
ਅੱਜ ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਅਠਵੀਂ ਕਿਸ਼ਤ ਜਾਰੀ ਕਰਨਗੇ ਪ੍ਰਧਾਨ ਮੰਤਰੀ
ਨਵੀਂ ਦਿੱਲੀ, 13 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 14 ਮਈ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅਠਵੀਂ ਕਿਸ਼ਤ ਵਜੋਂ 9.5 ਕਰੋੜ ਲਾਭਪਾਤਰ ਕਿਸਾਨ ਪ੍ਰਵਾਰਾਂ ਦੇ ਖਾਤੇ ਵਿਚ 19,000 ਕਰੋੜ ਰੁਪਏ ਜਾਰੀ ਕਰਨਗੇ | ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਵੀਡੀਉ ਕਾਨਫ਼ਰੰਸ ਰਾਹੀਂ ਆਯੋਜਤ ਇਕ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਦੀ ਰਾਸ਼ੀ ਜਾਰੀ ਕਰਨਗੇ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ | ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਰਹਿਣਗੇ | ਬਿਆਨ ਵਿਚ ਕਿਹਾ ਗਿਆ ਹੈ, 'ਇਸ ਸਮੇਂ ਦੌਰਾਨ 9.5 ਕਰੋੜ ਤੋਂ ਵੱਧ ਕਿਸਾਨ ਪ੍ਰਵਾਰਾਂ ਦੇ ਖਾਤਿਆਂ ਵਿਚ 19,000