
ਕੋ-ਆਪ੍ਰੇਟਿਵ ਸੋਸਾਇਟੀ ਅਤੇ ਬੈਂਕ ਦਾ ਕਰੀਬ 8 ਲੱਖ ਰੁਪਏ ਦਾ ਸੀ ਕਰਜ
ਬਠਿੰਡਾ: ਪਿੰਡ ਮਲਵਾਲਾ ਵਿਚ ਇੱਕ ਕਿਸਾਨ ਨੇ ਕਰਜ ਤੋਂ ਪਰੇਸ਼ਾਨ ਹੋ ਕੇ ਆਪਣੇ ਖੇਤਾਂ ਵਿਚ ਜਾ ਕੇ ਕੋਈ ਜ਼ਹਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਥਾਣਾ ਸੰਗਤ ਪੁਲਿਸ ਨੇ ਮ੍ਰਿਤਕ ਕਿਸਾਨ ਦੇ ਪਰਵਾਰ ਦੇ ਬਿਆਨਾਂ ਉੱਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅੰਤਮ ਸੰਸਕਾਰ ਲਈ ਲਾਸ਼ ਪਰਵਾਰ ਦੇ ਹਵਾਲੇ ਕਰ ਦਿੱਤੀ। ਬਲਾਕ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਨੇ ਦੱਸਿਆ ਕਿ ਬਲਕਾਰ ਸਿੰਘ (35) ਪੁੱਤਰ ਗਮਦੂਰ ਸਿੰਘ ਨਿਵਾਸੀ ਪਿੰਡ ਮਲਵਾਲਾ ਉੱਤੇ ਕੋ-ਆਪ੍ਰੇਟਿਵ ਸੋਸਾਇਟੀ ਅਤੇ ਬੈਂਕ ਦਾ ਕਰੀਬ 8 ਲੱਖ ਰੁਪਏ ਦਾ ਕਰਜ ਸੀ, ਜਿਸਨੂੰ ਉਹ ਉਤਾਰਨ ਵਿਚ ਅਸਮਰਥ ਸੀ ਅਤੇ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਸੀ।
Farmer Suicide
ਕਰਜ ਤੋਂ ਦੁਖੀ ਹੋ ਕੇ ਉਸ ਨੇ ਖੇਤਾਂ ਵਿਚ ਜਾ ਕੇ ਕੋਈ ਜ਼ਹਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਕਿਸਾਨ ਦੇ ਪਰਵਾਰ ਵਿਚ ਪਤਨੀ ਤੋਂ ਇਲਾਵਾ 8 ਸਾਲ ਦੀ ਇੱਕ ਧੀ ਵੀ ਸੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਬਲਕਾਰ ਸਿੰਘ ਦੇ ਪਿਤਾ ਗਮਦੂਰ ਸਿੰਘ ਨੇ ਵੀ ਕਰੀਬ 15 ਸਾਲ ਪਹਿਲਾਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਸੀ।
Farmer suicide
ਭਾਰਤੀ ਕਿਸਾਨ ਯੂਨੀਅਨ ਲਾਖੋਵਾਲ ਦੇ ਪ੍ਰਦੇਸ਼ ਸਕੱਤਰ ਜਨਰਲ ਰਾਮਕਰਨ ਸਿੰਘ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਵਾਰ ਦਾ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦਾ ਪੂਰਾ ਕਰਜ ਮਾਫ਼ ਕੀਤਾ ਜਾਵੇ ਅਤੇ ਪੀੜਤ ਪਰਵਾਰ ਨੂੰ 10 ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇ। ਇਸ ਤੋਂ ਇਲਾਵਾ ਇੱਕ ਪਰਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।