Ludhiana News : ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

By : BALJINDERK

Published : Apr 14, 2025, 7:29 pm IST
Updated : Apr 14, 2025, 7:29 pm IST
SHARE ARTICLE
 ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ
ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

Ludhiana News : ਟੈਂਡਰ ਅਲਾਟ ਕਰਨ ਦੇ ਬਦਲੇ 10 ਪ੍ਰਤੀਸ਼ਤ ਕਮਿਸ਼ਨ ਰਿਸ਼ਵਤ ਵਜੋਂ ਮੰਗੀ

Ludhiana News in Punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਪੁਨਰ ਉਸਾਰੀ ਪ੍ਰੋਜੈਕਟ ਲਈ ਟੈਂਡਰ ਲਈ ਅਰਜ਼ੀ ਦਿੱਤੀ ਸੀ ਅਤੇ ਉਪਰੋਕਤ ਮੁਲਜ਼ਮ ਐਸਈ ਨੇ ਉਸਨੂੰ ਇਹ ਟੈਂਡਰ ਅਲਾਟ ਕਰਨ ਦੇ ਬਦਲੇ 10 ਪ੍ਰਤੀਸ਼ਤ ਕਮਿਸ਼ਨ ਰਿਸ਼ਵਤ ਵਜੋਂ ਮੰਗਿਆ ਹੈ। ਰਿਸ਼ਵਤ ਲੈਣ ਸਬੰਧੀ ਕੀਤੀ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਉਪਰੋਕਤ ਐਸਈ ਸੰਜੇ ਕੰਵਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more news apart from  Vigilance Bureau arrests superintendent engineer demanding 10 percent commission from contractor News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement