ਐਸ.ਸੀ. ਕਮਿਸ਼ਨ ਦੇ ਮੈਂਬਰਾਂ ਵਲੋਂ ਪਿੰਡ ਪਸਿਆਣਾ ਦਾ ਦੌਰਾ
Published : May 14, 2020, 11:04 am IST
Updated : May 14, 2020, 11:04 am IST
SHARE ARTICLE
ਐਸ.ਸੀ. ਕਮਿਸ਼ਨ ਦੇ ਮੈਂਬਰਾਂ ਵਲੋਂ ਪਿੰਡ ਪਸਿਆਣਾ ਦਾ ਦੌਰਾ
ਐਸ.ਸੀ. ਕਮਿਸ਼ਨ ਦੇ ਮੈਂਬਰਾਂ ਵਲੋਂ ਪਿੰਡ ਪਸਿਆਣਾ ਦਾ ਦੌਰਾ

ਦੋਸ਼ੀਆਂ ਨੂੰ ਤੁਰਤ ਗ੍ਰਿਫਤਾਰ ਕਰਨ ਦੇ ਨਿਰਦੇਸ਼

ਪਟਿਆਲਾ, 13 ਮਈ (ਤੇਜਿੰਦਰ ਫ਼ਤਿਹਪੁਰ) : ਸ਼ਹਿਰ ਦੇ ਨਾਲ ਲਗਦੇ ਪਸਿਆਣਾ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਯੋਗੀ ਦੇ 5 ਮਈ ਨੂੰ ਕਤਲ ਦੇ ਮਾਮਲੇ 'ਚ ਪੰਜਾਬ ਰਾਜ ਅਨੂਸੁਚਿਤ ਜਾਤੀ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਅਤੇ ਪੂਨਮ ਕਾਂਗੜਾ ਨੇ ਪਿੰਡ ਪਸਿਆਣਾ ਦਾ ਦੌਰਾ ਕੀਤਾ ਅਤੇ ਪੀੜਤਾਂ ਦਾ ਪੱਖ ਜਾਣਿਆ।

ਪੁਲਿਸ ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਹਾਜਰੀ ਵਿੱਚ ਕੀਤੀ ਗਈ ਸੁਣਵਾਈ ਤੋਂ ਬਾਅਦ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਅਤੇ ਪੂਨਮ ਕਾਂਗੜਾ ਨੇ ਐਸ.ਪੀ.ਡੀ ਹਰਮੀਤ ਸਿੰਘ ਹੁੰਦਲ ਨੂੰ ਨਿਰਦੇਸ਼ ਦਿੱਤੇ ਕਿ ਸਰਪੰਚ ਦੇ ਕਤਲ ਵਿੱਚ ਸ਼ਾਮਲ ਸਾਰੇ ਕਾਤਲਾਂ 'ਤੇ ਐਸ.ਸੀ.ਐਕਟ ਲਾਇਆ ਜਾਵੇ ਅਤੇ ਇੱਕ ਹਫਤੇ ਦੇ ਅੰਦਰ-ਅੰਦਰ 20 ਮਈ ਤੱਕ ਸਾਰਿਆਂ ਨੂੰ ਗ੍ਰਿਫਤਾਰ ਕਰਕੇ ਕਮਿਸ਼ਨ ਨੂੰ ਰਿਪੋਰਟ ਕੀਤੀ ਜਾਵੇ।


ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਤੇ ਪੂਨਮ ਕਾਂਗੜਾ ਨੇ ਸਵ: ਸਰਪੰਚ ਭੁਪਿੰਦਰ ਸਿੰਘ ਦੀ ਪਤਨੀ ਇੰਦਰਜੀਤ ਕੌਰ ਦੇ ਭਰਾ ਐਡਵੋਕੇਟ ਬਲਜਿੰਦਰ ਸਿੰਘ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਜਾਣਕਾਰੀ ਹਾਸਲ ਕੀਤੀ ਤੇ ਸਾਰੀ ਘਟਨਾ ਦੀ ਨਿੰਦਿਆ ਕੀਤੀ। ਜਿਕਰਯੋਗ ਹੈ ਕਿ ਸਵ: ਭੁਪਿੰਦਰ ਸਿੰਘ ਦੀ ਪਤਨੀ ਸ਼੍ਰੀਮਤੀ ਇੰਦਰਜੀਤ ਕੌਰ ਨੇ ਕਮਿਸ਼ਨ ਕੋਲ ਇਨਸਾਫ ਤੇ ਮੁਆਵਜਾ ਦਿਵਾਉਣ ਦੀ ਮੰਗ ਕੀਤੀ।

ਜਿਸ 'ਤੇ ਕਾਰਵਾਈ ਕਰਦੇ ਹੋਏ ਕਮਿਸ਼ਨ ਨੇ ਅੱਜ ਪਿੰਡ ਦਾ ਦੌਰਾ ਕੀਤਾ ਅਤੇ ਸਵ: ਭੁਪਿੰਦਰ ਸਿੰਘ ਦੀ ਪਤਨੀ ਇੰਦਰਜੀਤ ਕੌਰ ਨੇ ਅੱਜ ਕਮਿਸ਼ਨ ਦੇ ਸਾਹਮਣੇ ਕਾਤਲਾਂ ਦੇ 'ਤੇ ਸਖਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਤੇ ਨਾਲ ਹੀ ਆਪਣੀ ਤੇ ਆਪਣੇ ਪਰਿਵਾਰ ਨੂੰ ਸੁਰੱਖਿਆ ਦੀ ਮੰਗ ਕੀਤੀ।

ਕਮਿਸ਼ਨ ਵੱਲੋਂ ਕੀਤੀ ਗਈ ਸੁਣਵਾਈ ਐਸ.ਐਚ.ਓ. ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਵਿਚੋਂ ਤਿੰਨ ਦੋਸ਼ੀ ਗ੍ਰਿਫਤਾਰ ਕਰ ਲੈ ਗਏ ਹਨ ਅਤੇ ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋਨਾਂ ਧਿਰਾਂ ਦਾ ਆਪਸੀ ਝਗੜਾ ਚੱਲ ਰਿਹਾ ਸੀ। ਦੋਨਾਂ ਧਿਰਾਂ 'ਤੇ ਮਾਮਲੇ ਦਰਜ ਕੀਤੇ ਗਏ ਹਨ।

ਇਸ ਮੌਕੇ ਐਸ.ਪੀ.ਡੀ. ਹਰਮੀਤ ਸਿੰਘ ਹੁੰਦਲ, ਤਹਿਸੀਲਦਾਰ ਰਣਜੀਤ ਸਿੰਘ, ਡੀ.ਐਸ.ਪੀ. ਜਸਵੰਤ ਸਿੰਘ ਮਾਂਗਟ, ਸੀ.ਆਈ.ਏ. ਇੰਚਾਰਜ ਹਰਵਿੰਦਰ ਸਿੰਘ, ਸਮਾਜਿਕ ਨਿਆ ਅਧਿਕਾਰ ਅਫ਼ਸਰ ਕੁਲਵਿੰਦਰ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਤੇ ਪਿੰਡਾਂ ਦੇ ਲੋਕ ਵੀ ਹਾਜ਼ਰ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement