ਕਾਂਗਰਸ ਸਰਕਾਰ ਚਾਰ ਮਹੀਨੇ ਦੇ ਬਿਜਲੀ ਬਿਲਾਂ ਦੀ ਅਦਾਇਗੀ ਮੁਲਤਵੀ ਕਰੇ : ਅਕਾਲੀ ਦਲ  
Published : May 14, 2020, 3:11 am IST
Updated : May 14, 2020, 3:11 am IST
SHARE ARTICLE
File Photo
File Photo

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਕੋਵਿਡ-19 ਕਰਕੇ ਜਦੋਂ ਗਰੀਬਾਂ ਅਤੇ ਮੱਧ ਵਰਗ ਨੂੰ ਭਾਰੀ ਵਿੱਤੀ

ਚੰਡੀਗੜ੍ਹ, 13 ਮਈ(ਗੁਰਉਪਦੇਸ਼ ਭੁੱਲਰ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਕੋਵਿਡ-19 ਕਰਕੇ ਜਦੋਂ ਗਰੀਬਾਂ ਅਤੇ ਮੱਧ ਵਰਗ ਨੂੰ ਭਾਰੀ ਵਿੱਤੀ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਅਜਿਹੇ ਸਮੇਂ ਵਿਚ ਸਰਕਾਰ ਨੇ ਬਿਜਲੀ ਦੇ ਵੱਡੇ ਬਿਲ ਜੁਰਮਾਨੇ ਦੀਆਂ ਸ਼ਰਤਾਂ ਸਣੇ ਭੇਜਕੇ ਆਮ ਆਦਮੀ ਦੇ ਜ਼ਖ਼ਮਾਂ ਉਤੇ ਨਮਕ ਮਲਿਆ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਰੇ ਘਰੇਲੂ ਅਤੇ ਸਨਅਤੀ ਖਪਤਕਾਰਾਂ ਨੂੰ ਜੁਰਮਾਨੇ ਦੀਆਂ ਸ਼ਰਤਾਂ ਸਮੇਤ ਬਿਜਲੀ ਦੇ ਬਿਲ ਭੇਜ ਕੇ ਕਾਂਗਰਸ ਸਰਕਾਰ ਨੇ ਆਪਣਾ ਕਠੋਰ ਚਿਹਰਾ ਵਿਖਾਇਆ ਹੈ।

ਉਹਨਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਤੁਰੰਤ ਬਿਜਲੀ ਦੇ ਬਿਲ ਭਰਨ ਲਈ ਮਜ਼ਬੂਰ ਕਰਕੇ ਆਮ ਆਦਮੀ ਉੱਤੇ ਅੱਤਿਆਚਾਰ ਢਾਹ ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਮੰਗ ਕਰਦਾ ਹੈ ਕਿ ਸਾਰੇ ਬਿਜਲੀ ਦੇ ਬਿਲਾਂ ਦੀ ਅਦਾਇਗੀ ਚਾਰ ਮਹੀਨੇ ਲਈ ਮੁਲਤਵੀ ਕਰ ਦਿੱਤੀ ਜਾਵੇ ਅਤੇ ਉਸ ਤੋਂ ਬਾਅਦ ਵੀ ਬਿਲਾਂ ਵਿਚ 50 ਫੀਸਦੀ ਕਟੌਤੀ ਕਰਕੇ ਉਹਨਾਂ ਦੀ ਪੜਾਅਵਾਰ ਅਦਾਇਗੀ ਲਈ ਜਾਵੇ। ਉਹਨਾਂ ਕਿਹਾ ਕਿ ਪਾਰਟੀ ਸਨਅਤੀ ਸੈਕਟਰ ਨੂੰ ਬਿਜਲੀ ਦੇ ਪੱਕੇ ਖਰਚਿਆਂ ਤੋਂ ਛੋਟ ਦੇਣ ਦੀ ਵੀ ਮੰਗ ਕਰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement