ਕਾਂਗਰਸ ਦੀ ਜਾਤ- ਧਰਮ ਦੀ ਰਾਜਨੀਤੀ ਦਾ ਸ਼ਿਕਾਰ ਹੋਏ ਸੁਨੀਲ ਜਾਖੜ: ‘ਆਪ’
Published : May 14, 2022, 7:32 pm IST
Updated : May 14, 2022, 7:32 pm IST
SHARE ARTICLE
Malwinder Singh Kang
Malwinder Singh Kang

-ਜਾਖੜ ਨੂੰ ਕਾਂਗਰਸ ਦੀ ਇਸ ਘਟੀਆ ਰਾਜਨੀਤੀ ਦਾ ਭੁਗਤਣਾ ਪਿਆ ਖ਼ਮਿਆਜ਼ਾ: ਮਲਵਿੰਦਰ ਸਿੰਘ ਕੰਗ


ਚੰਡੀਗੜ੍ਹ - ਪੰਜਾਬ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਸੁਨੀਲ ਜਾਖੜ ਕਾਂਗਰਸ ਦੀ ਸਮਾਜ ਨੂੰ ਜਾਤ ਅਤੇ ਧਰਮ ਦੇ ਨਾਂਅ ’ਤੇ ਵੰਡਣ ਵਾਲੀ ਰਾਜਨੀਤੀ ਦਾ ਸ਼ਿਕਾਰ ਹੋਏ ਹਨ। ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੁਨੀਲ ਜਾਖੜ ਸਨਮਾਨਯੋਗ ਆਗੂ ਹਨ। ਪੰਜਾਬ ਦੀ ਰਾਜਨੀਤੀ ’ਚ ਉਨ੍ਹਾਂ ਦਾ ਇੱਕ ਵਿਸ਼ੇਸ਼ ਸਥਾਨ ਹੈ।

ਕੰਗ ਨੇ ਕਾਂਗਰਸ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੂਰੇ ਦੇਸ਼ ਵਿੱਚ ਜਾਤ ਅਤੇ ਧਰਮ ਦੀ ਰਾਜਨੀਤੀ ਕੀਤੀ ਹੈ ਅਤੇ ਲੋਕਾਂ ਨੂੰ ਜਾਤ ਅਤੇ ਧਰਮ ਦੇ ਆਧਾਰ ’ਤੇ ਵੰਡ ਕੇ ਸੱਤਾ ਪ੍ਰਾਪਤ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਸਮਾਜ ਨੂੰ ਊਚ- ਨੀਚ, ਜਾਤ- ਧਰਮ ਵਿੱਚ ਵੰਡਣਾ ਹੀ ਕਾਂਗਰਸ ਦੀ ਮੁੱਖ ਰਾਜਨੀਤੀ ਰਹੀ ਹੈ। ਅੱਜ ਸੁਨੀਲ ਜਾਖੜ ਨੂੰ ਕਾਂਗਰਸ ਦੀ ਇਸ ਘਟੀਆ ਰਾਜਨੀਤੀ ਦਾ ਖ਼ਮਿਆਜ਼ਾ ਭੁਗਤਣਾ ਪਿਆ ਹੈ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement