ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਕੋਰੋਨਾ ਮਹਾਂਮਾਰੀ ਨੂੰ ਰੋਕਣ 'ਚ ਨਿਭਾ ਰਿਹੈ ਵੱਡੀ ਭੂਮਿਕਾ
Published : May 14, 2020, 10:23 pm IST
Updated : May 14, 2020, 10:23 pm IST
SHARE ARTICLE
1
1

ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਕੋਰੋਨਾ ਮਹਾਂਮਾਰੀ ਨੂੰ ਰੋਕਣ 'ਚ ਨਿਭਾ ਰਿਹੈ ਵੱਡੀ ਭੂਮਿਕਾ

ਬਠਿੰਡਾ, 14 ਮਈ (ਸੁਖਜਿੰਦਰ ਮਾਨ): ਕਰੋਨਾ ਵਾਇਰਸ ਨੂੰ ਠੱਲ ਪਾਉਣ ਅਤੇ ਇਸ ਦੇ  ਖਾਤਮੇ ਲਈ ਜਾਗਰੂਕਤਾ ਨੂੰ ਹਰ ਵਿਅਕਤੀ ਤੱਕ ਪਹੁੰਚਾਉਣਲਈ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਵੀ ਵੱਡੀ ਭੂਮਿਕਾ ਨਿਭਾ ਰਿਹਾ ਹੈ। ਇਸ ਵਿੰਗ ਦੀ ਸਲਾਘਾ ਕਰਦਿਆਂ ਅੱਜ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਇੱਥੇ ਕਿਹਾ ਕਿ ਵਿੰਗ ਵਲੋਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ- ਸਮੇਂ ਤੇ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਅਤੇ ਅਡਵਾਜਿਰੀ ਨੂੰ ਸਟਾਫ ਅਤੇ ਲੋਕਾਂ ਤੱਕ ਪਹੁੰਚਾਉਣ ਲਈ ਲੋਕ ਸੰਪਰਕ ਵਿਭਾਗ, ਪੁਲਿਸ ਵਿਭਾਗ, ਮੀਡੀਆ ਅਤੇ  ਪੰਚਾਇਤਾਂ ਨਾਲ ਬਾਖੂਬੀ ਤਾਲਮੇਲ ਕੀਤਾ ਜਾ ਰਿਹਾ ਹੈ ।

1

ਉਹਨਾਂ ਕਿਹਾ ਕਿ ਭਾਰਤ ਵਿੱਚ 22 ਮਾਰਚ ਤੋਂ ਲਾਕਡਾਊਨ ਚੱਲ ਰਿਹਾ ਹੈ, ਉਸ ਸਮੇਂ ਤੋਂ ਹੀ ਸਿਹਤ ਵਿਭਾਗ ਵੱਲੋਂ  ਆਮ ਲੋਕਾਂ ਨੂੰ ਜ਼ਿਲਾ ਪੱਧਰ ਅਤੇ ਬਲਾਕਾਂ ਅਧੀਨ ਸਿਹਤ ਕੇਂਦਰਾਂ ਅਤੇ ਪਿੰਡਾਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਕਰੋਨਾ ਵਾਇਰਸ ਦੇ ਲੱਛਣਾਂ, ਸਾਵਧਾਨੀਆਂ Àਤੇ ਬਚਾਉ ਬਾਰੇ ਜਾਣਕਾਰੀ ਮੁੱਹਈਆ ਕਰਵਾਈ ਜਾ ਰਹੀ ਹੈ । ਜ਼ਿਲ•ਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ ਨੇ ਭਰੋਸਾ ਦਿਵਾਇਆ ਕਿ ਆਮ ਦਿਨਾਂ ਦੀ ਤਰ੍ਹਾਂ ਵਿੰਗ ਵਲੋਂ ਮਹਾਂਮਾਰੀ ਦੌਰਾਨ ਲੋਕਾਂ ਨੂੰ ਇਸ ਆਫ਼ਤ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement