ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਨਾਮ ਸਿੱਖ ਇਤਿਹਾਸ ਵਿਚ ਹਮੇਸ਼ਾਂ ਚਮਕਦਾ ਰਹੇਗਾ - ਕੁਲਤਾਰ ਸੰਧਵਾਂ
Published : May 14, 2023, 6:24 pm IST
Updated : May 14, 2023, 6:24 pm IST
SHARE ARTICLE
Kultar Singh Sandhwan
Kultar Singh Sandhwan

- ਮੋਗਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਸ਼ਤਾਬਦੀ ਸਮਾਰੋਹ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ

 

ਮੋਗਾ - ਰਬਾਬ ਤੋਂ ਸ਼ੁਰੂ ਹੋ ਕੇ ਰਣਜੀਤ ਨਗਾੜੇ ਤੱਕ ਦੇ ਇਤਿਹਾਸ ਵਿਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਘਾਲਣਾ ਦਾ ਬਹੁਤ ਵੱਡਾ ਮੀਲ ਪੱਥਰ ਹੈ। ਇਸ ਨਾਲ ਸਭ ਨੂੰ ਜੁੜੇ ਰਹਿਣ ਦੀ ਲੋੜ੍ਹ ਹੈ। ਜੱਸਾ ਸਿੰਘ ਨੂੰ ਸਿੱਖੀ ਸਿਦਕ, ਦੇਸ਼ ਭਗਤੀ, ਨਿਰਭੈਅਤਾ, ਸੂਰਬੀਰਤਾ ਅਤੇ ਕੁਰਬਾਨੀ ਵਿਰਸੇ ਵਿਚ ਮਿਲਣ ਕਾਰਨ ਉਹਨਾਂ ਨੇ ਅਠਾਰਵੀਂ ਸਦੀ ਵਿਚ ਵਿਦੇਸ਼ੀ ਹਮਲਾਵਰਾਂ ਨਾਲ ਲੋਹੇ ਨਾਲ ਲੋਹਾ ਲਿਆ ਅਤੇ ਆਪਣੀ ਬੀਰਤਾ, ਦਲੇਰੀ ਨਾਲ ਭਾਰਤ ਦੀ ਮਰਿਯਾਦਾ ਬਚਾਉਣ ਦੇ ਨਾਲ-ਨਾਲ ਪੰਜਾਬ ਵਿਚ ਆਪਣਾ ਰਾਜ ਸਥਾਪਿਤ ਕੀਤਾ।  

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਨਾਮ ਸਿੱਖ ਇਤਿਹਾਸ ਵਿਚ ਹਮੇਸ਼ਾ ਚਮਕਦਾ ਰਹੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੋਗਾ ਦੇ ਵਿਸ਼ਵਕਰਮਾ ਭਵਨ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਮਨਾਈ ਜਾ ਰਹੀ ਤੀਜੀ ਜਨਮ ਸ਼ਤਾਬਦੀ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਵਿਧਾਇਕ ਮੋਗਾ ਡਾ.ਅਮਨਦੀਪ ਕੌਰ ਅਰੋੜਾ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਮਨਜੀਤ ਸਿੰਘ ਬਰਾੜ ਤੋਂ ਇਲਾਵਾ ਹੋਰ ਵੀ ਉਘੀਆਂ ਸਿੱਖ ਸ਼ਖਸ਼ੀਅਤਾਂ ਹਾਜ਼ਰ ਸਨ। ਪ੍ਰਬੰਧਕਾਂ ਵੱਲੋਂ ਸਪੀਕਰ ਅਤੇ ਹਾਜ਼ਰ ਹੋਏ ਵਿਧਾਇਕਾਂ ਦਾ ਵਿਸ਼ੇਸ਼ ਚਿੰਨ ਦੇ ਕੇ ਸਨਮਾਨ ਵੀ ਕੀਤਾ।   

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਤੀਸਰੀ ਜਨਮ ਸ਼ਤਾਬਦੀ ਦੀ ਸਮੂਹ ਸਿੱਖ ਕੌਮ ਅਤੇ ਹਾਜ਼ਰੀਨ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਜਿੰਨਾਂ ਕੌਮਾਂ ਨੂੰ ਆਪਣੇ ਇਤਿਹਾਸ ਅਤੇ ਵਿਕਾਸ ਦਾ ਗਿਆਨ ਹੁੰਦਾ ਹੈ, ਉਹ ਕਿਸੇ ਦੇ ਮਾਰੇ ਨਹੀਂ ਮਰਦੀਆਂ। ਉਨਾਂ ਕਿਹਾ ਕਿ ਸਿੱਖ ਇਤਿਹਾਸ ਵਿਚ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਕੀਮਤੀ ਸਹਿਯੋਗ ਨੂੰ ਭੁਲਾਇਆ ਨਹੀਂ ਜਾ ਸਕਦਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਹੁਣ ਤੱਕ ਦੇ ਥੋੜ੍ਹੇ ਕਾਰਜਕਾਲ ਉੱਪਰ ਆਮ ਲੋਕਾਂ ਨੇ ਭਰੋਸੇ ਦੀ ਮੋਹਰ ਲਗਾਈ ਹੈ

 ਜਿਸ ਦਾ ਸਬੂਤ ਜਲੰਧਰ ਵਿਚ ਹੋਈਆਂ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਸਪੱਸ਼ਟ ਪਤਾ ਲੱਗਦਾ ਹੈ। ਉਨਾਂ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਵੱਖਰੀ ਸੱਚਾਈ ਵਾਲੀ ਰਾਜਨੀਤੀ ਉਪਰ ਮੋਹਰ ਲਗਾਈ ਹੈ ਅਤੇ ਪਾਰਟੀ ਉੱਪਰ ਲੋਕਾਂ ਦਾ ਭਰੋਸਾ ਪਹਿਲਾਂ ਨਾਲੋਂ ਵੀ ਵਧ ਗਿਆ ਹੈ। ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਨਾਲ ਸੂਬੇ ਦਾ ਹਰ ਇੱਕ ਵਰਗ ਸੌਖੀ ਜਿੰਦਗੀ ਬਤੀਤ ਕਰ ਰਿਹਾ ਹੈ। ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਹਮੇਸ਼ਾ ਯਤਨਸ਼ੀਲ ਰਹੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement