
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਟੇਟ ਕਮੇਟੀ ਦੇ ਦਿਸ਼ਾ ਨਿਰਦੇਸ਼ ਤਹਿਤ ਅਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਹਰ ਖੇਤਰ 'ਚ ਕੈਬਿਨੇਟ ਮੰਤਰੀ ਦੀ ਕੋਠੀ...
ਦੀਨਾਨਗਰ,14 ਮਈ (ਦੀਪਕ ਕੁਮਾਰ) : ਆਂਗਣਵਾੜੀ ਵਰਕਰਾਂ ਵੱਲੋਂ ਅਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਕੈਬਿਨਟ ਮੰਤਰੀ ਅਰੁਣਾ ਚੌਧਰੀ ਦੇ ਘਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਕੈਬਨਿਟ ਮੰਤਰੀ ਨੂੰ ਖੂਨ ਨਾਲ ਲਿਖਿਆ ਮੰਗ ਪੱਤਰ ਸੌਂਪਿਆ | ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਟੇਟ ਕਮੇਟੀ ਦੇ ਦਿਸ਼ਾ ਨਿਰਦੇਸ਼ ਤਹਿਤ ਅਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਹਰ ਖੇਤਰ 'ਚ ਕੈਬਿਨੇਟ ਮੰਤਰੀ ਦੀ ਕੋਠੀ ਅੱਗੇ 14 ਤੋ 19 ਮਈ ਤਕ ਭੁੱਖ ਹੜਤਾਲ ਅਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ | ਜਿਸ ਦੇ ਤਹਿਤ ਸੋਮਵਾਰ ਨੂੰ ਆਂਗਣਵਾੜੀ ਮੁਲਾਜ਼ਮਾਂ ਨੇ ਦੀਨਾਨਗਰ 'ਚ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਦੇ ਨੇੜੇ ਕਾਲੀਆ ਝੰਡੀਆਂ ਲੈ ਕੇ ਭੁੱਖ ਹੜਤਾਲ ਅਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸਦੇ ਨਾਲ ਹੀ ਆਂਗਣਵਾੜੀ ਵਰਕਰਾਂ ਵਲੋਂ ਪੰਜਾਬ ਸਰਕਾਰ ਅਤੇ ਕੈਬਿਨੇਟ ਮੰਤਰੀਆਂ ਦੇ ਖਿਲਾਫ ਜੰਮ੍ਹ ਕੇ ਨਾਹਰੇਬਾਜ਼ੀ ਕੀਤੀ ਗਈ। ਇਸਤੋਂ ਇਲਾਵਾ ਆਂਗਣਵਾੜੀ ਵਰਕਰਾਂ ਨੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੂੰ ਖੂਨ ਨਾਲ ਲਿਖਿਆ ਹੋਇਆ ਮੰਗ ਪੱਤਰ ਵੀ ਦਿੱਤਾ | ਵਰਕਰਾਂ ਦਾ ਕਹਿਣਾ ਹੈ ਕਿ ਮੰਗਾਂ ਨਾ ਮੰਨੇ ਜਾਣ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ |