ਮੰਗ ਵਧਣ ਦੇ ਬਾਵਜੂਦ PSPCL ਨਿਰਵਿਘਨ ਬਿਜਲੀ ਸਪਲਾਈ ਦੇ ਰਿਹਾ : ਬਿਜਲੀ ਮੰਤਰੀ
Published : May 14, 2022, 8:58 pm IST
Updated : May 14, 2022, 9:21 pm IST
SHARE ARTICLE
PSPCL supplying uninterrupted power despite sudden increased in demand: Power Minister
PSPCL supplying uninterrupted power despite sudden increased in demand: Power Minister

ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਮਾਰਚ ਮਹੀਨੇ ਤੋਂ ਤਾਪਮਾਨ ਤੇਜ਼ੀ ਨਾਲ ਵਾਧਣ ਕਰਕੇ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਵੇਖਣ ਨੂੰ ਮਿਲਿਆ ਹੈ

ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਦੱਸਿਆ ਕਿ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਣ ਦੇ ਬਾਵਜੂਦ PSPCL ਸੂਬੇ ਵਿੱਚ ਖਪਤਕਾਰਾਂ ਦੇ ਸਾਰੇ ਵਰਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਮਾਰਚ ਮਹੀਨੇ ਤੋਂ ਤਾਪਮਾਨ ਤੇਜ਼ੀ ਨਾਲ ਵਾਧਣ ਕਰਕੇ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਵੇਖਣ ਨੂੰ ਮਿਲਿਆ ਹੈ।

electricity electricity

ਉਨ੍ਹਾਂ ਕਿਹਾ ਕਿ ਅਪਰੈਲ 2022 ਦੌਰਾਨ PSPCL ਨੇ 10000 ਮੈਗਾਵਾਟ ਦੀ ਪੀਕ ਬਿਜਲੀ ਮੰਗ ਨੂੰ ਪੂਰਾ ਕੀਤਾ ਹੈ ਜੋ ਕਿ ਅਪ੍ਰੈਲ 2021 ਨਾਲੋਂ 46 ਫੀਸਦ ਵੱਧ ਸੀ। ਮਈ 2022 ਵਿੱਚ ਬਿਜਲੀ ਦੀ ਇਹ ਅਸਾਧਾਰਨ ਮੰਗ ਨਿਰੰਤਰ ਜਾਰੀ ਹੈ ਅਤੇ PSPCL ਦੁਆਰਾ 10900 ਮੈਗਾਵਾਟ ਦੀ ਪੀਕ ਮੰਗ ਪੂਰੀ ਕੀਤੀ ਗਈ ਹੈ ਜੋ ਕਿ  ਮਈ 2021 ਨਾਲੋਂ 60 ਫ਼ੀਸਦੀ ਤੋਂ ਵੱਧ ਹੈ। ਮੰਤਰੀ ਨੇ ਕਿਹਾ ਕਿ ਇਸ ਦੇ ਬਾਵਜੂਦ ਖਪਤਕਾਰਾਂ ਦੀ ਕਿਸੇ ਵੀ ਸ਼੍ਰੇਣੀ `ਤੇ ਕੋਈ ਬਿਜਲੀ ਕੱਟ ਨਹੀਂ ਲਗਾਇਆ ਜਾ ਰਿਹਾ ਹੈ ਅਤੇ ਖੇਤੀ ਮੋਟਰਾਂ ਨੂੰ ਵੀ ਨਿਰਧਾਰਤ ਸਮੇਂ ਅਨੁਸਾਰ ਸਪਲਾਈ ਦਿੱਤੀ ਜਾ ਰਹੀ ਹੈ।

Harbhajan Singh ETOHarbhajan Singh ETO

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੰਚ ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਜੀਐਚਟੀਪੀ ਲਹਿਰਾ ਮੁਹੱਬਤ ਦੇ ਇੱਕ ਯੂਨਿਟ, ਜਿਸਨੂੰ ਤਕਨੀਕੀ ਖਰਾਬੀ ਕਾਰਨ ਬੀਤੀ ਰਾਤ ਬੰਦ ਕਰ ਦਿੱਤਾ ਗਿਆ ਹੈ, ਨੂੰ ਛੱਡ ਕੇ ਸੂਬੇ ਦੇ ਸਾਰੇ ਥਰਮਲ ਯੂਨਿਟ ਚੱਲ ਰਹੇ ਹਨ। ਰਾਜਪੁਰਾ ਦੇ ਦੋਵੇਂ ਯੂਨਿਟ ਚਾਲੂ ਹਨ ਅਤੇ ਸਾਲਾਨਾ ਓਵਰਹਾਲਿੰਗ ਲਈ ਬੰਦ ਟੀ.ਐਸ.ਪੀ.ਐਲ. ਦੀ 660 ਮੈਗਾਵਾਟ ਵਾਲੀ ਤੀਜੀ  ਯੂਨਿਟ ਅੱਜ ਸ਼ਾਮ ਤੋਂ ਉਤਪਾਦਨ ਸ਼ੁਰੂ ਕਰ ਦੇਵੇਗੀ।

