
ਹਜ਼ਾਰਾਂ ਦੀ ਗਿਣਤੀ ਵਿਚ ਲੋਕ ਕਾਂਗਰਸ ਨੂੰ ਸਮਰਥਨ ਦੇਣ ਉਤਰੇ ਸੜਕਾਂ ’ਤੇ
ਪਠਾਨਕੋਟ: ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਦੌਰਾਨ ਪ੍ਰਿਅੰਕਾ ਗਾਂਧੀ ਨੇ ਜਾਖੜ ਦੇ ਹੱਕ ਵਿਚ ਪਠਾਨਕੋਟ ’ਚ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਸੜਕਾਂ ’ਤੇ ਭੀੜ ਹੀ ਭੀੜ ਸੀ। ਇਸ ਦੌਰਾਨ ਲਗਭੱਗ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਪ੍ਰਿਅੰਕਾ ਗਾਂਧੀ ਦੇ ਸਵਾਗਤ ਲਈ ਸੜਕਾਂ ’ਤੇ ਉਤਰ ਆਏ। ਇਸ ਰੋਡ ਸ਼ੋਅ ਵਿਚ ਪ੍ਰਿਅੰਕਾ ਗਾਂਧੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਈ ਕਾਂਗਰਸੀ ਨੇਤਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
Road Show of Priyanka Gandhi
ਇਹ ਰੋਡ ਸ਼ੋਅ ਪਠਾਨਕੋਟ ਦੇ ਸ਼ਹੀਦ ਭਗਤ ਸਿੰਘ ਚੌਂਕ ਤੋਂ ਸ਼ੁਰੂ ਕੀਤਾ ਗਿਆ ਜੋ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਲੰਘਦਾ ਹੋਇਆ ਵਾਲਮੀਕਿ ਚੌਂਕ ਵਿਚ ਸਮਾਪਤ ਹੋਇਆ। ਇਸ ਰੋਡ ਸ਼ੋਅ ਦੌਰਾਨ ਲੋਕਾਂ ਨੇ ਇਸ ਇਕੱਠ ਵਿਚ ਸ਼ਾਮਲ ਹੋ ਕੇ ਕਾਂਗਰਸ ਨੂੰ ਭਰਵਾਂ ਹੁੰਗਾਰਾ ਦਿਤਾ ਤੇ ਕਾਂਗਰਸ ਨੂੰ ਸਮਰਥਨ ਦਿਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਬਠਿੰਡਾ ਵਿਚ ਰਾਜਾ ਵੜਿੰਗ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਗਏ ਸਨ। ਉੱਥੇ ਉਨ੍ਹਾਂ ਨੇ ਰੱਜ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਰਗੜੇ ਲਾਏ। ਪ੍ਰਿਅੰਕਾ ਨੇ ਮੋਦੀ ਨੂੰ ਕਈ ਵੱਖ-ਵੱਖ ਮੁੱਦਿਆਂ ’ਤੇ ਘੇਰਿਆ ਅਤੇ ਲੋਕਾਂ ਨੂੰ ਸੋਚ ਸਮਝ ਕੇ ਵੋਟ ਪਾਉਣ ਦੀ ਅਪੀਲ ਕੀਤੀ।
Priyanka Gandhi's Road Show
Priyanka Gandhi's Road Show