ਕਟੜਾ ਤੋਂ ਜੰਮੂ ਆ ਰਹੀ ਬੱਸ ’ਚ ਲੱਗੀ ਅੱਗ, ਇਕ ਮਾਸੂਮ ਸਮੇਤ ਚਾਰ ਯਾਤਰੀ ਜਿੰਦਾ ਸੜੇ, 22 ਝੁਲਸੇ
Published : May 14, 2022, 12:22 am IST
Updated : May 14, 2022, 12:22 am IST
SHARE ARTICLE
image
image

ਕਟੜਾ ਤੋਂ ਜੰਮੂ ਆ ਰਹੀ ਬੱਸ ’ਚ ਲੱਗੀ ਅੱਗ, ਇਕ ਮਾਸੂਮ ਸਮੇਤ ਚਾਰ ਯਾਤਰੀ ਜਿੰਦਾ ਸੜੇ, 22 ਝੁਲਸੇ

ਜੰਮੂ, 13 ਮਈ : ਕਟੜਾ ਤੋਂ ਜੰਮੂ ਜਾ ਰਹੀ ਯਾਤਰੀਆਂ ਨਾਲ ਭਰੀ ਬਸ ’ਚ ਨੋਮਈ ਨੇੜੇ ਅਚਾਨਕ ਧਮਾਕਾ ਹੋ ਗਿਆ, ਜਿਸ ਤੋਂ ਬਾਅਦ ਬਸ ’ਚ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਵਿਚ ਇਕ ਮਾਸੂਮ ਸਮੇਤ ਚਾਰ ਯਾਤਰੀ ਝੁਲਸ ਗਏ ਹਨ। ਜਦਕਿ 22 ਯਾਤਰੀ ਸੜਨ ਕਾਰਨ ਜ਼ਖਮੀ ਹੋ ਗਏ ਹਨ। ਇਨ੍ਹਾਂ ’ਚੋਂ 14 ਨੂੰ ਕਟੜਾ ਦੇ ਨਰਾਇਣ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਬਾਕੀਆਂ ਦਾ ਇਲਾਜ ਕਮਿਊਨਿਟੀ ਹੈਲਥ ਸੈਂਟਰ ਵਿਚ ਚੱਲ ਰਿਹਾ ਹੈ। ਸੜ ਰਹੀ ਬੱਸ ਦੀ ਅੱਗ ਨੂੰ ਬੁਝਾਉਣ ਲਈ ਫ਼ਾਇਰ ਫ਼ਾਈਟਰਜ਼ ਅਤੇ ਪੁਲਿਸ ਨੂੰ ਧੂੰਏਂ ਕਾਫੀ ਮੁਸ਼ੱਕਤ ਕਰਨੀ ਪਈ।
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਨੰਬਰ ਜੇ.ਕੇ.14/1831 ਸਵਾਰੀਆਂ ਨੂੰ ਭਰ ਕੇ ਕਟੜਾ ਤੋਂ ਰਵਾਨਾ ਹੋਈ। ਲਗਭਗ ਡੇਢ ਕਿਲੋਮੀਟਰ ਜਾਣ ’ਤੇ ਹੀ ਬੱਸ ਵਿਚ ਅਚਾਨਕ ਧਮਾਕਾ ਹੋਇਆ ਅਤੇ ਬੱਸ ਨੂੰ ਅੱਗ ਲੱਗ ਗਈ। ਬੱਸ ’ਚ ਸਵਾਰ ਯਾਤਰੀਆਂ ਨੂੰ ਭੱਜਣ ਦਾ ਮੌਕਾ ਵੀ ਨਹੀਂ ਮਿਲਿਆ। ਕਟੜਾ ਤੋਂ ਫ਼ਾਇਰ ਫ਼ਾਈਟਰਜ਼, ਪੁਲਿਸ ਟੀਮਾਂ ਅਤੇ ਐਂਬੂਲੈਂਸਾਂ ਨੂੰ ਬੁਲਾਇਆ ਗਿਆ। ਬੜੀ ਮੁਸ਼ਕਲ ਨਾਲ ਬੱਸ ਵਿਚ ਸਵਾਰ ਸਾਰੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ। ਜਦੋਂ ਤਕ ਅੱਗ ’ਤੇ ਕਾਬੂ ਪਾਇਆ ਗਿਆ ਅਤੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ, ਉਦੋਂ ਤਕ ਇਕ ਬੱਚੇ ਸਮੇਤ ਚਾਰ ਯਾਤਰੀਆਂ ਦੀ ਸੜ ਕੇ ਮੌਤ ਹੋ ਚੁੱਕੀ ਸੀ ਅਤੇ 22 ਯਾਤਰੀਆਂ ਨੂੰ ਪਹਿਲਾਂ ਐਂਬੂਲੈਂਸ ਵਿਚ ਪਾ ਕੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ। ਉਥੋਂ 14 ਯਾਤਰੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਕਟੜਾ ਦੇ ਨਰਾਇਣ ਹਸਪਤਾਲ ਭੇਜ ਦਿਤਾ ਗਿਆ। ਜਾਂਚ ਰਿਪੋਰਟ ਆਉਣ ਤੋਂ ਬਾਅਦ ਹਾਦਸੇ ਦੇ ਕਾਰਨਾਂ ਦਾ ਪਤਾ ਲੱਗੇਗਾ।
ਰਿਆਸੀ ਦੇ ਐਸਐਸਪੀ ਅਮਿਤ ਗੁਪਤਾ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬੱਸ ਦੇ ਇੰਜਣ ਨੇੜੇ ਧੂੰਆਂ ਨਿਕਲਣ ਤੋਂ ਬਾਅਦ ਅੱਗ ਤੇਜ਼ੀ ਨਾਲ ਲੱਗੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 
ਹਾਦਸੇ ਦੀ ਸੂਚਨਾ ਮਿਲਦੇ ਹੀ ਡੀਸੀ ਰਿਆਸੀ ਬਬੀਲਾ ਰਕਵਾਲ ਹਸਪਤਾਲ ਪੁੱਜੇ। ਉਨ੍ਹਾਂ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਇਲਾਜ ਵਿਚ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮ੍ਰਿਤਕਾਂ ਦੇ ਪਰਵਾਰ ਨੂੰ 50-50 ਹਜ਼ਾਰ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ।  (ਏਜੰਸੀ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement