ਬਠਿੰਡਾ ਜੇਲ੍ਹ 'ਚ 3 ਦਿਨਾਂ ਤੋਂ ਭੁੱਖ ਹੜਤਾਲ 'ਤੇ ਕੈਦੀ: ਬੈਰਕਾਂ 'ਚ ਟੀਵੀ ਲਗਾਉਣ ਦੀ ਰੱਖੀ ਮੰਗ
Published : May 14, 2023, 10:20 am IST
Updated : May 14, 2023, 10:20 am IST
SHARE ARTICLE
photo
photo

ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਨਾਮਜ਼ਦ ਮੁਲਜ਼ਮ ਵੀ ਸ਼ਾਮਿਲ

 

ਬਠਿੰਡਾ : ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ ਵਿਚ ਬੰਦ 50 ਦੇ ਕਰੀਬ ਕੈਦੀ ਭੁੱਖ ਹੜਤਾਲ ’ਤੇ ਹਨ। ਇਨ੍ਹਾਂ ਵਿਚ ਨਾਭਾ ਜੇਲ੍ਹ ਬ੍ਰੇਕ ਕਾਂਡ ਵਿਚ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਕੈਦੀ ਵੀ ਸ਼ਾਮਲ ਹਨ। ਇਨ੍ਹਾਂ ਕੈਦੀਆਂ ਨੇ ਪਿਛਲੇ ਤਿੰਨ ਦਿਨਾਂ ਤੋਂ ਕੁਝ ਨਹੀਂ ਖਾਧਾ। ਇਸ ਦਾ ਕਾਰਨ ਜੇਲ੍ਹ ਪ੍ਰਸ਼ਾਸਨ ਵਲੋਂ ਕੈਦੀਆਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨਾ ਹੈ।

ਦਰਅਸਲ ਨਾਭਾ ਜੇਲ ਬ੍ਰੇਕ ਕਾਂਡ ਦੇ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਹੋਰ ਕੈਦੀਆਂ ਨੇ ਜੇਲ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਬੈਰਕਾਂ 'ਚ ਟੀ.ਵੀ. ਮੁਲਜ਼ਮ ਕੈਦੀ ਗੁਰਪ੍ਰੀਤ ਸਿੰਘ ਦੇ ਪਿਤਾ ਜਗੀਰ ਸਿੰਘ ਸੇਖੋਂ ਨੇ ਦਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਨਾਲ ਫੋਨ ’ਤੇ ਗੱਲ ਕੀਤੀ। ਪੁੱਤਰ ਨੇ ਦਸਿਆ ਕਿ ਸਵੇਰ ਤੋਂ ਲੈ ਕੇ ਰਾਤ ਤੱਕ ਜੇਲ੍ਹ ਪ੍ਰਸ਼ਾਸਨ ਵਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਹੂਲਤ ਨਹੀਂ ਦਿਤੀ ਜਾਂਦੀ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਟੀਵੀ ਦਾ ਪ੍ਰਬੰਧ ਕਰਨ ਲਈ ਕਿਹਾ, ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ।

ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਤੋਂ ਆਪਣੇ ਖਰਚੇ 'ਤੇ ਟੀਵੀ ਸੈੱਟ ਲਗਾਉਣ ਦੀ ਇਜਾਜ਼ਤ ਮੰਗੀ ਹੈ। ਇਹ ਵੀ ਕਿਹਾ ਗਿਆ ਕਿ ਜੇਕਰ ਕੋਈ ਕੈਦੀ ਇਸ ਸਹੂਲਤ ਦੀ ਦੁਰਵਰਤੋਂ ਕਰਦਾ ਹੈ ਤਾਂ ਉਸ ਤੋਂ ਇਹ ਸਹੂਲਤ ਵਾਪਸ ਲੈ ਲਈ ਜਾਵੇ।

ਮੁਲਜ਼ਮ ਕੈਦੀ ਗੁਰਪ੍ਰੀਤ ਸਿੰਘ ਦੇ ਪਿਤਾ ਜਗੀਰ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਤੋਂ ਪਤਾ ਲਗਾ ਹੈ ਕਿ ਫਿਰੋਜ਼ਪੁਰ ਜੇਲ੍ਹ ਵਿਚ ਟੈਲੀਵਿਜ਼ਨ ਦਾ ਪ੍ਰਬੰਧ ਹੈ। ਇਸ ਕਾਰਨ ਜੇਲ੍ਹ ਵਿਚ ਬੰਦ ਕੈਦੀਆਂ ਦਾ ਸਮਾਂ ਲੰਘ ਜਾਂਦਾ ਹੈ। ਪਰ ਬਠਿੰਡਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿਚ ਅਜਿਹਾ ਕੋਈ ਪ੍ਰਬੰਧ ਨਾ ਹੋਣ ਕਾਰਨ ਉਸ ਦਾ ਪੁੱਤਰ ਤੇ ਹੋਰ ਕੈਦੀ ਪ੍ਰੇਸ਼ਾਨ ਹਨ।

