ ਸਨਮਾਨ ਦੇਣ ਦੇ ਨਾਲ ਨਾਲ ਏ.ਜੀ ਆਫਿਸ ਵਿੱਚ ਪਹਿਲੀ ਵਾਰ ਰਿਜ਼ਰਵੇਸ਼ਨ ਨੂੰ ਲਾਜਮੀ ਬਣਾਉਣ ਅਤੇ ਐਸ.ਸੀ ਸਕਾਲਰਸ਼ਿਪ ਦੀ ਖੱਜਲ ਖੁਆਰੀ ਮੁਕਤ ਵੰਡ ਨੂੰ ਯਕੀਨੀ ਬਣਾਉਣ ਵਿੱਚ 'ਆਪ ਸਰਕਾਰ' ਸਫਲ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਉੱਚੇ ਅਸਰ ਰਸੂਖ ਵਾਲੇ ਲੋਕਾਂ ਨੇ ਵੀ ਵਿਦਿਆਰਥੀਆਂ ਲਈ ਆਉਣ ਵਾਲੇ ਵਜੀਫਿਆਂ ਦੀ ਰਾਸ਼ੀ ਵਿੱਚ ਲੁੱਟ ਖਸੁੱਟ ਕੀਤੀ, ਜੋ ਕਿ ਬਹੁਤ ਮੰਦਭਾਗਾ ਵਰਤਾਰਾ ਸੀ ਪਰ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਐਸਸੀ ਭਾਈਚਾਰੇ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਬਖੂਬੀ ਨਿਭਾਉਂਦੇ ਹੋਏ ਪਿਛਲੀਆਂ ਸਰਕਾਰਾਂ ਵੇਲੇ ਦੀ ਰੁਕੀ ਹੋਈ 460 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਵਾਈ ਅਤੇ ਨਵੇਂ ਬਜਟ ਵਿੱਚ ਸਾਲ 2020 ਤੋਂ ਪਹਿਲਾਂ ਦੇ ਕਰਜ਼ਿਆਂ ਨੂੰ ਵੀ ਮਾਫ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਾਰਤ ਰਤਨ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਦੇ ਸਿੱਖਿਆ ਦੇ ਸਿਧਾਂਤ ਉੱਤੇ ਕਾਇਮ ਹੈ । ਉਹਨਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਨੇ ਤਿੰਨ ਨਾਅਰੇ ਦਿੱਤੇ ਸਨ ਜਿਸ ਵਿੱਚ ਸਿੱਖਿਅਤ ਰਹੋ, ਸੰਘਰਸ਼ ਕਰੋ ਅਤੇ ਸੰਗਠਿਤ ਰਹੋ ਸ਼ਾਮਿਲ ਸਨ, ਅਤੇ ਇਹਨਾਂ ਤਿੰਨੇ ਨਾਅਰਿਆਂ ਉਤੇ ਮਾਨ ਸਰਕਾਰ ਪੂਰੀ ਤਨਦੇਹੀ ਨਾਲ ਪਹਿਰਾ ਦੇ ਰਹੀ ਹੈ ਅਤੇ ਸਿੱਖਿਆ ਕ੍ਰਾਂਤੀ ਲਿਆ ਕੇ ਰੋਜਾਨਾ ਦੇ ਆਧਾਰ ਤੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਵਰਗੇ ਪ੍ਰੋਗਰਾਮ ਸਫਲਤਾ ਨਾਲ ਲਾਗੂ ਕਰਕੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਜੋੜਿਆ ਅਤੇ ਸਾਡੇ ਇਹ ਬੱਚੇ ਆਪਣੀ ਮਿਹਨਤ ਅਤੇ ਲਗਨ ਦੇ ਬਲਬੂਤੇ ਸਿੱਖਿਆ ਦੇ ਖੇਤਰ ਵਿੱਚ ਨਾਮ ਰੋਸ਼ਨ ਕਰ ਰਹੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰਿਆਂ ਨੂੰ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਸਰਕਾਰ ਨੂੰ ਸਹਿਯੋਗ ਦਿੰਦੇ ਹੋਏ ਨਸ਼ੇ ਨਾ ਕਰਨ ਦੀ ਸੌਹ ਵੀ ਚੁਕਾਈ।

ਸਮਾਗਮ ਦੌਰਾਨ ਸਰਕਾਰੀ ਰਣਬੀਰ ਕਾਲਜ ਦੇ ਪ੍ਰੋਫੈਸਰ ਗੁਰਵਿੰਦਰ ਸਿੰਘ ਨੇ ਡਾ. ਬੀ. ਆਰ ਅੰਬੇਦਕਰ ਜੀ ਦੇ ਜੀਵਨ ਸੰਘਰਸ਼ਾਂ ਬਾਰੇ ਜਾਣਕਾਰੀ ਦਿੱਤੀ ਜਦਕਿ ਪ੍ਰੋਫੈਸਰ ਗੁਲਸ਼ਨ ਦੀਪ ਦਾਨੀਆ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਦੋ ਵਿਦਿਆਰਥੀਆਂ ਸੁਖਬੀਰ ਸਿੰਘ ਅਤੇ ਬਲਜਿੰਦਰ ਸਿੰਘ ਨੇ ਵੀ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਨਾਲ ਸੰਬੰਧਿਤ ਵਿਦਿਆਰਥੀਆਂ, ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਆਉਂਦੇ 5 ਪਿੰਡਾਂ, ਅੰਤਰਜਾਤੀ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਨੈਸ਼ਨਲ ਸੇਵਿੰਗ ਸਰਟੀਫਿਕੇਟ, ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਦੇ ਵਿੱਤ ਕਾਰਪੋਰੇਸ਼ਨ ਦੇ ਲਾਭਪਾਤਰੀਆਂ ਦਾ ਸਰਟੀਫਿਕੇਟ ਪ੍ਰਦਾਨ ਕੀਤੇ ਗਏ ਇਸ ਤੋਂ ਇਲਾਵਾ ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀਆਂ ਯੋਜਨਾਵਾਂ ਦਾ ਕਿਤਾਬਚਾ ਵੀ ਜਾਰੀ ਕੀਤਾ ਗਿਆ।

ਸਮਾਗਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਡੀਸੀ ਕੰਪਲੈਕਸ ਵਿਖੇ ਸਥਿਤ ਡਾ. ਭੀਮ ਰਾਓ ਅੰਬੇਦਕਰ ਜੀ ਦੀ ਪ੍ਰਤਿਮਾ ਉੱਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਏਡੀਸੀ ਅਮਿਤ ਬੈਂਬੀ, ਐਸਪੀ ਨਵਰੀਤ ਸਿੰਘ ਵਿਰਕ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਗੁਲਜਾਰ ਸਿੰਘ ਬੋਬੀ, ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਈਲਵਾਲ, ਐਸਡੀਐਮ ਚਰਨ ਜੋਤ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਹੋਰ ਰਾਜਸੀ ਆਗੂ, ਪ੍ਰਸ਼ਾਸਨਿਕ ਅਧਿਕਾਰੀ ਤੇ ਵਿਦਿਆਰਥੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement