
ਹਰਦੇਵ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਗੁਰਦਾਸਪੁਰ - ਗੁਰਦਾਸਪੁਰ ’ਚ ਡਿਊਟੀ ਦੌਰਾਨ ਇਕ ਸਬ-ਇੰਸਪੈਕਟਰ ਪੰਜਾਬ ਪੁਲਿਸ ਇੰਚਾਰਜ ਅਪਰਾਧ ਸਾਖ਼ਾਂ-2 ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਨੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਿਸ਼ਾਂ ਦੇ ਹਵਾਲੇ ਕਰ ਦਿੱਤੀ।
ਇਸ ਸਬੰਧੀ ਮ੍ਰਿਤਕ ਸਬ-ਇੰਸਪੈਕਟਰ ਹਰਦੇਵ ਸਿੰਘ ਦੀ ਪਤਨੀ ਪਰਮਵੀਰ ਕੌਰ ਨੇ ਦੱਸਿਆ ਕਿ 11 ਵਜੇ ਦੇ ਕਰੀਬ ਦਫ਼ਤਰ ਤੋਂ ਕਰਮਚਾਰੀਆਂ ਦਾ ਫੋਨ ਆਇਆ ਕਿ ਤੁਹਾਡੇ ਪਤੀ ਦੇ ਛਾਤੀ ’ਚ ਦਰਦ ਹੋ ਰਿਹਾ ਹੈ। ਫੋਨ ਸੁਣਨ ਤੋਂ ਬਾਅਦ ਉਹ ਆਪਣੇ ਬੇਟੇ ਵਰਨਜੋਤ ਸਿੰਘ ਨਾਲ ਦਫ਼ਤਰ ਪਹੁੰਚੀ। ਉਸ ਨੇ ਆਪਣੇ ਪਤੀ ਨੂੰ ਪੁਲਿਸ ਕਰਮਚਾਰੀਆਂ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।