ਦੋਸ਼ੀ ਕੈਦੀ ਗੁਰਪ੍ਰੀਤ ਸਿੰਘ ਦਾ ਪਿਤਾ ਜਗੀਰ ਸਿੰਘ ਚਿੰਤਤ ਹੈ ਕਿਉਂਕਿ ਉਸ ਦਾ ਪੁੱਤਰ ਅਤੇ ਹੋਰ ਕੈਦੀ ਪਿਛਲੇ 3 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ। ਇਸ ਕਾਰਨ ਉਸ ਨੇ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਹੈ ਕਿ ਕੈਦੀਆਂ ਦੀਆਂ ਬੈਰਕਾਂ ਵਿਚ ਟੀਵੀ ਲਗਾਇਆ ਜਾਵੇ, ਤਾਂ ਜੋ ਉਸ ਦਾ ਪੁੱਤਰ ਅਤੇ ਹੋਰ ਕੈਦੀ ਆਪਣੀ ਭੁੱਖ ਹੜਤਾਲ ਖ਼ਤਮ ਕਰ ਸਕਣ। ਜਗੀਰ ਸਿੰਘ ਨੇ ਦਸਿਆ ਕਿ ਕੈਦੀਆਂ ਨੂੰ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਫ਼ੋਨ 'ਤੇ ਗੱਲ ਕਰਨ ਦੀ ਇਜਾਜ਼ਤ ਮਿਲਣ ਦੌਰਾਨ ਉਨ੍ਹਾਂ ਨੇ ਆਪਣੇ ਪੁੱਤਰ ਨਾਲ ਗੱਲ ਕੀਤੀ | ਉਨ੍ਹਾਂ ਦਸਿਆ ਕਿ ਇਹ ਸਾਰੇ ਪਿਛਲੇ ਤਿੰਨ ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ।

SHARE ARTICLE

ਏਜੰਸੀ

Advertisement

Punjab 'ਚ BJP ਦਾ ਵੱਡਾ ਧਮਾਕਾ, Rozana Spokesman ਕੋਲ ਆਇਆ ਬਹੁਤ ਵੱਡਾ ਸਰਵੇ, ਕਾਂਗਰਸ ਤੇ ਆਪ ਦਾ ਕੀ ਹਾਲ | LIVE

02 Jun 2024 5:33 PM

Punjab 'ਚ BJP ਦਾ ਵੱਡਾ ਧਮਾਕਾ, Rozana Spokesman ਕੋਲ ਆਇਆ ਬਹੁਤ ਵੱਡਾ ਸਰਵੇ, ਕਾਂਗਰਸ ਤੇ ਆਪ ਦਾ ਕੀ ਹਾਲ | LIVE

02 Jun 2024 5:12 PM

ਤੱਪਦੀ ਗਰਮੀ 'ਚ ਪੰਛੀਆਂ ਨੂੰ ਬਚਾਉਣ ਨੇ ਲੋਕਾਂ ਨੂੰ ਵੰਡ ਰਹੇ ਕੁੱਜੇ ਤੇ ਦਾਣੇ, ਤੁਸੀਂ ਵੀ ਦਿਓ ਨੌਜਵਾਨਾਂ ਨੂੰ ....

02 Jun 2024 4:07 PM

Punjab Exit poll 'ਚ Khadur Sahib, Ludhiana ਤੋਂ ਜਿੱਤ ਰਹੇ ਆਹ Leader! BJP ਦੀ ਵੀ ਵੱਡੀ ਟੱਕਰ, ਵੱਡੀ ਡਿਬੇਟ

02 Jun 2024 2:29 PM

ਵਧਦਾ ਜਾ ਰਿਹਾ ਗਰਮੀ ਦਾ ਕਹਿਰ, Transformers ਅੱਗੇ ਵੀ ਲਗਾਉਣੇ ਪੈ ਰਹੇ ਨੇ ਕੂਲਰ

02 Jun 2024 12:58 PM
Advertisement