
ਆਪਣੇ ਖੇਤਰ ਦੇ ਪਿੰਡ ਬੈਨਰਾ 'ਚ ਚੋਣ ਪ੍ਰਚਾਰ ਕਰ ਰਹੇ ਸੀ ਭਗਵੰਤ ਮਾਨ
ਬੈਨਰਾ- ਲੋਕ ਸਭਾ ਚੋਣਾਂ ਸਬੰਧੀ ਪੰਜਾਬ ਵਿਚ 19 ਮਈ ਨੂੰ ਪੈਣ ਵਾਲੀਆਂ ਵੋਟਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਆਪੋ-ਆਪਣਾ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਕਰਨ ਵਿਚ ਜੁਟੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਮੁਖੀ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਖੇਤਰ ਦੇ ਬੈਨਰਾ ਪਿੰਡ ਵਿਚ ਚੋਣ ਪ੍ਰਚਾਰ ਕੁਝ ਵੱਖਰੇ ਹੀ ਢੰਗ ਨਾਲ ਕੀਤਾ।
ਦਰਅਸਲ ਇਸ ਦੌਰਾਨ ਉਨ੍ਹਾਂ ਨੂੰ ਕਈ ਲੋਕਾਂ ਨੇ ਕਾਲੇ ਝੰਡੇ ਵਿਖਾਏ ਪਰ ਭਗਵੰਤ ਮਾਨ ਨੇ ਉਨ੍ਹਾਂ ਦਾ ਕੋਈ ਵਿਰੋਧ ਕਰਨ ਦੀ ਬਜਾਏ ਉਨ੍ਹਾਂ ਨੂੰ ਦੇਖ ਕੇ ਗੱਡੀ 'ਤੇ ਖੜ੍ਹ ਕੇ ਹੀ ਇਕ ਪੰਜਾਬੀ ਗੀਤ 'ਤੇ ਨੱਚਣਾ ਸ਼ੁਰੂ ਕਰ ਦਿਤਾ। ਦੱਸ ਦਈਏ ਕਿ ਭਗਵੰਤ ਮਾਨ ਨੇ ਇਸ ਪਿੰਡ ਨੂੰ ਗੋਦ ਲਿਆ ਸੀ ਪਰ ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਸੰਸਦ ਮੈਂਬਰ ਭਗਵੰਤ ਮਾਨ ਨੇ ਪਿਛਲੇ 5 ਸਾਲਾਂ ਵਿਚ ਕੁਝ ਵੀ ਨਹੀਂ ਕੀਤਾ। ਮਾਨ ਨੇ ਕਾਲੇ ਝੰਡੇ ਦਿਖਾਉਣ ਵਾਲਿਆਂ ਨੂੰ ਕਾਂਗਰਸ ਦੇ ਹਮਾਇਤੀ ਕਰਾਰ ਦੇ ਦਿਤਾ। ਭਗਵੰਤ ਮਾਨ ਦਾ ਇਹ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ। ਦੇਖੋ ਵੀਡੀਓ.............