
ਪੰਜਾਬ ਦੇ ਇਤਿਹਾਸ ਵਿੱਚ ਵਿਰੋਧੀ ਧਿਰ ਦੇ ਨੇਤਾ ਨਾਲ ਅਜਿਹਾ ਵਿਹਾਰ ਪਹਿਲੀ ਵਾਰ ਦੇਖਿਆ
ਗੁਰਦਾਸਪੁਰ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਕੇਸ ਦਰਜ ਕਰਨ ਨੂੰ ਮਾਨ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਦੱਸਿਆ। ਪੰਜਾਬ ਦੇ ਇਤਿਹਾਸ ਵਿੱਚ ਵਿਰੋਧੀ ਧਿਰ ਦੇ ਨੇਤਾ ਨਾਲ ਅਜਿਹਾ ਵਿਹਾਰ ਪਹਿਲੀ ਵਾਰ ਦੇਖਿਆ ਹੈ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਬੁਰੀ ਤਰਾਂ ਫੇਲ੍ਹ ਸਾਬਤ ਹੋਏ ਹਨ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਝੂਠਾ ਕੇਸ ਦਰਜ ਕਰਕੇ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਜਿਹੀਆਂ ਕਾਰਵਾਈਆਂ ਕਰਕੇ ਕਾਂਗਰਸ ਪਾਰਟੀ ਦੀ ਆਵਾਜ਼ ਨੂੰ ਦਬਾ ਨਹੀਂ ਸੱਕਦੇ ਤੇ ਪੰਜਾਬ ਦੇ ਕਾਂਗਰਸੀ ਪ੍ਰਤਾਪ ਸਿੰਘ ਬਾਜਵਾ ਖਿਲਾਫ ਕੀਤੀ ਗਈ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦਾ ਡੱਟ ਕੇ ਵਿਰੋਧ ਕਰਨਗੇ ਤੇ ਭਗਵੰਤ ਮਾਨ ਸਰਕਾਰ ਵੱਲੋਂ ਪ੍ਰਤਾਪ ਸਿੰਘ ਬਾਜਵਾ ਖਿਲਾਫ ਦਰਜ਼ ਕੀਤੇ ਝੂਠੇ ਕੇਸ ਵਾਪਿਸ ਲੈਣ ਲਈ ਮੁੱਖ ਮੰਤਰੀ ਪੰਜਾਬ ਦੇ ਨੱਕ ਵਿੱਚ ਦੱਮ ਕਰ ਦੇਣਗੇ ਤੇ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਨੂੰ ਪੰਜਾਬ ਦੀ ਜਨਤਾ ਦੀ ਕਚਹਿਰੀ ਵਿੱਚ ਪੂਰੇ ਜ਼ੋਰ ਸ਼ੋਰ ਨਾਲ ਉਠਾਉਣਗੇ