ਜੀ.ਜੀ.ਐਸ.ਐਸ.ਟੀ.ਪੀ. ਰੋਪੜ ਦੇ ਸਾਰੇ ਚਾਰ ਯੂਨਿਟ ਉਪਲਬਧ ਹਨ ਅਤੇ ਅਗਾਮੀ ਝੋਨੇ ਦੇ ਸੀਜ਼ਨ ਵਾਸਤੇ ਕੋਲੇ ਦੀ ਸੰਭਾਲ ਲਈ ਇੱਕ ਯੂਨਿਟ ਸਟੈਂਡਬਾਏ `ਤੇ ਹੈ ਕਿਉਂਕਿ ਐਕਸਚੇਂਜ ਵਿੱਚ ਮੁਕਾਬਲਤਨ ਸਸਤੀ ਬਿਜਲੀ ਉਪਲਬਧ ਹੈ। ਇਸ ਤੋਂ ਇਲਾਵਾ ਜੀ.ਐਚ.ਟੀ.ਪੀ. ਲਹਿਰਾ ਮੁਹੱਬਤ ਦੇ ਦੋ ਯੂਨਿਟ ਇਸ ਸਮੇਂ ਚੱਲ ਰਹੇ ਹਨ ਅਤੇ ਇੱਕ ਯੂਨਿਟ ਸਟੈਂਡਬਾਏ `ਤੇ ਹੈ। ਹਰਭਜਨ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲਹਿਰਾ ਮੁਹੱਬਤ ਦੇ 210 ਮੈਗਾਵਾਟ ਵਾਲੇ ਯੂਨਿਟ ਨੰਬਰ 2 ਦੇ ਇਲੈਕਟ੍ਰੋਸਟੈਟਿਕ ਪ੍ਰੈਸੀਪੀਟੇਟਰਜ਼ ਵਿੱਚ ਤਕਨੀਕੀ ਖਰਾਬੀ ਆ ਗਈ, ਜਿਸ ਉਪਰੰਤ PSPCL ਦੇ ਸੀ.ਐਮ.ਡੀ. ਨੇ ਮੌਕੇ `ਤੇ ਜਾਇਜ਼ਾ ਲੈਣ ਲਈ ਪਲਾਂਟ ਦਾ ਦੌਰਾ ਕੀਤਾ।

ElectricityElectricity

ਚੰਡੀਗੜ੍ਹ ਤੋਂ ਬੀ.ਐਚ.ਈ.ਐਲ. ਇੰਜੀਨੀਅਰਾਂ ਦੀ ਟੀਮ ਵੀ ਸਾਈਟ `ਤੇ ਪਹੁੰਚ ਗਈ ਹੈ ਅਤੇ ਮੁੱਖ ਦਫਤਰ ਤੋਂ ਬੀ.ਐਚ.ਈ.ਐਲ. ਮਾਹਰ ਅਤੇ ਰਾਨੀਪੇਟ ਤੋਂ ਡਿਜ਼ਾਈਨ ਇੰਜੀਨੀਅਰ ਭਲਕੇ ਲਹਿਰਾ ਮੁਹੱਬਤ ਪਹੁੰਚ ਕੇ ਨੁਕਸਾਨ ਦਾ ਪਤਾ ਲਗਾਉਣਗੇ ਅਤੇ ਯੂਨਿਟ ਨੂੰ ਜਲਦੀ ਤੋਂ ਜਲਦੀ ਮੁੜ ਚਾਲੂ ਕਰਨ ਲਈ ਸਹਾਇਤਾ ਪ੍ਰਦਾਨ ਕਰਨਗੇ। ਮੰਤਰੀ ਨੇ ਕਿਹਾ ਕਿ ਖ਼ਰਾਬੀ ਦੇ ਕਾਰਨਾਂ ਦਾ ਵਿਸ਼ਲੇਸ਼ਣ ਕਰਕੇ ਉਸ ਉਪਰੰਤ ਢੁੱਕਵੀਂ ਕਾਰਵਾਈ ਕਰਨ ਲਈ ਇੱਕ ਕਮੇਟੀ ਬਣਾਈ ਗਈ ਹੈ।

ਬਿਜਲੀ ਮੰਤਰੀ ਨੇ ਰਾਜ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੀਐਸਪੀਸੀਐਲ ਯੂਨਿਟ ਨੂੰ ਜਲਦੀ ਤੋਂ ਜਲਦੀ ਚਾਲੂ ਕਰਨ ਲਈ ਹਰ ਸੰਭਵ ਯਤਨ ਕਰੇਗਾ। PSPCL ਨੂੰ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਵਿੱਚ ਲੋੜੀਂਦੇ ਕੋਲੇ ਅਤੇ ਬਿਜਲੀ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਸਾਡੇ ਅਧਿਕਾਰੀ ਕੇਂਦਰੀ ਬਿਜਲੀ ਅਤੇ ਕੋਲਾ ਮੰਤਰਾਲਿਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement