
ਉਹਨਾਂ ਨੇ ਅਪਣੇ ਪਿਤਾ ਮਾਸਟਰ ਮਹਿੰਦਰ ਸਿੰਘ ਦੀ ਤਸਵੀਰ ਸਾਂਝੀ ਕਰਦਿਆਂ ਫੇਸਬੁੱਕ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਪਿਤਾ ਦੀ 11ਵੀਂ ਬਰਸੀ ਮੌਕੇ ਭਾਵੁਕ ਹੋ ਗਏ। ਇਸ ਮੌਕੇ ਉਹਨਾਂ ਨੇ ਅਪਣੇ ਪਿਤਾ ਮਾਸਟਰ ਮਹਿੰਦਰ ਸਿੰਘ ਦੀ ਤਸਵੀਰ ਸਾਂਝੀ ਕਰਦਿਆਂ ਫੇਸਬੁੱਕ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ।
ਭਗਵੰਤ ਮਾਨ ਨੇ ਲਿਖਿਆ, “ਅੱਜ ਮੇਰੇ ਪਿਤਾ ਜੀ ਮਾਸਟਰ ਮਹਿੰਦਰ ਸਿੰਘ ਜੀ ਦੀ 11ਵੀਂ ਬਰਸੀ ਹੈ..ਐਮਏ (ਰਾਜਨੀਤਿਕ ਸ਼ਾਸਤਰ), ਬੀਐਸਸੀ, ਬੀਐੱਡ ਦੀ ਪੜਾਈ ਕਰਕੇ ਉਸ ਜ਼ਮਾਨੇ ਦੇ ਇਲਾਕੇ ਦੇ ਸਭ ਤੋਂ ਵੱਧ ਪੜੇ ਲਿਖੇ ਵਿਅਕਤੀ ਸਨ। ਬਤੌਰ ਸਾਇੰਸ ਅਤੇ ਮੈਥ ਟੀਚਰ ਦੇ ਤੌਰ ਤੇ ਵੱਖ-ਵੱਖ ਸਕੂਲਾਂ ਚ ਸੇਵਾ ਨਿਭਾਈ। ਪਰਮਾਤਮਾ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ..we miss you ‘ਮਾਸਟਰ ਜੀ”।
ਇਸ ਮਗਰੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਐਮ ਮਾਨ ਦੇ ਪਿਤਾ ਨੂੰ ਸ਼ਰਧਾਂਜਲੀ ਦਿੱਤੀ। ਅਰਵਿੰਦ ਕੇਜਰੀਵਾਲ ਨੇ ਲਿਖਿਆ, “ਮਾਸਟਰ ਜੀ ਵਰਗੀ ਪਵਿੱਤਰ ਆਤਮਾ ਨੂੰ ਦਿਲੋਂ ਸ਼ਰਧਾਂਜਲੀ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਦੇਸ਼ਭਗਤੀ ਅਤੇ ਇਮਾਨਦਾਰੀ ਵਰਗੇ ਸਿਧਾਂਤਾਂ ਦੀ ਸਿੱਖਿਆ ਦਿੱਤੀ। ਉਹਨਾਂ ਦੇ ਦਿਖਾਏ ਰਾਹ 'ਤੇ ਚੱਲ ਕੇ ਤੁਸੀਂ ਇਸੇ ਤਰ੍ਹਾਂ ਪੰਜਾਬ ਦੀ ਸੇਵਾ ਕਰਦੇ ਰਹੋ, ਵਾਹਿਗੁਰੂ ਅੱਗੇ ਇਹੀ ਅਰਦਾਸ ਹੈ”।