Patialal News : ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

By : BALJINDERK

Published : Apr 14, 2025, 5:58 pm IST
Updated : Apr 14, 2025, 5:58 pm IST
SHARE ARTICLE
ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

Patialal News : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 429.24 ਕਰੋੜ ਰੁਪਏ ਨਿਰਵਿਘਨ ਢੰਗ ਨਾਲ ਵੰਡਣ ਲਈ ਮੁੱਖ ਮੰਤਰੀ ਦਾ ਧੰਨਵਾਦ

Patialal News in Punjabi : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ ਦੀ ਸ਼ਲਾਘਾ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।

1

ਆਪਣੇ ਵਿਚਾਰ ਸਾਂਝੇ ਕਰਦਿਆਂ ਮਾਲੇਟਕੋਟਲਾ ਤੋਂ ਪ੍ਰਭਜੀਤ ਕੌਰ ਨੇ ਕਿਹਾ ਕਿ ਉਹ ਬੀ.ਸੀ.ਏ. ਆਨਰ ਦੀ ਵਿਦਿਆਰਥਣ ਸੀ ਅਤੇ ਉਸ ਦੇ ਪਿਤਾ ਦਿਹਾੜੀਦਾਰ ਹਨ ਅਤੇ ਉਸ ਦੇ ਪਿਤਾ ਲਈ ਪੰਜ ਭੈਣ-ਭਰਾਵਾਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਮੁਸ਼ਕਲ ਸੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਉਹ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਹੋਈ ਹੈ। ਉਸ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਉਸ ਦੀ ਕਿਸਮਤ ਬਦਲ ਦਿੱਤੀ ਹੈ, ਜਿਸ ਲਈ ਉਹ ਬਾਬਾ ਸਾਹਿਬ ਅੰਬੇਦਕਰ ਅਤੇ ਸੂਬਾ ਸਰਕਾਰ ਦੀ ਧੰਨਵਾਦੀ ਹੈ।

1

ਬੀ.ਸੀ.ਏ. ਆਨਰ ਦੀ ਇੱਕ ਹੋਰ ਵਿਦਿਆਰਥਣ ਮੁਸਕਾਨ ਦੇਵੀ ਨੇ ਵੀ ਕਿਹਾ ਕਿ ਉਹ ਖ਼ੁਸ਼ਕਿਸਮਤ ਹੈ ਕਿ ਸੂਬਾ ਸਰਕਾਰ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਦੀ ਵਿਰਾਸਤ ਨੂੰ ਅੱਗੇ ਵਧਾ ਰਹੀ ਹੈ ਤਾਂ ਜੋ ਖਾਸ ਕਰ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਖੰਭ ਦਿੱਤੇ ਹਨ, ਜਿਸ ਨਾਲ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਇੱਕ ਸਰਗਰਮ ਭਾਈਵਾਲ ਬਣੇ ਹਨ।

ਬੀ ਟੈਕ ਮਕੈਨੀਕਲ ਇੰਜਨੀਅਰਿੰਗ ਦੀ ਗੁਰਲੀਨ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਹਰੇਕ ਵਿਦਿਆਰਥੀ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਬਾਬਾ ਸਾਹਿਬ ਅਤੇ ਸੂਬਾ ਸਰਕਾਰ ਦੀ ਰਿਣੀ ਹੈ ਕਿ ਉਨ੍ਹਾਂ ਨੇ ਸਿੱਖਿਆ ਰਾਹੀਂ ਉਨ੍ਹਾਂ ਨੂੰ ਸਸ਼ਕਤ ਬਣਾਇਆ।

ਫਿਜ਼ੀਓਥੈਰੇਪੀ ਵਿਭਾਗ ਤੋਂ ਪ੍ਰੋਫੈਸਰ ਰਵਿੰਦਰ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਮੇਂ ਸਿਰ ਸਕਾਲਰਸ਼ਿਪ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।

ਇੱਕ ਹੋਰ ਅਧਿਆਪਕਾ ਡਾ. ਜਗਪ੍ਰੀਤ ਕੌਰ ਨੇ ਕਿਹਾ ਕਿ ਉਹ ਇਸ ਗੱਲ ਦੀ ਗਵਾਹ ਹੈ ਕਿ ਇਸ ਸਕੀਮ ਦਾ ਲਾਭ ਕਈ ਵਿਦਿਆਰਥੀਆਂ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਕਾਰਨ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਕਈ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੇਸ਼ੇਵਰ ਕੋਰਸਾਂ ਦੀ ਫੀਸ ਨਿਯਮਤ ਕੋਰਸਾਂ ਨਾਲੋਂ ਵੱਧ ਹੈ, ਜਿਸ ਕਾਰਨ ਪੋਸਟ ਮੈਟ੍ਰਿਕ ਸਕੀਮ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ।

(For more news apart from  Teachers and students praise the Chief Minister for realizing Babasaheb's dreams News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement