ਨਹਿਰੀ ਪਾਣੀ ਦੀ ਚੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- Bram shanker jimpa
Published : May 14, 2022, 4:39 pm IST
Updated : May 14, 2022, 4:39 pm IST
SHARE ARTICLE
BRAM SHANKER JIMPA
BRAM SHANKER JIMPA

ਬ੍ਰਹਮ ਸ਼ੰਕਰ ਜਿੰਪਾ ਨੇ ਨਹਿਰਾਂ ਦਾ ਕੀਤਾ ਦੌਰਾ

 

ਫਾਜ਼ਿਲਕਾ: ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਸ਼ੁੱਕਰਵਾਰ ਰਾਤ ਨੂੰ ਨਹਿਰਾਂ ਕੀਤੀ ਜਾਂਚ ਤੋਂ ਬਾਅਦ ਜਲਾਲਾਬਾਦ ਅਤੇ ਫਾਜ਼ਿਲਕਾ ਖੇਤਰ ਦੇ ਨਹਿਰਾਂ ਦੀਆਂ ਟੇਲਾਂ ਉਤੇ ਪੈਂਦੇ ਕਿਸਾਨਾਂ ਨੂੰ ਪੂਰਾ ਪਾਣੀ ਮਿਲਣ ਦੀ ਆਸ ਬੱਝੀ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਆਖਿਆ ਹੈ ਕਿ ਨਾਜਾਇਜ਼ ਨਹਿਰੀ ਮੋਘੇ ਅਤੇ ਮੋਘਿਆਂ ਦੀ ਭੰਨਤੋੜ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਰੰਤ ਨਾਜਾਇਜ਼ ਮੋਘੇ ਬੰਦ ਕੀਤੇ ਜਾਣ।

Bram shanker jimpaBram shanker jimpa

 

ਕੈਬਨਿਟ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਸਮੂਹ ਹਿੱਸੇਦਾਰਾਂ ਕਿਸਾਨਾਂ ਤੱਕ ਬਰਾਬਰ ਵੰਡ ਯਕੀਨੀ ਬਣਾਈ ਜਾਵੇਗੀ ਅਤੇ ਨਾਜਾਇਜ਼ ਮੋਘੇ ਲਗਾ ਕੇ, ਜਾਂ ਮੋਘੇ ਭੰਨ ਕੇ ਜਾਂ ਗ਼ੈਰਕਾਨੂੰਨੀ ਢੰਗ ਨਾਲ ਪਾਈਪਾਂ ਲਗਾ ਕੇ ਪਾਣੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Bram shanker jimpaBram shanker jimpa

ਉਹ ਬੀਤੀ ਰਾਤ ਜਲਾਲਾਬਾਦ ਅਤੇ ਫਾਜ਼ਿਲਕਾ ਹਲਕੇ ਦੀਆਂ ਨਹਿਰਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਨਹਿਰੀ ਪਾਣੀ ਸਬੰਧੀ ਸਮੱਸਿਆਵਾਂ ਸੁਣ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ, ਐਸਐਸਪੀ ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।

Bram shanker jimpaBram shanker jimpa

ਕੈਬਨਿਟ ਮੰਤਰੀ ਨੇ ਇਸ ਮੌਕੇ ਖੁਦ ਨਹਿਰਾਂ ਦੇ ਅੰਦਰ ਵੜ ਕੇ ਨਹਿਰਾਂ ਵਿਚ ਲੱਗੇ ਮੋਘਿਆਂ ਦਾ ਮੁਆਇਨਾ ਕੀਤਾ ਅਤੇ ਮੌਕੇ ਉਤੇ ਹੀ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਰਾਜ ਵਿਚ ਹੁਣ ਨਿਜ਼ਾਮ ਬਦਲ ਚੁੱਕਿਆ ਹੈ। ਹੁਣ ਰਾਜ ਦੇ ਆਮ ਲੋਕਾਂ ਦੀ ਸਰਕਾਰ ਹੈ, ਇਸ ਲਈ ਪਾਣੀ ਚੋਰੀ ਕਰਨ ਵਾਲੇ ਪ੍ਰਭਾਵਸ਼ਾਲੀ ਲੋਕਾਂ ਉਤੇ ਤੁਰੰਤ ਕਾਰਵਾਈ ਕਰਦਿਆਂ ਅਜਿਹੇ ਸਾਰੇ ਨਾਜਾਇਜ਼ ਮੋਘੇ ਤੁਰੰਤ ਬੰਦ ਕੀਤੇ ਜਾਣ ਤਾਂ ਜੋ ਟੇਲਾਂ ਤੱਕ ਪੂਰਾ ਪਾਣੀ ਪੁੱਜ ਸਕੇ। ਉਨ੍ਹਾਂ ਨੇ ਪਿੰਡ ਖੂੰਡ ਵਾਲਾ ਸੈਣੀਆਂ, ਪਿੰਡ ਬਾਹਮਣੀ ਵਾਲਾ ਕੋਲ, ਅਤੇ ਲਾਧੂਕਾ ਵਿਖੇ ਕਿਸਾਨਾਂ ਦੀਆਂ ਨਹਿਰੀ ਪਾਣੀ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵੱਖ ਵੱਖ ਥਾਂਵਾਂ 'ਤੇ ਰੁਕ ਕੇ ਨਹਿਰਾਂ ਦਾ ਖੁਦ ਨਿਰੀਖਣ ਕੀਤਾ। 

Bram shanker jimpaBram shanker jimpa

ਇਸ ਮੌਕੇ ਕਿਸਾਨ ਜਿੱਥੇ ਆਪਣੀਆਂ ਮੁਸ਼ਕਿਲਾਂ ਕੈਬਨਿਟ ਮੰਤਰੀ ਦੇ ਸਨਮੁੱਖ ਰੱਖ ਰਹੇ ਸਨ ਉਥੇ ਉਹ ਇਸ ਗੱਲੋਂ ਵੀ ਹੈਰਾਨ ਸਨ ਕਿ ਅੱਧੀ ਰਾਤ ਨੂੰ ਵੀ ਕੋਈ ਮੰਤਰੀ ਉਨ੍ਹਾਂ ਦੀਆਂ ਨਹਿਰਾਂ ਉਤੇ ਪੁੱਜ ਕੇ ਉਨ੍ਹਾਂ ਦੇ ਦੁੱਖੜੇ ਸੁਣ ਸਕਦਾ ਹੈ। ਬ੍ਰਹਮ ਸ਼ੰਕਰ ਜਿੰਪਾ ਨੇ ਇਸ ਮੌਕੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਸਰਕਾਰ ਲਈ ਆਮ ਲੋਕ ਹੀ ਅਸਲ ਤਾਕਤ ਹਨ ਅਤੇ ਜੇਕਰ ਕਿਸੇ ਨੇ ਵੀ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਵਿਚ ਕੁਤਾਹੀ ਕੀਤੀ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਨਾਜਾਇਜ਼ ਮੋਘੇ ਬੰਦ ਕਰਕੇ, ਨਹਿਰਾਂ ਦੀ ਸਫਾਈ ਕਰਵਾਕੇ ਨਹਿਰਾਂ ਵਿਚ ਕਿਸਾਨਾਂ ਨੂੰ ਪੂਰਾ ਪਾਣੀ ਮਿਲੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਤੇ ਨਵੀਆਂ ਨਹਿਰਾਂ ਦੇ ਪ੍ਰੋਜੈਕਟ ਤਿਆਰ ਕਰਨੇ ਪਏ ਸਰਕਾਰ ਉਹ ਵੀ ਕਰੇਗੀ।

Location: India, Punjab

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement