
ਭਿਆਨਕ ਗਰਮੀ ਨੇ ਲੋਕਾਂ ਦਾ ਜਿਊਣਾ ਕੀਤਾ ਮੁਸ਼ਕਿਲ
ਚੰਡੀਗੜ੍ਹ- ਪੰਜਾਬ ਵਿਚ ਇਸ ਸਮੇਂ ਰਿਕਾਰਡ ਤੋੜ ਗਰਮੀ ਪਾ ਰਹੀ ਹੈ। ਇਸ ਭਿਆਨਕ ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਗਰਮੀ ਦਾ ਕਹਿਰ ਜਾਰੀ ਰਹੇਗਾ। ਸ਼ੁੱਕਰਵਾਰ ਸਵੇਰੇ 8 ਵਜੇ ਪਾਰਾ 34 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
Summer
ਘਰ ਦੇ ਅੰਦਰ ਗਰਮ ਹਵਾ ਵੀ ਮਹਿਸੂਸ ਕੀਤੀ ਜਾ ਰਹੀ ਸੀ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਸ਼ਾਮ ਵੇਲੇ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ। ਗਰਮ ਹਵਾਵਾਂ ਨੇ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਮੌਸਮ ਲੋਕ ਗਰਮੀ ਵਿਚ ਘਰ ਤੋਂ ਬਾਹਰ ਨਿਕਲਣ ਤੋਂ ਵੀ ਗੁਰੇਜ਼ ਕਰ ਰਹੇ ਹਨ। ਇਸ ਦੇ ਨਾਲ ਹੀ ਮੀਂਹ ਨਾ ਪੈਣ ਕਾਰਨ ਕਿਸਾਨਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Summer
ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਗਰਮੀ ਵਧੇਗੀ ਅਤੇ ਗਰਮੀ ਦੀ ਲਹਿਰ ਵੀ ਵਧਣ ਦੀ ਸੰਭਾਵਨਾ ਹੈ। ਮਾਰਚ-ਅਪ੍ਰੈਲ ਵਿੱਚ ਮੀਂਹ ਨਹੀਂ ਪਿਆ। ਜੇਕਰ ਮਈ ਦਾ ਮਹੀਨਾ ਵੀ ਇਸੇ ਤਰ੍ਹਾਂ ਰਿਹਾ ਤਾਂ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਇਸ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ, ਜੋ ਕਿ ਸਭ ਤੋਂ ਗਰਮ ਰਹੇਗਾ।
Summer