Patiala News : ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਵਿਕਾਸ ਦੀ ਰਾਜਨੀਤੀ ਕਰਨ ਦੀ ਦਿੱਤੀ ਨਸੀਹਤ

By : BALJINDERK

Published : Apr 14, 2025, 2:28 pm IST
Updated : Apr 14, 2025, 2:34 pm IST
SHARE ARTICLE
 ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ

Patiala News : ਕਿਹਾ -ਡਰਾਉਣ-ਧਮਕਾਉਣ ਅਤੇ ਦਹਿਸ਼ਤ ਦੀ ਰਾਜਨੀਤੀ ਕਿਸੇ ਦਾ ਭਲਾ ਨਹੀਂ ਕਰਦੀ, ਪੰਜਾਬ ਪਹਿਲਾਂ ਹੀ ਬਹੁਤ ਦੁੱਖ ਦੇਖ ਚੁੱਕਾ ਹੈ

Patiala News in Punjabi : ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ ਦਿਹਾੜੇ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਰੱਖੇ ਸੂਬਾ ਪੱਧਰੀ ਸਮਾਗਮ 'ਚ ਸ਼ਿਰਕਤ ਕੀਤੀ।  ਬਾਬਾ ਸਾਹਿਬ ਜੀ ਨੂੰ ਯਾਦ ਕੀਤਾ ਅਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਨਾਲ ਹੀ ਵੱਡੀ ਗਿਣਤੀ 'ਚ ਪਹੁੰਚੇ SC ਭਾਈਚਾਰੇ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਆਸ਼ੀਰਵਾਦ ਯੋਜਨਾ ਤਹਿਤ ਕਰੀਬ 730.44 ਕਰੋੜ ਰੁਪਏ ਦੀ ਰਾਸ਼ੀ ਵੰਡੀ। ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਸੀਂ ਲਗਾਤਾਰ ਯਤਨ ਕਰ ਰਹੇ ਹਾਂ। ਸਾਡੀ ਸਰਕਾਰ ਸਮਾਜ ਦੇ ਦਬੇ-ਕੁਚਲੇ ਵਰਗ ਨੂੰ ਬਣਦਾ ਮਾਣ ਸਤਿਕਾਰ ਦੇਣ ਅਤੇ ਉਹਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਪਤਾ ਹੈ ਕਿ 50 ਬੰਬ ਕਿੱਥੋਂ ਆਏ ਹਨ ਤਾਂ ਉਨ੍ਹਾਂ ਨੂੰ ਬਾਕੀ ਬਚੇ ਬੰਬਾਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਈ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।  ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ 1987 ਵਿੱਚ ਉਨ੍ਹਾਂ ਦੇ ਪਰਿਵਾਰ 'ਤੇ ਅੱਤਵਾਦੀ ਹਮਲਾ ਹੋਇਆ ਸੀ, ਹੁਣ ਕੀ ਹੋ ਰਿਹਾ ਹੈ ਕਿਉਂਕਿ ਉਹ ਅਜਿਹੇ ਬਿਆਨ ਦੇ ਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।

(For more news apart from Chief Minister Bhagwant Mann advised Pratap Bajwa to do politics of development News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement