ਦੁਖਦਾਈ ਖ਼ਬਰ: ਛੱਪੜ ’ਚ ਡੁੱਬਣ ਨਾਲ 4 ਬੱਚਿਆਂ ਦੀ ਮੌਤ, ਬਚਾਉਣ ਲਈ ਗਏ ਪ੍ਰਵਾਸੀ ਮਜ਼ਦੂਰ ਦੀ ਵੀ ਗਈ ਜਾਨ
Published : May 14, 2021, 6:29 pm IST
Updated : May 14, 2021, 6:37 pm IST
SHARE ARTICLE
File Photo
File Photo

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਲੁਧਿਆਣਾ (ਰਾਜਵਿੰਦਰ ਸਿੰਘ): ਜ਼ਿਲ੍ਹੇ ਦੇ ਪਿੰਡ ਮਾਨਗੜ੍ਹ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ 4 ਬੱਚਿਆਂ ਦੀ ਛੱਪੜ ਵਿਚ ਡੁੱਬਣ ਨਾਲ ਮੌਤ ਹੋ ਗਈ। ਇਸ ਦੌਰਾਨ ਬੱਚਿਆਂ ਨੂੰ ਬਚਾਉਣ ਲਈ ਛੱਪੜ ਵਿਚ ਗਿਆ ਪ੍ਰਵਾਸੀ ਨੌਜਵਾਨ ਵੀ ਮੌਤ ਦੀ ਚਪੇਟ ਵਿਚ ਆ ਗਿਆ। ਇਹਨਾਂ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ।

Father Father

ਮਿਲੀ ਜਾਣਕਾਰੀ ਮੁਤਾਬਕ ਇਹਨਾਂ ਵਿਚੋਂ ਚਾਰ ਬੱਚੇ ਇਕੋ ਪਰਿਵਾਰ ਦੇ ਸਨ ਜੋ ਖੇਡਦੇ-ਖੇਡਦੇ ਨਹਾਉਣ ਗਏ ਸੀ ਅਤੇ ਛੱਪੜ ਵਿਚ ਡੁੱਬ ਗਏ । ਇਹਨਾਂ ਬੱਚਿਆਂ ਨੂੰ ਬਚਾਉਣ ਲਈ ਪਿੰਡ ਵਾਸੀਆਂ ਵੱਲੋਂ ਕਾਫੀ ਜਦੋਜਹਿਦ ਵੀ ਕੀਤੀ ਗਈ ਪਰ ਜਦੋਂ ਤੱਕ ਬੱਚਿਆਂ ਨੂੰ ਬਾਹਰ ਕੱਢਿਆ ਤਾਂ ਬਹੁਤ ਦੇਰ ਹੋ ਗਈ ਸੀ।  ਬੱਚਿਆਂ ਦੇ ਪਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਫੈਕਟਰੀ ਵਿਚ ਕੰਮ ਕਰਦੇ ਹਨ ਅਤੇ ਉਹਨਾਂ ਨੂੰ ਕਿਸੇ ਨੇ ਦੱਸਿਆ ਕਿ ਉਹਨਾਂ ਦੇ ਬੱਚੇ ਛੱਪੜ ਵਿਚ ਡੁੱਬ ਗਏ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉੱਥੇ ਲਾਸ਼ਾਂ ਕੱਢੀਆਂ ਜਾ ਰਹੀਆਂ ਸਨ।

Photo

ਬੱਚਿਆਂ ਨੂੰ ਬਚਾਉਣ ਲਈ ਅਪਣੀ ਜਾਨ ਕੁਰਬਾਨ ਕਰਨ ਵਾਲੇ ਨੌਜਵਾਨ ਦੀ ਪਛਾਣ ਰਾਹੁਲ ਕੁਮਾਰ ਵਜੋਂ ਹੋਈ ਹੈ। ਰਾਹੁਲ ਕੁਮਾਰ ਦੀ ਲਾਸ਼ ਵੀ ਸਿਵਲ ਹਸਪਤਾਲ ਵਿਚ ਪਹੁੰਚਾ ਦਿੱਤੀ ਗਈ ਹੈ। ਉਹਨਾਂ ਦੇ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਉੱਥੇ 200 ਦੇ ਕਰੀਬ ਲੋਕ ਮੌਜੂਦ ਸਨ ਪਰ ਬੱਚਿਆਂ ਨੂੰ ਬਚਾਉਣ ਲਈ ਕਿਸੇ ਨੇ ਕੋਸ਼ਿਸ਼ ਨਹੀਂ ਕੀਤੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲ ਕਰਦਿਆਂ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਬੱਚੇ ਖੇਡਦੇ-ਖੇਡਦੇ ਨਹਾਉਣ ਲਈ ਗਏ ਸੀ। ਪੁਲਿਸ ਦਾ ਕਹਿਣਾ ਹੈ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement