ਤਿੰਨ ਹੋਰ ਕਾਂਗਰਸੀ ਵਿਧਾਇਕਾਂ ਨੇ ਅਲਾਪੇ ਬਾਗ਼ੀ ਸੁਰ, ਵਿਧਾਨ ਸਭਾ ਕਮੇਟੀ ਤੋਂ ਦਿਤੇ ਅਸਤੀਫ਼ੇ
Published : May 14, 2018, 6:18 pm IST
Updated : May 14, 2018, 6:30 pm IST
SHARE ARTICLE
Three other Congress MLAs resigns from Vidhan Sabha committee
Three other Congress MLAs resigns from Vidhan Sabha committee

ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਵਜ਼ਾਰਤੀ ਵਾਧੇ ਤੋਂ ਬਾਅਦ ਅੰਦਰੋ ਅੰਦਰ ਸੁਲਘਦੀ ਅੱਗ ਦੀ ਚਿਗਾਰੀ ਉਸ ਸਮੇਂ ...

ਚੰਡੀਗੜ੍ਹ : ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਵਜ਼ਾਰਤੀ ਵਾਧੇ ਤੋਂ ਬਾਅਦ ਅੰਦਰੋ ਅੰਦਰ ਸੁਲਘਦੀ ਅੱਗ ਦੀ ਚਿਗਾਰੀ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਤਿੰਨ ਹੋਰ ਕਾਂਗਰਸੀ ਵਿਧਾਇਕਾਂ ਨੇ ਅਪਣੀ ਨਾਰਾਜ਼ਗੀ ਖੁੱਲ੍ਹੇ ਤੌਰ 'ਤੇ ਜੱਗ ਜ਼ਾਹਿਰ ਕਰਦਿਆਂ ਵਿਧਾਨ ਸਭਾ ਕਮੇਟੀਆਂ ਤੋਂ ਅਸਤੀਫ਼ੇ ਦੇ ਦਿਤੇ। ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਅਸਤੀਫ਼ੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਮਿਲ ਕੇ ਸੌਂਪੇ ਗਏ। 

Three other Congress MLAs resigns from Vidhan Sabha committeeThree other Congress MLAs resigns from Vidhan Sabha committee

ਇਹੀ ਨਹੀਂ, ਅਸਤੀਫ਼ੇ ਦੇਣ ਵਾਲੇ ਇਨ੍ਹਾਂ ਸੀਨੀਅਰ ਵਿਧਾਇਕਾਂ ਨੇ ਇਹ ਵੀ ਐਲਾਨ ਕਰ ਦਿਤਾ ਹੈ ਕਿ ਉਹ ਛੇਤੀ ਹੀ ਕੁਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ ਕਿਉਂਕਿ ਉਨ੍ਹਾਂ ਨੂੰ ਸੀਨੀਅਰਤਾ ਦੇ ਹਿਸਾਬ ਨਾਲ ਮਾਣ ਸਨਮਾਨ ਨਹੀਂ ਦਿਤਾ ਗਿਆ। ਸੂਤਰਾਂ ਅਨੁਸਾਰ ਰਾਕੇਸ਼ ਪਾਂਡੇ, ਰਣਦੀਪ ਸਿੰਘ ਨਾਭਾ ਅਤੇ ਅਮਰੀਕ ਸਿੰਘ ਢਿੱਲੋਂ ਨੇ ਵਿਧਾਨ ਸਭਾ ਕਮੇਟੀਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕੀਤਾ ਹੈ। 

Three other Congress MLAs resigns from Vidhan Sabha committeeThree other Congress MLAs resigns from Vidhan Sabha committee

ਜ਼ਿਕਰਯੋਗ ਹੈ ਕਿ ਇਹ ਤਿੰਨੇ ਵਿਧਾਇਕ ਅਪਣੇ ਆਪ ਨੂੰ ਸੀਨੀਅਰ ਮੰਨਦੇ ਹੋਏ ਕੈਬਨਿਟ ਵਿਸਥਾਰ ਦੌਰਾਨ ਮੰਤਰੀ ਮੰਡਲ ਵਿਚ ਅਪਣੀ ਜਗ੍ਹਾ ਪੱਕੀ ਮੰਨ ਕੇ ਚੱਲ ਰਹੇ ਸਨ ਪਰ ਉਨ੍ਹਾਂ ਨੂੰ ਦਰਕਿਨਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਕੈਪਟਨ ਸਰਕਾਰ ਦੇ ਫ਼ੈਸਲੇ ਨਾਲ ਜਨਤਕ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਇਨ੍ਹਾਂ ਆਗੂਆਂ ਦੇ ਕਰੀਬੀ ਸੂਤਰਾਂ ਅਨੁਸਾਰ ਇਸ ਦੀ ਗੱਲ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ ਕਿ ਸੀਨੀਅਰ ਵਿਧਾਇਕਾਂ ਨੂੰ ਨਜ਼ਰਅੰਦਾਜ਼ ਕਰ ਕੇ ਜੂਨੀਅਰ ਵਿਧਾਇਕਾਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ।

Three other Congress MLAs resigns from Vidhan Sabha committeeThree other Congress MLAs resigns from Vidhan Sabha committee

ਇਨ੍ਹਾਂ ਆਗੂਆਂ ਦੇ ਕਰੀਬੀ ਸੂਤਰਾਂ ਨੇ ਇਹ ਵੀ ਦਸਿਆ ਕਿ ਉਨ੍ਹਾਂ ਨੂੰ ਵਿਧਾਨ ਸਭਾ ਕਮੇਟੀਆਂ ਦੀ ਮੈਂਬਰੀ ਅਤੇ ਮੰਤਰੀ ਮੰਡਲ ਤੋਂ ਦੂਰ ਰੱਖਣਾ ਕਿਸੇ ਵੀ ਤਰ੍ਹਾਂ ਵਾਜ਼ਿਬ ਨਹੀਂ। ਇਸ ਕਰ ਕੇ ਉਹ ਵਿਧਾਨ ਸਭਾ ਕਮੇਟੀਆਂ ਦੇ ਮੈਂਬਰ ਨਹੀਂ ਬਣੇ ਰਹਿਣਾ ਚਾਹੁੰਦੇ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement